04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਈ.ਟੀ.ਆਈ.ਵਿਚ ਦਾਖ਼ਲੇ ਦੀ ਆਖ਼ਰੀ ਮਿਤੀ 7 ਸਤੰਬਰ 2026 ਤੱਕ ਵਧੀ ਰਹਿ ਗਏ ਵਿਦਿਆਰਥੀ ਤੁਰੰਤ ਰਜਿਸਟਰੇਸ਼ਨ ਕਰਵਾਉਣ

ਜ਼ੀਰਾ,4 ਸਤੰਬਰ (ਰਜਨੀਸ਼ ਕਥੂਰੀਆ)- ਆਈ. ਟੀ.

Ad Position 21
repet_subhas-goyals [Copy P29]
ਡਾ. ਸੁਖਦੇਵ ਸਿੰਘ 05-09-2026
ਜ਼ੀਰਾ,4 ਸਤੰਬਰ (ਰਜਨੀਸ਼ ਕਥੂਰੀਆ)- ਆਈ.ਟੀ.ਆਈ. ਵਿਚ ਦਾਖਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਤਕਨੀਕੀ ਸਿੱਖਿਆ ਵਿਭਾਗ ਵਲੋਂ ਆਈ.ਟੀ.ਆਈ. ਦਾਖਲਿਆਂ ਦੀ ਆਖ਼ਰੀ ਮਿਤੀ ਵਧਾ ਕੇ 07 ਸਤੰਬਰ 2026 ਕਰ ਦਿੱਤੀ ਗਈ ਹੈ। ਇਸ ਫ਼ੈਸਲੇ ਨਾਲ ਉਹ ਵਿਦਿਆਰਥੀ ਵੀ ਦਾਖਲਾ ਲੈ ਸਕਣਗੇ, ਜੋ ਕਿਸੇ ਕਾਰਨ ਕਰਕੇ ਪਹਿਲਾਂ ਆਪਣੀ ਰਜਿਸਟਰੇਸ਼ਨ ਨਹੀਂ ਕਰਵਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਕੇ.ਐੱਸ. ਆਈ.ਟੀ.ਆਈ. ਜ਼ੀਰਾ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਅਤੇ ਚੇਅਰਮੈਨ ਗੁਰਚਰਨ ਸਿੰਘ ਨੇ ਦੱਸਿਆ ਕਿ ਵਿਦਿਆਰਥੀ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਂਦੇ ਹੋਏ 07 ਸਤੰਬਰ 2026 ਤੱਕ ਆਪਣੀ ਦਾਖਲਾ ਪ੍ਰਕਿਰਿਆ ਪੂਰੀ ਕਰਨ। ਉਨ੍ਹਾਂ ਦੱਸਿਆ ਕਿ ਐੱਸ.ਕੇ.ਐੱਸ. ਆਈ.ਟੀ.ਆਈ., ਜ਼ੀਰਾ ਵਿਖੇ ਵੈਲਡਰ, ਪਲੰਬਰ, ਮਕੈਨਿਕ ਡੀਜ਼ਲ, ਇਲੈਕਟ੍ਰੀਸ਼ੀਅਨ, ਕਾਰਪੇਂਟਰ, ਕੰਪਿਊਟਰ ਓਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ ਤੇ ਫਿੱਟਰ ਸਮੇਤ ਵੱਖ-ਵੱਖ ਤਕਨੀਕੀ ਟਰੇਡਾਂ ਵਿਚ ਦਾਖਲੇ ਲਈ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਦਿੱਤਾ ਜਾ ਰਿਹਾ ਹੈ। ਡਾ. ਸੁਖਦੇਵ ਸਿੰਘ ਤੇ ਗੁਰਚਰਨ ਸਿੰਘ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਜਿਹੜੇ ਵਿਦਿਆਰਥੀ ਅਜੇ ਤੱਕ ਦਾਖਲਾ ਨਹੀਂ ਲੈ ਸਕੇ, ਉਹ 07 ਸਤੰਬਰ 2026 ਦੀ ਆਖ਼ਰੀ ਮਿਤੀ ਤੋਂ ਪਹਿਲਾਂ ਐੱਸ.ਕੇ.ਐੱਸ. ਆਈ.ਟੀ.ਆਈ., ਜ਼ੀਰਾ ਨਾਲ ਸੰਪਰਕ ਕਰਕੇ ਆਪਣੀ ਰਜਿਸਟਰੇਸ਼ਨ ਅਤੇ ਦਾਖਲਾ ਪ੍ਰਕਿਰਿਆ ਪੂਰੀ ਕਰਵਾਉਣ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ’ਤੇ ਫਿਰੋਜ਼ਪੁਰ ਦਾ ਵਧਿਆ ਮਾਣ 5 ਅਧਿਆਪਕ ਤੇ ਇਕ ਬਲਾਕ ਸਿੱਖਿਆ ਅਧਿਕਾਰੀ ਰਾਜ ਪੁਰਸਕਾਰਾਂ ਲਈ ਚੁਣੇ ਅਗਲੀ ਖ਼ਬਰ ਭਾਜਪਾ ਘੱਟ ਗਿਣਤੀ ਮੋਰਚੇ ਦੇ ਸੂਬਾ ਪ੍ਰਧਾਨ ਡਾ. ਅਵਨੀਤ ਬੜੈਚ ਵਲੋਂ ਵਰਕਰਾਂ ਨਾਲ ਮੀਟਿੰਗ
Ad Position 24