04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਧਿਆਪਕ ਦਿਵਸ ’ਤੇ ਫਿਰੋਜ਼ਪੁਰ ਦਾ ਵਧਿਆ ਮਾਣ 5 ਅਧਿਆਪਕ ਤੇ ਇਕ ਬਲਾਕ ਸਿੱਖਿਆ ਅਧਿਕਾਰੀ ਰਾਜ ਪੁਰਸਕਾਰਾਂ ਲਈ ਚੁਣੇ

ਅਧਿਆਪਕ ਦਿਵਸ ’ਤੇ ਫਿਰੋਜ਼ਪੁਰ ਦਾ ਵਧਿਆ ਮਾਣ 5 ਅਧਿਆਪਕ ਤੇ ਇਕ ਬਲਾਕ ਸਿੱਖਿਆ ਅਧਿਕਾਰੀ ਰਾਜ ਪੁਰਸਕਾਰਾਂ ਲਈ ਚੁਣੇ

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

ਫ਼ਿਰੋਜ਼ਪੁਰ, 4 ਸਤੰਬਰ (ਗੁਰਿੰਦਰ ਸਿੰਘ)- ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਫਿਰੋਜ਼ਪੁਰ ਜ਼ਿਲ੍ਹੇ ਦੇ 6 ਅਧਿਆਪਕਾਂ/ਸਿੱਖਿਆ ਅਧਿਕਾਰੀਆਂ ਨੂੰ ਵੱਖ-ਵੱਖ ਰਾਜ ਪੱਧਰੀ ਪੁਰਸਕਾਰਾਂ ਲਈ ਚੁਣਿਆ ਗਿਆ ਹੈ। ਇਨ੍ਹਾਂ ਵਿਚ ਚਾਰ ਅਧਿਆਪਕਾਂ ਨੂੰ ਰਾਜ ਅਧਿਆਪਕ ਅਤੇ ਇਕ ਯੁਵਾ ਅਧਿਆਪਕ ਪੁਰਸਕਾਰ ਜਦਕਿ ਇਕ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੂੰ ਪ੍ਰਬੰਧਕੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਪੰਜਾਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 5 ਸਤੰਬਰ ਨੂੰ ਡਾ. ਅੰਬੇਡਕਰ ਆਡੀਟੋਰੀਅਮ ਵਿਕਾਸ ਭਵਨ, ਫੇਸ 8 ਐੱਸ.ਏ.ਐੱਸ. ਨਗਰ ਵਿਖੇ ਅਧਿਆਪਕ ਰਾਜ ਪੁਰਸਕਾਰ-2026 ਸਮਾਰੋਹ ਕਰਵਾਇਆ ਜਾ ਰਿਹਾ ਹੈ ਜਿੱਥੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਚੁਣੇ ਅਧਿਆਪਕਾਂ ਨੂੰ ਰਾਜ ਪੱਧਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨਗੇ। ਵਿਭਾਗ ਵਲੋਂ ਨਿਰਧਾਰਤ ਨੀਤੀ ਤੇ ਮੈਰਿਟ ਦੇ ਆਧਾਰ ’ਤੇ ਅਧਿਆਪਕ ਰਾਜ ਪੁਰਸਕਾਰ, ਯੁਵਾ ਅਧਿਆਪਕ ਪੁਰਸਕਾਰ, ਵਿਸ਼ੇਸ਼ ਅਧਿਆਪਕ ਪੁਰਸਕਾਰ ਅਤੇ ਪ੍ਰਬੰਧਕੀ ਪੁਰਸਕਾਰ-2026 ਲਈ ਚੁਣੇ ਗਏ ਅਧਿਆਪਕਾਂ ਤੇ ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਡਾਇਰੈਕਟਰ ਸਕੂਲ ਐਜੂਕੇਸ਼ਨ ਸੈਕੰਡਰੀ ਵਲੋਂ ਜਾਰੀ ਸੂਚੀ ਅਨੁਸਾਰ ਸੂਬੇ ਭਰ ਵਿਚ 55 ਅਧਿਆਪਕਾਂ ਨੂੰ ਰਾਜ ਅਧਿਆਪਕ ਪੁਰਸਕਾਰ, 9 ਨੂੰ ਯੁਵਾ ਅਧਿਆਪਕ ਪੁਰਸਕਾਰ, 4 ਨੂੰ ਵਿਸ਼ੇਸ਼ ਅਧਿਆਪਕ ਪੁਰਸਕਾਰ ਤੇ 6 ਸਿੱਖਿਆ ਅਧਿਕਾਰੀਆਂ ਨੂੰ ਪ੍ਰਬੰਧਕੀ ਪੁਰਸਕਾਰ ਦਿੱਤੇ ਜਾਣਗੇ। ਫਿਰੋਜ਼ਪੁਰ ਜ਼ਿਲ੍ਹੇ ਤੋਂ ਗੁਰਭੇਜ ਸਿੰਘ ਸਰਕਾਰੀ ਹਾਈ ਸਕੂਲ ਕੋਹਾਲਾ, ਰਿੰਕਲ ਹੈੱਡ ਮਿਸਟ੍ਰੈਸ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ, ਪੂਜਾ ਅਰੋੜਾ ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਅਤੇ ਰਾਜਦੀਪ ਸਿੰਘ ਸੋਢੀ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੇਰੀਆਂ ਨੂੰ ਰਾਜ ਅਧਿਆਪਕ ਪੁਰਸਕਾਰ ਲਈ ਚੁਣਿਆ ਗਿਆ ਹੈ। ਇਸੇ ਤਰ੍ਹਾਂ ਵਿਪਨ ਕੁਮਾਰ ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਅਜਾਇਬ ਸਿੰਘ ਨੂੰ ਯੁਵਾ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ ਜਦਕਿ ਫਿਰੋਜ਼ਪੁਰ-1 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.) ਸੁਮਨਦੀਪ ਕੌਰ ਨੂੰ ਪ੍ਰਬੰਧਕੀ ਪੁਰਸਕਾਰ ਲਈ ਚੁਣਿਆ ਗਿਆ ਹੈ। ਜ਼ਿਲ੍ਹੇ ਦੇ ਇਨ੍ਹਾਂ ਅਧਿਆਪਕਾਂ ਤੇ ਸਿੱਖਿਆ ਅਧਿਕਾਰੀ ਦੀ ਰਾਜ ਪੱਧਰੀ ਪੁਰਸਕਾਰਾਂ ਲਈ ਹੋਈ ਚੋਣ ’ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੋਮਲ ਅਰੋੜਾ ਨੇ ਵਧਾਈ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਗਿਆਨ ਦੇਣ ਤੱਕ ਸੀਮਤ ਨਹੀਂ ਹੁੰਦੇ, ਸਗੋਂ ਉਹ ਨਵੀਂ ਪੀੜ੍ਹੀ ਦੇ ਨਿਰਮਾਤਾ ਤੇ ਸਮਾਜ ਦੀ ਦਿਸ਼ਾ ਤੈਅ ਕਰਨ ਵਾਲੇ ਮਹੱਤਵਪੂਰਨ ਸਿਰਜਣਹਾਰ ਹਨ। ਫਿਰੋਜ਼ਪੁਰ ਦੇ ਅਧਿਆਪਕਾਂ ਤੇ ਸਿੱਖਿਆ ਅਧਿਕਾਰੀ ਦੀ ਰਾਜ ਪੱਧਰ ’ਤੇ ਚੋਣ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਨਮਾਨ ਹੋਰਨਾਂ ਅਧਿਆਪਕਾਂ ਨੂੰ ਵੀ ਆਪਣੀਆਂ ਸੇਵਾਵਾਂ ਹੋਰ ਸਮਰਪਣ ਅਤੇ ਉਤਸ਼ਾਹ ਨਾਲ ਨਿਭਾਉਣ ਲਈ ਪ੍ਰੇਰਿਤ ਕਰਨਗੇ।

 

Ad Position 22
No active advertisement
ਪਿਛਲੀ ਖ਼ਬਰ 6 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਨੂੰ ਲੈ ਕੇ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਜੰਗੀ ਪੱਧਰ ’ਤੇ ਤਿਆਰੀਆਂ ਜਾਰੀ ਅਗਲੀ ਖ਼ਬਰ ਆਈ.ਟੀ.ਆਈ.ਵਿਚ ਦਾਖ਼ਲੇ ਦੀ ਆਖ਼ਰੀ ਮਿਤੀ 7 ਸਤੰਬਰ 2026 ਤੱਕ ਵਧੀ ਰਹਿ ਗਏ ਵਿਦਿਆਰਥੀ ਤੁਰੰਤ ਰਜਿਸਟਰੇਸ਼ਨ ਕਰਵਾਉਣ
Ad Position 24