05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਜਨਮ ਅਸ਼ਟਮੀ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਟੀਮ ਨੇ ਸ੍ਰੀ ਗੋਪਾਲ ਕ੍ਰਿਸ਼ਨ ਗਊਸ਼ਾਲਾ ਵਿਖੇ ਲਗਵਾਈ ਹਾਜ਼ਰੀ

ਜ਼ੀਰਾ, 4 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਪੂਰੀ ਟੀਮ ਵਲੋਂ ਸ੍ਰੀ ਕ੍ਰਿਸ਼ਨ ਗੋਪਾਲ ਗਊਸ਼ਾਲਾ ਵਿਖੇ ਪਹੁੰਚ ਕੇ ਹਾਜ਼ਰੀ ਲਗਵਾਈ ਗਈ। ਇਸ ਮੌਕੇ ਪ੍ਰੀਸ਼ਦ ਦੇ ਸਰਪ੍ਰਸਤ ਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਦੀ ਅਗਵਾਈ ਵਿਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਕਨਵੀਨਰ ਅਸ਼ੋਕ ਪਲਤਾ, ਚੇਅਰਮੈਨ ਤਰਸੇਮ ਲਾਲ ਜੁਨੇਜਾ, ਜਨਰਲ ਸਕੱਤਰ ਜਗਦੇਵ ਸ਼ਰਮਾ, ਕੈਸ਼ੀਅਰ ਗੁਰਬਖਸ਼ ਸਿੰਘ ਵਿੱਜ, ਵਾਈਸ ਪ੍ਰਧਾਨ ਸੋਨੂੰ ਗੁਜਰਾਲ, ਇਨਵਾਇਰਮੈਂਟ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ ਸਮੇਤ ਪ੍ਰੀਸ਼ਦ ਦੇ ਹੋਰ ਮੈਂਬਰ ਮੌਜੂਦ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਜ਼ੀਰਾ, 4 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ਦੇ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਪੂਰੀ ਟੀਮ ਵਲੋਂ ਸ੍ਰੀ ਕ੍ਰਿਸ਼ਨ ਗੋਪਾਲ ਗਊਸ਼ਾਲਾ ਵਿਖੇ ਪਹੁੰਚ ਕੇ ਹਾਜ਼ਰੀ ਲਗਵਾਈ ਗਈ। ਇਸ ਮੌਕੇ ਪ੍ਰੀਸ਼ਦ ਦੇ ਸਰਪ੍ਰਸਤ ਤੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਮੀਤ ਪ੍ਰਧਾਨ ਸੁਖਦੇਵ ਬਿੱਟੂ ਵਿੱਜ ਦੀ ਅਗਵਾਈ ਵਿਚ ਜ਼ੀਰਾ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ, ਕਨਵੀਨਰ ਅਸ਼ੋਕ ਪਲਤਾ, ਚੇਅਰਮੈਨ ਤਰਸੇਮ ਲਾਲ ਜੁਨੇਜਾ, ਜਨਰਲ ਸਕੱਤਰ ਜਗਦੇਵ ਸ਼ਰਮਾ, ਕੈਸ਼ੀਅਰ ਗੁਰਬਖਸ਼ ਸਿੰਘ ਵਿੱਜ, ਵਾਈਸ ਪ੍ਰਧਾਨ ਸੋਨੂੰ ਗੁਜਰਾਲ, ਇਨਵਾਇਰਮੈਂਟ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ ਸਮੇਤ ਪ੍ਰੀਸ਼ਦ ਦੇ ਹੋਰ ਮੈਂਬਰ ਮੌਜੂਦ ਸਨ। ਇਸ ਮੌਕੇ ਸੁਖਦੇਵ ਬਿੱਟੂ ਵਿੱਜ, ਪ੍ਰਧਾਨ ਚਰਨਪ੍ਰੀਤ ਸਿੰਘ ਸੋਨੂੰ ਜਨਰਲ ਸਕੱਤਰ ਜਗਦੇਵ ਸ਼ਰਮਾ ਤੇ ਪ੍ਰੋਜੈਕਟ ਇੰਚਾਰਜ ਅਨਿਲ ਬਜਾਜ ਨੇ ਕਿਹਾ ਕਿ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਗਊਸ਼ਾਲਾ ਵਿਖੇ ਹਾਜ਼ਰੀ ਲਗਵਾਉਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜ਼ੀਰਾ ਵਿਕਾਸ ਪ੍ਰੀਸ਼ਦ ਵੱਲੋਂ ਸਮਾਜਿਕ ਤੇ ਲੋਕ ਭਲਾਈ ਨਾਲ ਸਬੰਧਤ ਕਾਰਜਾਂ ਵਿਚ ਆਪਣੀ ਭੂਮਿਕਾ ਨਿਭਾਈ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਜ਼ੀਰਾ ਵਿਕਾਸ ਪ੍ਰੀਸ਼ਦ ਵੱਲੋਂ ਸ਼ਹਿਰ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਨੂੰ ਲੈ ਕੇ ਲਗਾਤਾਰ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰੀਸ਼ਦ ਦੇ ਮੈਂਬਰ ਆਪਸੀ ਤਾਲਮੇਲ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ। ਉਹਨਾਂ ਹੋਰ ਆਖਿਆ ਕਿ ਜ਼ੀਰਾ ਵਿਕਾਸ ਪ੍ਰੀਸ਼ਦ ਦੀ ਟੀਮ ਵਲੋਂ ਧਾਰਮਿਕ ਮੌਕਿਆਂ ’ਤੇ ਵੀ ਸਾਂਝੇ ਤੌਰ ’ਤੇ ਹਾਜ਼ਰੀ ਲਗਵਾਈ ਜਾਂਦੀ ਹੈ। ਇਸ ਮੌਕੇ ਮੰਗਤ ਰਾਮ ਅਰੋੜਾ, ਸੁਖਵਿੰਦਰ ਸਿੰਘ ਕੰਡਾ, ਸਤੀਸ਼ ਜੁਨੇਜਾ, ਰਜੇਸ਼ ਕਾਲੀਆ, ਬਾਲੀ ਨਾਗਪਾਲ, ਜਨਕ ਰਾਜ ਗੌਤਮ, ਸਗਨ ਗੁਪਤਾ, ਅਮਰਜੀਤ ਸਿੰਘ ਘੁੰਮਣ, ਨਵੀਨ ਸਚਦੇਵਾ, ਮਹਿਲਾ ਵਿੰਗ ਦੀ ਪ੍ਰਧਾਨ ਵਨੀਤਾ ਝਾਂਜੀ, ਸੁਮਨ ਗੌਤਮ, ਵਿਭਾ ਬਾਂਸਲ ਤੇ ਸ਼ੀਨਮ ਗੁਪਤਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ.ਪੀ. ਜਸਪਾਲ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਬੁੱਲੇ ਸ਼ਾਹ ਯਾਦਗਾਰੀ 57ਵਾਂ ਸਭਿਆਚਾਰਕ ਤੇ ਖੇਡ ਮੇਲਾ 8 ਤੋਂ
Ad Position 24