ਹਰਪ੍ਰੀਤ ਸਿੰਘ ਹੀਰੋ ਵਲੋਂ ਜ਼ੀਰਾ ਤੋਂ ਨਵ ਨਿਯੁਕਤ ਸ਼੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ
ਜ਼ੀਰਾ, 4 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਸ਼੍ਰੋਮਣੀ ਅਕਾਲੀ ਦਲ(ਬ) ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਵੀਰਵਾਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਤੋਂ ਨਵੇਂ ਨਿਯੁਕਤ ਹੋਏ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੀਆਂ ਗਈਆਂ ਹਨ ਅਤੇ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਡਾ.
ਜ਼ੀਰਾ, 4 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਸ਼੍ਰੋਮਣੀ ਅਕਾਲੀ ਦਲ(ਬ) ਦੇ ਜ਼ੀਰਾ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਨੇ ਵੀਰਵਾਰ ਨੂੰ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਹਲਕੇ ਤੋਂ ਨਵੇਂ ਨਿਯੁਕਤ ਹੋਏ ਜਨਰਲ ਕੌਂਸਲ ਮੈਂਬਰਾਂ ਨੂੰ ਵਧਾਈ ਦਿੱਤੀ ਹੈ। ਇਹ ਨਿਯੁਕਤੀਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਲਾਨੀਆਂ ਗਈਆਂ ਹਨ ਅਤੇ ਸੀਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵਲੋਂ ਜਾਰੀ ਕੀਤੀਆਂ ਗਈਆਂ ਹਨ। ਸ਼ਮਸ਼ੇਰ ਸਿੰਘ ਮਨਸੂਰਵਾਲ, ਸੁਖਵਿੰਦਰ ਸਿੰਘ ਜੌੜਾ, ਲਖਬੀਰ ਸਿੰਘ ਕਿੱਲੀ ਗੁੱਦਾ ਅਤੇ ਹਰਪ੍ਰੀਤ ਸਿੰਘ ਗੋਗੋਆਣੀ ਨੂੰ ਜ਼ੀਰਾ ਦੀ ਪ੍ਰਤੀਨਿਧਤਾ ਕਰਦਿਆਂ ਜਨਰਲ ਕੌਂਸਲ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਪਾਰਟੀ ਹੈੱਡਕੁਆਰਟਰ ਤੋਂ ਸੂਚੀ ਦਾ ਐਲਾਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਦਾ ਮਕਸਦ ਪਾਰਟੀ ਦੇ ਜਥੇਬੰਦਕ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨਾ ਹੈ। ਹੀਰੋ ਨੇ ਕਿਹਾ ਕਿ ਸਮਰਪਿਤ ਵਰਕਰਾਂ ਦੀ ਸ਼ਮੂਲੀਅਤ ਲੀਡਰਸ਼ਿਪ ਦੇ ਪਾਰਟੀ ਕੇਡਰ ’ਤੇ ਭਰੋਸੇ ਨੂੰ ਦਰਸਾਉਂਦੀ ਹੈ ਅਤੇ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਜ਼ਮੀਨੀ ਪੱਧਰ ’ਤੇ ਮੌਜੂਦਗੀ ਮਜ਼ਬੂਤ ਹੋਵੇਗੀ।