05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਰਿਸ਼ਤੇਦਾਰ ਬਣ ਕੇ ਫ਼ੋਨ ਕੀਤਾ, ਵਟਸਐਪ ’ਤੇ ਭੇਜੀ ਜਾਅਲੀ ਰਸੀਦ, 1 ਲੱਖ ਰੁਪਏ ਦੀ ਠੱਗੀ

ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)- ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਆਪਣੇ ਰਿਸ਼ਤੇਦਾਰ ਜਾਂ ਜਾਣ-ਪਛਾਣ ਵਾਲੇ ਵਿਅਕਤੀ ਬਣ ਕੇ ਫ਼ੋਨ ਕਰਨ ਅਤੇ ਫਿਰ ਵੱਖ-ਵੱਖ ਤਰੀਕਿਆਂ ਨਾਲ ਪੈਸੇ ਟਰਾਂਸਫ਼ਰ ਕਰਵਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੂੰ ਫ਼ੋਨ ਕਰਕੇ ਖ਼ੁਦ ਨੂੰ ਉਸ ਦਾ ਰਿਸ਼ਤੇਦਾਰ ਦੱਸਦਿਆਂ ਇਕ ਲੱਖ ਰੁਪਏ ਦੀ ਕਥਿਤ ਤੌਰ ’ਤੇ ਆਨਲਾਈਨ ਠੱਗੀ ਮਾਰ ਲਈ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਫ਼ਿਰੋਜ਼ਪੁਰ, 4 ਸਤੰਬਰ (ਰਾਕੇਸ਼ ਚਾਵਲਾ)- ਸਾਈਬਰ ਠੱਗਾਂ ਵਲੋਂ ਲੋਕਾਂ ਨੂੰ ਆਪਣੇ ਰਿਸ਼ਤੇਦਾਰ ਜਾਂ ਜਾਣ-ਪਛਾਣ ਵਾਲੇ ਵਿਅਕਤੀ ਬਣ ਕੇ ਫ਼ੋਨ ਕਰਨ ਅਤੇ ਫਿਰ ਵੱਖ-ਵੱਖ ਤਰੀਕਿਆਂ ਨਾਲ ਪੈਸੇ ਟਰਾਂਸਫ਼ਰ ਕਰਵਾਉਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਅਜਿਹਾ ਹੀ ਇਕ ਮਾਮਲਾ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਸਾਹਮਣੇ ਆਇਆ ਹੈ, ਜਿੱਥੇ ਇਕ ਵਿਅਕਤੀ ਨੂੰ ਫ਼ੋਨ ਕਰਕੇ ਖ਼ੁਦ ਨੂੰ ਉਸ ਦਾ ਰਿਸ਼ਤੇਦਾਰ ਦੱਸਦਿਆਂ ਇਕ ਲੱਖ ਰੁਪਏ ਦੀ ਕਥਿਤ ਤੌਰ ’ਤੇ ਆਨਲਾਈਨ ਠੱਗੀ ਮਾਰ ਲਈ ਗਈ। ਸਾਈਬਰ ਕ੍ਰਾਈਮ ਦੇ ਇੰਸਪੈਕਟਰ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਕੋਲ ਦਰਜ ਮਾਮਲੇ ਅਨੁਸਾਰ ਪੀੜਤ ਸੁਖਦੇਵ ਸਿੰਘ ਪੁੱਤਰ ਪਰਸ ਰਾਮ ਵਾਸੀ ਪਿੰਡ ਘੱਲਖੁਰਦ ਨੂੰ ਇਕ ਮੋਬਾਈਲ ਨੰਬਰ ਤੋਂ ਫ਼ੋਨ ਆਇਆ। ਫ਼ੋਨ ਕਰਨ ਵਾਲੇ ਵਿਅਕਤੀ ਨੇ ਖ਼ੁਦ ਨੂੰ ਉਸ ਦਾ ਰਿਸ਼ਤੇਦਾਰ ਦੱਸਿਆ। ਸ਼ਿਕਾਇਤਕਰਤਾ ਨੇ ਵੀ ਫ਼ੋਨ ਕਰਨ ਵਾਲੇ ਨੂੰ ਜਾਣ-ਪਛਾਣ ਵਾਲਾ ਸਮਝ ਕੇ ਉਸ ਦੀਆਂ ਗੱਲਾਂ ’ਤੇ ਭਰੋਸਾ ਕਰ ਲਿਆ। ਇਸ ਤੋਂ ਬਾਅਦ ਕਥਿਤ ਤੌਰ ’ਤੇ ਉਸ ਨੂੰ ਦੱਸਿਆ ਗਿਆ ਕਿ ਉਸ ਦੇ ਖਾਤੇ ਵਿਚ ਕੁੱਝ ਰਕਮ ਭੇਜੀ ਜਾਣੀ ਹੈ ਅਤੇ ਉਸ ਵਿਚੋਂ ਕੁੱਝ ਪੈਸੇ ਅੱਗੇ ਕਿਸੇ ਹੋਰ ਵਿਅਕਤੀ ਨੂੰ ਭੇਜਣੇ ਹਨ। ਸ਼ਿਕਾਇਤਕਰਤਾ ਵਲੋਂ ਭਰੋਸਾ ਕਰਦਿਆਂ ਆਪਣਾ ਬੈਂਕ ਖਾਤਾ ਵੇਰਵਾ ਸਾਂਝਾ ਕਰ ਦਿੱਤਾ ਗਿਆ। ਕੁੱਝ ਸਮੇਂ ਬਾਅਦ ਉਸ ਦੇ ਵਟਸਐਪ ’ਤੇ ਕਰੀਬ 8 ਲੱਖ 52 ਹਜ਼ਾਰ 136 ਰੁਪਏ ਦੀ ਰਕਮ ਜਮ੍ਹਾ ਹੋਣ ਸਬੰਧੀ ਇਕ ਰਸੀਦ ਭੇਜੀ ਗਈ। ਰਸੀਦ ਨੂੰ ਅਸਲੀ ਸਮਝ ਕੇ ਸੁਖਦੇਵ ਸਿੰਘ ਨੇ ਉਸ ਵਿਅਕਤੀ ਦੀ ਗੱਲ ’ਤੇ ਵਿਸ਼ਵਾਸ ਕਰ ਲਿਆ ਤੇ ਕਥਿਤ ਤੌਰ ’ਤੇ 1 ਲੱਖ ਰੁਪਏ ਉਸ ਵਲੋਂ ਦੱਸੇ ਖਾਤੇ ਵਿਚ ਟਰਾਂਸਫ਼ਰ ਕਰ ਦਿੱਤੇ। ਰਕਮ ਭੇਜਣ ਤੋਂ ਬਾਅਦ ਜਦੋਂ ਪੀੜਤ ਨੂੰ ਪਤਾ ਲੱਗਾ ਕਿ ਉਸ ਦੇ ਨਾਲ ਆਨਲਾਈਨ ਧੋਖਾਧੜੀ ਹੋਈ ਹੈ ਤਾਂ ਉਸ ਨੇ ਤੁਰੰਤ ਸਾਈਬਰ ਕ੍ਰਾਈਮ ਹੈਲਪ ਲਾਈਨ 1930 ’ਤੇ ਸ਼ਿਕਾਇਤ ਦਰਜ ਕਰਵਾਈ। ਇਸ ਤੋਂ ਬਾਅਦ ਮਾਮਲਾ ਪੁਲਿਸ ਦੇ ਧਿਆਨ ਵਿਚ ਆਇਆ ਤੇ ਜਾਂਚ ਸ਼ੁਰੂ ਕੀਤੀ ਗਈ। ਪੁਲਿਸ ਰਿਕਾਰਡ ਮੁਤਾਬਿਕ ਇਸ ਮਾਮਲੇ ਵਿਚ 3 ਸਤੰਬਰ 2026 ਨੂੰ ਸਾਈਬਰ ਕ੍ਰਾਈਮ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਪੀੜਤ ਦੀ ਦਿੱਤੀ ਦਰਖਾਸਤ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਦੀ ਸਟੇਟ ਟੀਚਰ ਐਵਾਰਡ-2026 ਲਈ ਹੋਈ ਚੋਣ ਅਗਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪ੍ਰਤਿਭਾ ਖੋਜ ਮੁਕਾਬਲੇ ਕਰਵਾਏ
Ad Position 24