04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਮੰਗਾਂ ਮੰਨਣ ਦਾ ਭਰੋਸਾ ਮਿਲਣ ਪਿੱਛੋਂ ਆਸ਼ਾ ਵਰਕਰਾਂ ਦੀ ਹੜਤਾਲ ਖ਼ਤਮ

ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)- ਆਲ ਇੰਡੀਆ ਆਸਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ 14 ਦਿਨਾਂ ਬਾਅਦ ਸਮਾਪਤ ਕਰ ਦਿੱਤੀ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਦੱਸਿਆ ਕਿ 20 ਅਗਸਤ 2026 ਤੋਂ ਹੜਤਾਲ ਅਤੇ ਧਰਨਾ ਜਾਰੀ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਫ਼ਿਰੋਜ਼ਪੁਰ, 3 ਸਤੰਬਰ (ਕੁਲਬੀਰ ਸਿੰਘ ਸੋਢੀ)- ਆਲ ਇੰਡੀਆ ਆਸਾ ਵਰਕਰਜ਼ ਅਤੇ ਫੈਸੀਲੀਟੇਟਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਹੜਤਾਲ 14 ਦਿਨਾਂ ਬਾਅਦ ਸਮਾਪਤ ਕਰ ਦਿੱਤੀ ਗਈ ਹੈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਦੱਸਿਆ ਕਿ 20 ਅਗਸਤ 2026 ਤੋਂ ਹੜਤਾਲ ਅਤੇ ਧਰਨਾ ਜਾਰੀ ਸੀ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰਾਂ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਸ਼ੁਰੂ ਕੀਤਾ ਗਿਆ ਸੀ ਅਤੇ ਹੜਤਾਲ ਦੌਰਾਨ ਵੱਖ-ਵੱਖ ਜਾਇਜ਼ ਮੰਗਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਗਿਆ ਸੀ। ਯੂਨੀਅਨ ਆਗੂਆਂ ਨੇ ਜਾਣਕਾਰੀ ਸਾਂਝੀ ਕੀਤੀ ਕਿ ਉੱਚ ਅਧਿਕਾਰੀਆਂ ਵਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਹੋਇਆ ਅਤੇ ਬਕਾਇਆ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵਲੋਂ ਮਿਲੇ ਭਰੋਸੇ ਉਪਰੰਤ ਯੂਨੀਅਨ ਵਲੋਂ ਆਪਣੀ ਹੜਤਾਲ ਸਮਾਪਤ ਕਰਨ ਦਾ ਫ਼ੈਸਲਾ ਕੀਤਾ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਵਲੋਂ ਕੀਤੇ ਗਏ ਵਾਅਦਿਆਂ ਨੂੰ ਸਮੇਂ ਸਿਰ ਲਾਗੂ ਨਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਕੌਰ, ਰਮਨਦੀਪ ਕੌਰ, ਸਰੋਜ ਰਾਣੀ, ਵੀਨਾ ਕੁਮਾਰੀ , ਰਜਨੀ, ਪ੍ਰਦੀਪ ਕੌਰ, ਕੁਲਦੀਪ ਕੌਰ, ਕੁਲਵੰਤ ਕੌਰ, ਅੰਮ੍ਰਿਤਪਾਲ ਕੌਰ, ਮਨਜੀਤ ਕੌਰ, ਗੁਰਜੀਤ ਕੌਰ, ਗੀਤਾ ਕੌਰ, ਸੀਤਾ, ਰਣਜੀਤ ਕੌਰ ਅਤੇ ਪਰਮਿੰਦਰ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਫ਼ਿਰੋਜ਼ਪੁਰ ਸ਼ਹਿਰ ਨੂੰ ਵੱਡਾ ਤੋਹਫ਼ਾ, ਸਰਕੁਲਰ ਰੋਡ ਦੇ ਸੁੰਦਰੀਕਰਨ ’ਤੇ ਖ਼ਰਚ ਹੋਣਗੇ 1 ਕਰੋ... ਅਗਲੀ ਖ਼ਬਰ ਸਕੂਲਾਂ ਦੀ ਸਫ਼ਾਈ ਲਈ ਅਧਿਆਪਕਾਂ ਦੀ ਜੇਬ ’ਤੇ ਪਾਇਆ ਜਾ ਰਿਹਾ ਬੋਝ, ਸਵੱਛਤਾ ਪਖਵਾੜੇ ਦੌਰਾਨ ਨਿੱਜੀ ਖਰਚੇ ਲਈ ਕਥਿਤ ਦਬਾਅ...
Ad Position 24