24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਰੋਗੀ ਕਲਿਆਣ ਸਮਿਤੀ ਦੀ ਮੀਟਿੰਗ ਹੋਈ

ਜ਼ੀਰਾ, 2 ਸਤੰਬਰ(ਪ੍ਰਤਾਪ ਸਿੰਘ ਹੀਰਾ)- ਰੋਗੀ ਕਲਿਆਣ ਸਮਿਤੀ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਐਸ. ਡੀ.

Ad Position 21
No active advertisement
ਅਜੀਤ ਡੈਸਕ 03-09-2026
ਜ਼ੀਰਾ, 2 ਸਤੰਬਰ(ਪ੍ਰਤਾਪ ਸਿੰਘ ਹੀਰਾ)- ਰੋਗੀ ਕਲਿਆਣ ਸਮਿਤੀ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਐਸ.ਡੀ.ਐਮ. ਦਫ਼ਤਰ ਜ਼ੀਰਾ ਵਿਖੇ ਐਸ.ਡੀ.ਐਮ. ਸ੍ਰੀ ਸੂਰਜ ਕੁਮਾਰ ਪੀ.ਸੀ.ਐਸ. ਦੀ ਪ੍ਰਧਾਨਗੀ ਹੇਠ ਕੀਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਐਸ.ਐਮ.ਓ. ਡਾ. ਮਨਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਵਿਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਮੌਜੂਦਾ ਸੇਵਾਵਾਂ ਅਤੇ ਮਰੀਜ਼ਾਂ ਦੀ ਭਲਾਈ ਨਾਲ ਜੁੜੇ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ੍ਰੀ ਸੂਰਜ ਕੁਮਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲ ਦੀਆਂ ਸਹੂਲਤਾਂ ਵਿਚ ਹੋਰ ਸੁਧਾਰ ਲਿਆਂਦਾ ਜਾਵੇ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਹੋ ਸਕਣ। ਉਨ੍ਹਾਂ ਹਸਪਤਾਲ ਦੀਆਂ ਬੁਨਿਆਦੀ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਤੇ ਪ੍ਰਬੰਧਾਂ ਨੂੰ ਹੋਰ ਚੁਸਤ-ਦਰੁਸਤ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ । ਇਸ ਮੌਕੇ ਫ਼ੈਸਿਲਿਟੀ ਮੈਨੇਜਰ ਨੀਲਮ, ਚੀਫ਼ ਅਫ਼ਸਰ ਗੁਰਪ੍ਰੀਤ ਸਿੰਘ ਬੈਂਸ, ਮੈਡੀਕਲ ਅਫ਼ਸਰ ਡਾ. ਸੌਰਭ ਜੈਨ, ਮਨਪ੍ਰੀਤ ਸਿੰਘ, ਹਰਿੰਦਰ ਸਿੰਘ, ਮਿਊਂਸੀਪਲ ਕਮੇਟੀ ਦੇ ਸੁਪਰਡੈਂਟ ਹਰਵਿੰਦਰ ਸਿੰਘ ਤੇ ਐੱਨ.ਜੀ.ਓ. ਨੁਮਾਇੰਦੇ ਅਸ਼ੋਕ ਕੁਮਾਰ ਕਥੂਰੀਆ ਸਮੇਤ ਹੋਰ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਯੂਨੀਵਰਸਿਟੀ ਕਾਂਸਟੀਚਿਊਐਂਟ ਕਾਲਜ ਵਿਖੇ ਆਨ-ਕੈਂਪਸ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਅਗਲੀ ਖ਼ਬਰ ‘ ਆਪ’ ਦੇ ਟਰੇਡ ਵਿੰਗ ਵਲੋਂ ਧਾਰਮਿਕ ਸਮਾਗਮ
Ad Position 24