04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ਰਾਬ ਫੈਕਟਰੀ ਪੱਕੇ ਤੌਰ ’ਤੇ ਬੰਦ ਕਰਵਾਉਣ ਲਈ ਸਾਂਝਾ ਮੋਰਚਾ ਨੇ ਮੁੱਖ ਮੰਤਰੀ ਤੋਂ ਲਿਖਤੀ ਭਰੋਸਾ ਮੰਗਿਆ

ਜ਼ੀਰਾ 4 ਸਤੰਬਰ (ਹਰਜੀਤ ਸਿੰਘ ਗਿੱਲ)- ਸਾਂਝਾ ਮੋਰਚਾ ਜ਼ੀਰਾ ਦੀ ਇਕ ਅਹਿਮ ਮੀਟਿੰਗ ਸਾਂਝਾ ਮੋਰਚਾ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 6 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਪਹੁੰਚਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਜ਼ੀਰਾ 4 ਸਤੰਬਰ (ਹਰਜੀਤ ਸਿੰਘ ਗਿੱਲ)- ਸਾਂਝਾ ਮੋਰਚਾ ਜ਼ੀਰਾ ਦੀ ਇਕ ਅਹਿਮ ਮੀਟਿੰਗ ਸਾਂਝਾ ਮੋਰਚਾ ਜ਼ੀਰਾ ਵਿਖੇ ਹੋਈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ 6 ਸਤੰਬਰ ਨੂੰ ਦਾਣਾ ਮੰਡੀ ਜ਼ੀਰਾ ਵਿਖੇ ਪਹੁੰਚਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਜ਼ੀਰਾ ਆਉਣ ਸਮੇਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਨ ਸਬੰਧੀ ਲਿਖਤੀ ਹੁਕਮ ਜਾਂ ਫੈਸਲਾ ਨਾਲ ਲੈ ਕੇ ਆਉਣ। ਆਗੂਆਂ ਨੇ ਕਿਹਾ ਕਿ ਜ਼ੀਰਾ ਅਤੇ ਆਸ-ਪਾਸ ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਫੈਕਟਰੀ ਨੂੰ ਪੂਰਨ ਤੌਰ ’ਤੇ ਬੰਦ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ। ਲੋਕਾਂ ਨੂੰ ਹੁਣ ਸਿਰਫ਼ ਬਿਆਨਾਂ ਜਾਂ ਵਾਅਦਿਆਂ ਦੀ ਬਜਾਏ ਲਿਖਤੀ ਤੇ ਪੱਕਾ ਫੈਸਲਾ ਚਾਹੀਦਾ ਹੈ। ਸਾਂਝਾ ਮੋਰਚਾ ਜ਼ੀਰਾ ਵਲੋਂ ਮੁੱਖ ਮੰਤਰੀ ਨੂੰ ਇਹ ਵੀ ਸਵਾਲ ਰੱਖੇ ਗਏ ਹਨ ਕਿ ਪ੍ਰਭਾਵਿਤ ਲੋਕਾਂ ਦੇ ਪੀਣ ਵਾਲੇ ਪਾਣੀ, ਸਿਹਤ ਤੇ ਹੋਏ ਨੁਕਸਾਨ ਸਬੰਧੀ ਸਰਕਾਰ ਵਲੋਂ ਕੀ ਠੋਸ ਕਦਮ ਚੁੱਕੇ ਜਾਣਗੇ। ਸਾਂਝਾ ਮੋਰਚਾ ਜ਼ੀਰਾ ਦਾ ਸਪੱਸ਼ਟ ਐਲਾਨ ਹੈ ਕਿ ਜਦੋਂ ਤੱਕ ਜ਼ੀਰਾ ਸ਼ਰਾਬ ਫੈਕਟਰੀ ਨੂੰ ਪੂਰਨ ਤੌਰ ’ਤੇ ਬੰਦ ਕਰਨ ਸਬੰਧੀ ਲਿਖਤੀ ਫੈਸਲਾ ਨਹੀਂ ਹੁੰਦਾ, ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਸਾਂਝਾ ਮੋਰਚਾ ਜੀਰਾ ਵਲੋਂ ਸਾਰੀਆਂ ਪਾਰਟੀਆਂ ਦੇ ਸਿਆਸੀ ਲੀਡਰਾਂ ਨੂੰ ਵੀ ਬਿਆਨ ਜਾਰੀ ਕਰਨ ਦੀ ਅਪੀਲ ਕਿ ਉਹ ਇਸ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ’ਤੇ ਬੰਦ ਕਰਨ ਸਬੰਧੀ ਲੋਕਾਂ ਨੂੰ ਭਰੋਸਾ ਦੇਣ। ਇਸ ਮੌਕੇ ਸਾਂਝਾ ਮੋਰਚਾ ਜ਼ੀਰਾ ਦੇ ਆਗੂ ਰੋਮਨ ਬਰਾੜ ਮਹੀਆਂ ਵਾਲਾ ਕਲਾਂ, ਗੁਰਮੇਲ ਸਿੰਘ ਸਾਬਕਾ ਸਰਪੰਚ ਮਸੂਰਵਾਲ ਕਲਾਂ, ਪ੍ਰੀਤਮ ਸਿੰਘ ਮਹੀਆਂ ਵਾਲਾ ਕਲਾਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਗੁਰਸੇਵਕ ਸਿੰਘ ਨੰਬਰਦਾਰ ਮਹੀਆਂ ਵਾਲਾ ਕਲਾਂ, ਬਚਿੱਤਰ ਸਿੰਘ ਮਨਸੂਰਵਾਲ ਕਲਾਂ, ਬਲਵਿੰਦਰ ਸਿੰਘ ਲੋਂਗੋਦੇਵਾ , ਮੰਨਾ ਸਿੰਘ ਵਾੜਾ ਚੈਨ ਸਿੰਘ ਵਾਲਾ, ਹਰਮਨ ਸਿੰਘ ਰਟੌਲ ਰੋਹੀ, ਮੁਖਤਿਆਰ ਸਿੰਘ ਫੋਜੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਬਾਬਾ ਮੁਲਤਾਨ ਸਿੰਘ ਤੇ ਰੂਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ ਮੁਲਾਜ਼ਮਾਂ ਦੀ ਸਿਹਤ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ 8 ਨੂੰ ਸਿਹਤ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਦਾ ਐਲ... ਅਗਲੀ ਖ਼ਬਰ ਵਿਦੇਸ਼ ਪੜ੍ਹਾਈ ਲਈ ਲਿਆ ਲੱਖਾਂ ਦਾ ਸਿੱਖਿਆ ਕਰਜ਼ਾ, ਨਾ ਵਿਦੇਸ਼ ਗਈ ਨਾ ਪੈਸਾ ਵਾਪਸ ਕੀਤਾ
Ad Position 24