05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਮੋਹ ਹੋਇਆ ਭੰਗ - ਵੀਰ ਸਿੰਘ ਲੋਹਾਮ

ਮੁੱਦਕੀ, 4 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸੂਬੇ ’ਚ ਬਦਲਾਅ ਦਾ ਨਾਅਰਾ ਲਾਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਤੇ ਹੁਣ ਸੂਬੇ ਦੀ ਆਮ ਆਦਮੀ ਸਰਕਾਰ ਵਲੋਂ ਲੋਕਾਂ ਨੂੰ ਭਰਮਾ ਕੇ ਵੋਟਾਂ ਹਾਸਲ ਕਰਨ ਲਈ ਨਵੇਂ ਹਲਕਾ ਇੰਚਾਰਜ ਲਾਉਣ ਦੀ ਰਣਨੀਤੀ ਅਪਣਾਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਵੀਰ ਸਿੰਘ ਲੋਹਾਮ ਸੇਵਾ ਮੁਕਤ ਸਬ ਇੰਸਪੈਕਟਰ ਪੰਜਾਬ ਪੁਲਿਸ ਨੇ ਕਰਦਿਆਂ ਕਿਹਾ ਕਿ ਸਰਕਾਰ ਦੇ ਬਹੁਤੇ ਵਿਧਾਇਕ ਲੋਕਾਂ ਦੀ ਕਚਹਿਰੀ ’ਚ ਨਾਕਾਮ ਸਾਬਤ ਹੋਏ ਹਨ।

Ad Position 21
repet_subhas-goyals [Copy P29]
ਵੀਰ ਸਿੰਘ ਲੋਹਾਮ 05-09-2026
ਮੁੱਦਕੀ, 4 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸੂਬੇ ’ਚ ਬਦਲਾਅ ਦਾ ਨਾਅਰਾ ਲਾਕੇ ਸੱਤਾ ਹਾਸਲ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ ਹੈ ਤੇ ਹੁਣ ਸੂਬੇ ਦੀ ਆਮ ਆਦਮੀ ਸਰਕਾਰ ਵਲੋਂ ਲੋਕਾਂ ਨੂੰ ਭਰਮਾ ਕੇ ਵੋਟਾਂ ਹਾਸਲ ਕਰਨ ਲਈ ਨਵੇਂ ਹਲਕਾ ਇੰਚਾਰਜ ਲਾਉਣ ਦੀ ਰਣਨੀਤੀ ਅਪਣਾਈ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜਨਰਲ ਸਕੱਤਰ ਵੀਰ ਸਿੰਘ ਲੋਹਾਮ ਸੇਵਾ ਮੁਕਤ ਸਬ ਇੰਸਪੈਕਟਰ ਪੰਜਾਬ ਪੁਲਿਸ ਨੇ ਕਰਦਿਆਂ ਕਿਹਾ ਕਿ ਸਰਕਾਰ ਦੇ ਬਹੁਤੇ ਵਿਧਾਇਕ ਲੋਕਾਂ ਦੀ ਕਚਹਿਰੀ ’ਚ ਨਾਕਾਮ ਸਾਬਤ ਹੋਏ ਹਨ। ਏਹੀ ਵਜ੍ਹਾ ਹੈ ਕਿ ਸਰਕਾਰ ਵਿਧਾਇਕਾਂ ਦੀ ਨਾਕਾਮੀ ਲੁਕਾਉਣ ਲਈ ਹੁਣ ਪੁਰਾਣੇ ਨੇਤਾਵਾਂ ਨੂੰ ਪਾਸੇ ਕਰ ਨਵੇਂ ਹਲਕਾ ਇੰਚਾਰਜ ਲਗਾ ਲੋਕਾਂ ਤੋਂ ਨਵੇਂ ਸਿਰੇ ਵੋਟਾਂ ਹਾਸਿਲ ਕਰਨ ਦੀ ਵਿਉਂਤਬੰਦੀ ’ਚ ਲੱਗ ਗਈ ਹੈ। ਵੀਰ ਸਿੰਘ ਲੋਹਾਮ ਨੇ ਕਿਹਾ ਕਿ ਸੂਬੇ ਦਾ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਪ੍ਰੇਸ਼ਾਨ ਹੈ ਤੇ ਪੰਜਾਬ ’ਚ ਹਰ ਪਾਸੇ ਸਰਕਾਰ ਵਿਰੋਧੀ ਧਰਨੇ ਤੇ ਪ੍ਰਦਰਸ਼ਨ ਹੋ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਦਾ ਬਿਜਲੀ ਸੰਕਟ ਹੁਣ ਚਿੰਤਾਜਨਕ ਪੜਾਅ ’ਤੇ ਪਹੁੰਚ ਗਿਆ ਹੈ ਜਿਸ ਕਾਰਨ ਘਰੇਲੂ ਖਪਤਕਾਰਾਂ, ਕਿਸਾਨਾਂ ਤੇ ਉਦਯੋਗ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਸਰਕਾਰ ਵਲੋਂ ਪੁਲਿਸ ਦੇ ਡੰਡੇ ਹੇਠਾਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਵੀਰ ਸਿੰਘ ਲੋਹਾਮ ਨੇ ਕਿਹਾ ਕਿ ਸੂਬੇ ਦੇ ਲੋਕ ਸਰਕਾਰ ਦੀਆਂ ਵੋਟਾਂ ਹਾਸਲ ਕਰਨ ਦੀਆਂ ਇਨ੍ਹਾਂ ਚਾਲਾਂ ਨੂੰ ਭਲੀ ਭਾਂਤ ਸਮਝਦੇ ਹਨ ਤੇ ਆਉਣ ਵਾਲੀਆਂ ਚੋਣਾਂ ਵਿਚ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਜਿੰਨਾਂ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸੇਵਾਕਾਲ ਦੌਰਾਨ ਹੋਇਆ, ਉਨਾਂ ਵਿਕਾਸ ਤੇ ਖੁਸ਼ਹਾਲੀ ਕਿਸੇ ਵੀ ਹੋਰ ਪਾਰਟੀ ਦੇ ਰਾਜ ਵਿਚ ਨਹੀਂ ਹੋਇਆ ਜਿਸ ਕਾਰਨ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਭੰਗ ਹੋ ਚੁੱਕਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬੁੱਲੇ ਸ਼ਾਹ ਯਾਦਗਾਰੀ 57ਵਾਂ ਸਭਿਆਚਾਰਕ ਤੇ ਖੇਡ ਮੇਲਾ 8 ਤੋਂ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਸ਼ਰੀਂਹ ਵਾਲਾ ਬਰਾੜ ਦੀ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਦੀ ਸਟੇਟ ਟੀਚਰ ਐਵਾਰਡ-2026 ਲਈ ਹੋਈ ਚੋਣ
Ad Position 24