ਤਾਈਕਵਾਂਡੋ ਵਿਚ ਆਰ.ਐੱਸ.ਡੀ. ਰਾਜ ਰਤਨ ਸਕੂਲ ਦੇ ਖਿਡਾਰੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- 70ਵੀਆਂ ਪੰਜਾਬ ਸਕੂਲ ਖੇਡਾਂ 2026-27 ਤਹਿਤ ਤਾਈਕਵਾਂਡੋ (ਲੜਕੇ) ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਰ. ਐੱਸ.
ਫ਼ਿਰੋਜ਼ਪੁਰ, 3 ਸਤੰਬਰ (ਗੁਰਿੰਦਰ ਸਿੰਘ)- 70ਵੀਆਂ ਪੰਜਾਬ ਸਕੂਲ ਖੇਡਾਂ 2026-27 ਤਹਿਤ ਤਾਈਕਵਾਂਡੋ (ਲੜਕੇ) ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ, ਫ਼ਿਰੋਜ਼ਪੁਰ ਵਿਖੇ ਉਤਸ਼ਾਹ ਅਤੇ ਜੋਸ਼ ਨਾਲ ਕਰਵਾਏ ਗਏ। ਮੁਕਾਬਲਿਆਂ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨੇ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਨੀਲਾ ਅਰੋੜਾ, ਡੀ.ਐੱਮ.ਖੇਡਾਂ ਅਕਸ਼ ਅਤੇ ਸਕੱਤਰ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਜਸਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਤੋਂ ਇਲਾਵਾ ਪਿੰਡ ਸਤੀਏਵਾਲਾ ਦੇ ਸਰਪੰਚ ਅਤੇ ਉੱਘੇ ਸਮਾਜ ਸੇਵੀ ਕੁਲਦੀਪ ਸਿੰਘ ਭੁੱਲਰ ਸਮੇਤ ਜ਼ਿਲ੍ਹਾ ਤਾਈਕਵਾਂਡੋ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਨੁਮਾਇੰਦੇ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਰਹੇ। ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਸੋਨੇ, 4 ਚਾਂਦੀ ਤੇ 5 ਕਾਂਸੀ ਦੇ ਤਗਮੇ ਹਾਸਲ ਕੀਤੇ। ਟੂਰਨਾਮੈਂਟ ਪ੍ਰਬੰਧਕਾਂ ਅਨੁਸਾਰ ਅੰਡਰ-14 ਲੜਕੇ ਵਰਗ ਵਿਚ ਸਹਿਜਨੂਰ ਸਿੰਘ ਨੇ ਸੋਨੇ ਦਾ ਤਗਮਾ ਜਿੱਤਿਆ ਜਦਕਿ ਜਸਪ੍ਰੀਤ ਸਿੰਘ ਤੇ ਹਰਬੀਰ ਸਿੰਘ ਨੇ ਚਾਂਦੀ ਅਤੇ ਹਰਮਨਦੀਪ ਸਿੰਘ, ਜੈਦੀਪ ਸਿੰਘ ਤੇ ਹਰਨੂਰ ਸਿੰਘ ਨੇ ਕਾਂਸੀ ਦੇ ਤਗਮੇ ਜਿੱਤੇ। ਅੰਡਰ-17 ਲੜਕੇ ਵਰਗ ਵਿਚ ਕਾਰਤਿਕ ਨੇ ਸੋਨੇ ਦਾ ਤਗਮਾ ਤੇ ਰਾਜਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ ਆਪਣੇ ਨਾਮ ਕੀਤਾ। ਇਸੇ ਤਰ੍ਹਾਂ ਅੰਡਰ-19 ਲੜਕੇ ਵਰਗ ਵਿਚ ਗੌਰਵਦੀਪ ਸਿੰਘ ਨੇ ਚਾਂਦੀ ਦਾ ਤਗਮਾ ਜਦਕਿ ਮਨਜਿੰਦਰ ਸਿੰਘ ਤੇ ਸਹਿਜਪ੍ਰੀਤ ਸਿੰਘ ਨੇ ਕਾਂਸੀ ਦੇ ਤਗਮੇ ਹਾਸਲ ਕੀਤੇ। ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲ ਦੇ ਦੋ ਖਿਡਾਰੀਆਂ ਦੀ ਚੋਣ ਸੂਬਾ ਪੱਧਰੀ ਤਾਈਕਵਾਂਡੋ ਚੈਂਪੀਅਨਸ਼ਿਪ ਲਈ ਹੋਈ ਹੈ, ਜੋ ਸਕੂਲ ਲਈ ਮਾਣ ਵਾਲੀ ਗੱਲ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ. ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਡਾਇਰੈਕਟਰ ਐੱਸ.ਪੀ. ਆਨੰਦ, ਪ੍ਰਿੰਸੀਪਲ ਡਾ.ਪ੍ਰਵੀਨ ਔਲ ਅਤੇ ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ।