04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਸ਼ਹਿਰ ਅੰਦਰ ਪਹਿਲੀ ਬਾਰਿਸ਼ ਨੇ ਖੋਲ੍ਹੀ ਸੀਵਰੇਜ ਪ੍ਰਣਾਲੀ ਦੀ ਪੋਲ

ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਸੀਵਰੇਜ ਪ੍ਰਬੰਧਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਸ਼ਹਿਰ ਅੰਦਰ ਹੋਈ ਪਹਿਲੀ ਬਾਰਿਸ਼ ਨੇ ਖੋਲ੍ਹ ਦਿੱਤੀ ਹੈ। ਤੇਜ਼ ਬਾਰਿਸ਼ ਤੋਂ ਬਾਅਦ ਦਿੱਲੀ ਗੇਟ ਅਤੇ ਮੇਨ ਬਾਜ਼ਾਰ ਸਮੇਤ ਕਈ ਇਲਾਕਿਆਂ ਵਿਚ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਵੱਡੀ ਮਾਤਰਾ ਵਿਚ ਪਾਣੀ ਖੜ੍ਹਾ ਹੋ ਗਿਆ।

Ad Position 21
repet_subhas-goyals [Copy P29]
ਦਿੱਲੀ ਗੇਟ ਵਿਖੇ ਭਾਰੀ ਬਾਰਿਸ਼ ਤੋਂ ਬਾਅਦ ਸੜਕ ’ਤੇ ਖੜ੍ਹਾ ਪਾਣੀ ਵਿਚੋਂ ਲੰਘਦੇ ਰਾਹਗੀਰ। ਅਜੀਤ ਤਸਵੀਰਾਂ 05-09-2026
ਫ਼ਿਰੋਜ਼ਪੁਰ, 4 ਸਤੰਬਰ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰ ਅੰਦਰ ਸੀਵਰੇਜ ਪ੍ਰਬੰਧਾਂ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ ਦੀ ਪੋਲ ਸ਼ਹਿਰ ਅੰਦਰ ਹੋਈ ਪਹਿਲੀ ਬਾਰਿਸ਼ ਨੇ ਖੋਲ੍ਹ ਦਿੱਤੀ ਹੈ। ਤੇਜ਼ ਬਾਰਿਸ਼ ਤੋਂ ਬਾਅਦ ਦਿੱਲੀ ਗੇਟ ਅਤੇ ਮੇਨ ਬਾਜ਼ਾਰ ਸਮੇਤ ਕਈ ਇਲਾਕਿਆਂ ਵਿਚ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਵੱਡੀ ਮਾਤਰਾ ਵਿਚ ਪਾਣੀ ਖੜ੍ਹਾ ਹੋ ਗਿਆ। ਹਾਲਾਤ ਇਹ ਰਹੇ ਕਿ ਕਈ ਨੀਵਿਆਂ ਦੁਕਾਨਾਂ ਵਿਚ ਬਾਰਿਸ਼ ਦਾ ਪਾਣੀ ਦਾਖਲ ਹੋਣ ਕਾਰਨ ਦੁਕਾਨਦਾਰਾਂ ਨੂੰ ਸਾਮਾਨ ਦੇ ਨੁਕਸਾਨ ਦਾ ਡਰ ਬਣਿਆ ਰਿਹਾ। ਸੜਕਾਂ ’ਤੇ ਪਾਣੀ ਖੜ੍ਹਾ ਹੋਣ ਕਾਰਨ ਰਾਹਗੀਰਾਂ ਤੇ ਵਾਹਨ ਚਾਲਕਾਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਦੁਕਾਨਦਾਰਾਂ ਨੇ ਦੋਸ਼ ਲਗਾਇਆ ਕਿ ਸਮੇਂ ਸਿਰ ਸੀਵਰੇਜ ਦੀ ਸਫ਼ਾਈ ਨਾ ਹੋਣ ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਹਰ ਸਾਲ ਬਰਸਾਤ ਦੇ ਮੌਸਮ ਵਿਚ ਇਹੀ ਸਮੱਸਿਆ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸਥਿਤੀ ਲਈ ਨਗਰ ਕੌਂਸਲ ਦੇ ਨਾਲ-ਨਾਲ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਕਾਰਗੁਜ਼ਾਰੀ ਵੀ ਸਵਾਲਾਂ ਦੇ ਘੇਰੇ ਵਿਚ ਆਉਂਦੀ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਕਈ ਥਾਵਾਂ ’ਤੇ ਸੜਕਾਂ ਦੇ ਕਿਨਾਰਿਆਂ ’ਤੇ ਪਏ ਮਲਬੇ ਅਤੇ ਗੰਦਗੀ ਕਾਰਨ ਪਾਣੀ ਦੀ ਨਿਕਾਸੀ ਵਿਚ ਰੁਕਾਵਟ ਪੈਦਾ ਹੁੰਦੀ ਹੈ। ਇਸ ਕਾਰਨ ਥੋੜ੍ਹੀ ਜਿਹੀ ਬਾਰਿਸ਼ ਵੀ ਸੜਕਾਂ ਨੂੰ ਜਲਥਲ ਕਰ ਦਿੰਦੀ ਹੈ । ਦਿੱਲੀ ਗੇਟ ਤੇ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਨੇ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਤੋਂ ਮੰਗ ਕੀਤੀ ਕਿ ਨਗਰ ਕੌਂਸਲ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨਾਲ ਤੁਰੰਤ ਬੈਠਕ ਕਰਕੇ ਬਾਜ਼ਾਰ ਅੰਦਰ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੱਕੇ ਤੇ ਪ੍ਰਭਾਵਸ਼ਾਲੀ ਪ੍ਰਬੰਧ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਬਰਸਾਤ ਦੇ ਦਿਨਾਂ ਵਿਚ ਵਾਰ-ਵਾਰ ਪੈਦਾ ਹੋ ਰਹੀ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਣਾ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ’ਚ ਸਰਗਰਮੀਆਂ ਤੇਜ਼ ਅਗਲੀ ਖ਼ਬਰ ਚੰਡੀਗੜ੍ਹ ਕਿਸਾਨੀ ਮੋਰਚੇ ’ਚ ਭਾਕਿਯੂ ਲੱਖੋਵਾਲ ਦੇ ਫ਼ਿਰੋਜ਼ਪੁਰ ਆਗੂਆਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ
Ad Position 24