ਡੀ.ਐਸ.ਪੀ. ਜਸਪਾਲ ਸਿੰਘ ਨੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ
ਮੱਲਾਂਵਾਲੀ, 4 ਸਤੰਬਰ (ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੇ ਮੁਖੀ ਅਤੇ ਡੀ. ਐਸ.
ਮੱਲਾਂਵਾਲੀ, 4 ਸਤੰਬਰ (ਸੁਰਜਨ ਸਿੰਘ ਸੰਧੂ)-ਥਾਣਾ ਮੱਲਾਂਵਾਲਾ ਦੇ ਮੁਖੀ ਅਤੇ ਡੀ.ਐਸ.ਪੀ. ਜਸਪਾਲ ਸਿੰਘ ਵਲੋਂ ਸ਼ਹਿਰ ਦੇ ਦੁਕਾਨਦਾਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਜਿਸ ਵਿਚ ਵੱਡੀ ਗਿਣਤੀ ਵਿਚ ਦੁਕਾਨਦਾਰਾਂ ਨੇ ਸ਼ਮੂਲੀਅਤ ਕੀਤੀ ਜਿਸ ਵਿਚ ਨਗਰ ਪੰਚਾਇਤ ਦੇ ਪ੍ਰਧਾਨ ਮਹਾਂਵੀਰ ਸਿੰਘ ਅਤੇ ਹੋਰ ਪਤਵੰਤੇ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਐੱਸ.ਐੱਚ.ਓ. ਗੁਰੰਜਟ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਨਸ਼ਾ ਵੇਚਣ ਵਾਲਾ ਉਨ੍ਹਾਂ ਨੂੰ ਦਿਖਾਈ ਦੇਵੇ ਤਾਂ ਪੁਲਿਸ ਨਾਲ ਤੁਰੰਤ ਰਾਬਤਾ ਕੀਤਾ ਜਾਵੇ। ਇਸ ਮੌਕੇ ਡੀ.ਐਸ.ਪੀ. ਜਸਪਾਲ ਸਿੰਘ ਨੇ ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵੀ ਸੱਜਣ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਪੁਲਿਸ ਪ੍ਰਸ਼ਾਸਨ ਉਸ ਦੀ ਪੂਰੀ ਮਦਦ ਕਰੇਗਾ। ਉਨ੍ਹਾਂ ਦੁਕਾਨਦਾਰਾਂ ਤੋਂ ਵੀ ਸਾਥ ਦੀ ਅਪੀਲ ਕੀਤੀ। ਉਨ੍ਹਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਮਾਰਕੀਟ ਵਿਚ ਸੁਰੱਖਿਆ ਦੇ ਮੱਦੇਨਜ਼ਰ ਕੋਈ ਚੌਂਕੀਦਾਰ ਜ਼ਰੂਰ ਰੱਖਣ।