04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਜ਼ੀਰਾ ਹਲਕੇ ਦੇ ਲੋਕਾਂ ਤੋਂ ਮਿਲ ਰਹੇ ਅਥਾਹ ਪਿਆਰ ਦਾ ਮੈਂ ਹਮੇਸ਼ਾ ਕਰਜ਼ਦਾਰ ਰਹਾਂਗਾ- ਗੁਰਪ੍ਰੀਤ ਸਿੰਘ ਸੇਖੋਂ

ਮੱਖੂ, 3 ਸਤੰਬਰ (ਵਰਿੰਦਰ ਮਨਚੰਦਾ)- ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਅਸਲ ਤਾਕਤ ਹੈ। ਜਨਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਅਸੀਂ ਸਾਰੇ ਮਿਲ ਕੇ ਹਲਕਾ ਜ਼ੀਰਾ ਦੇ ਵਿਕਾਸ, ਬਿਹਤਰ ਸੁਵਿਧਾਵਾਂ ਅਤੇ ਸੁਨਹਿਰੇ ਭਵਿੱਖ ਲਈ ਨਿਰੰਤਰ ਸੰਘਰਸ਼ ਅਤੇ ਮਿਹਨਤ ਕਰਦੇ ਰਹਾਂਗੇ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੱਖੂ, 3 ਸਤੰਬਰ (ਵਰਿੰਦਰ ਮਨਚੰਦਾ)- ਲੋਕਾਂ ਦਾ ਪਿਆਰ ਅਤੇ ਵਿਸ਼ਵਾਸ ਹੀ ਮੇਰੀ ਅਸਲ ਤਾਕਤ ਹੈ। ਜਨਤਾ ਦੀ ਸੇਵਾ ਨੂੰ ਆਪਣਾ ਫ਼ਰਜ਼ ਸਮਝਦਿਆਂ ਅਸੀਂ ਸਾਰੇ ਮਿਲ ਕੇ ਹਲਕਾ ਜ਼ੀਰਾ ਦੇ ਵਿਕਾਸ, ਬਿਹਤਰ ਸੁਵਿਧਾਵਾਂ ਅਤੇ ਸੁਨਹਿਰੇ ਭਵਿੱਖ ਲਈ ਨਿਰੰਤਰ ਸੰਘਰਸ਼ ਅਤੇ ਮਿਹਨਤ ਕਰਦੇ ਰਹਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੇ ਵਰਿੰਦਰ ਠੁਕਰਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ ਦੀ ਆੜ੍ਹਤ ’ਤੇ ਵਿਸ਼ੇਸ਼ ਮਿਲਣੀ ਦੌਰਾਨ ਪੱਤਰਕਾਰਾਂ ਕੋਲ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਸੱਤਾਧਾਰੀਆਂ ਤੋਂ ਦੁਖੀ ਹੋਏ ਲੋਕ ਉਨ੍ਹਾਂ ਦੀ ਟੀਮ ’ਚ ਸ਼ਾਮਿਲ ਹੋ ਰਹੇ ਹਨ ਅਤੇ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਦਾ ਅਤੇ ਹੱਲ ਕਰਵਾਉਣਾ ਹੈ। ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਹਲਕਾ ਜ਼ੀਰਾ ਦੇ ਲੋਕ ਬਹੁਤ ਸਾਰੀਆਂ ਮੁਸ਼ਕਲਾਂ ਨਾਲ ਜੂਝ ਰਹੇ ਹਨ ਅਤੇ ਉਹ ਵਾਅਦਾ ਕਰਦੇ ਹਨ ਕਿ ਆਉਣ ਵਾਲੇ ਸਮੇਂ ’ਚ ਵੀ ਇਲਾਕੇ ਦੇ ਵਿਕਾਸ ਲਈ ਦਿਨ-ਰਾਤ ਇਕ ਕਰਕੇ ਕੰਮ ਕਰਦੇ ਰਹਿਣਗੇ। ਇਸ ਮੌਕੇ ਵਰਿੰਦਰ ਠੁਕਰਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਨਛੱਤਰ ਸਿੰਘ ਵਰਪਾਲ ਚੇਅਰਮੈਨ ਮਾਰਕੀਟ ਕਮੇਟੀ ਮੱਖੂ, ਕੌਂਸਲਰ ਅਤੇ ਸਮਾਜ ਸੇਵੀ ਮਨਜਿੰਦਰ ਸਿੰਘ ਮਿੰਟੂ, ਮਣੀ ਗਿੱਲ ਚੱਕੀਆਂ, ਜਰਨੈਲ ਸਿੰਘ ਸੰਧੂ ਆਦਿ ਵੱਡੀ ਗਿਣਤੀ ’ਚ ਸੇਖੋਂ ਦੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਘਰ ਮੱਥਾ ਟੇਕਣ ਜਾ ਰਹੇ ਪਰਿਵਾਰ ਦੀ ਕਾਰ ਹੋਈ ਹਾਦਸੇ ਦੀ ਸ਼ਿਕਾਰ, ਇੱਕ ਦੀ ਮੌਤ, ਤਿੰਨ ਜ਼ਖ਼ਮੀ ਅਗਲੀ ਖ਼ਬਰ ਪੁਲਿਸ ਵਲੋਂ ਰਾਹਗੀਰਾਂ ਤੋਂ ਮੋਬਾਈਲ ਖੋਹਣ ਵਾਲੇ ਗਰੋਹ ਦਾ ਪਰਦਾਫਾਸ਼ - 3 ਕਾਬੂ 9 ਮੋਬਾਈਲ ਫੋਨ, ਦੋ ਮੋਟਰਸਾਈਕਲ ਬਿਨਾਂ...
Ad Position 24