04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਅਧਿਆਪਕ ਦਿਵਸ ’ਤੇ ਵਿਸ਼ੇਸ਼ ਇਮਾਨਦਾਰੀ, ਨਿਸਵਾਰਥ ਭਾਵਨਾ ਤੇ ਦ੍ਰਿੜ੍ਹ ਇਰਾਦੇ ਨਾਲ ਸਿੱਖਿਆ ਦੇ ਰਹੇ ਸਮੂਹ ਅਧਿਆਪਕਾਂ ਨੂੰ ਦਿਲੋਂ ਸਲਾਮ- ਸਤਪਾਲ ਅਰੋੜਾ

ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)-ਅਧਿਆਪਕ ਦਿਵਸ ਦੇ ਮੌਕੇ ’ਤੇ ਜੇ. ਕੇ.

Ad Position 21
repet_subhas-goyals [Copy P29]
ਸਤਪਾਲ ਅਰੋੜਾ 05-09-2026
ਗੁਰੂਹਰਸਹਾਏ, 4 ਸਤੰਬਰ (ਕਪਿਲ ਕੰਧਾਰੀ)-ਅਧਿਆਪਕ ਦਿਵਸ ਦੇ ਮੌਕੇ ’ਤੇ ਜੇ.ਕੇ.ਐੱਸ. ਪਬਲਿਕ ਸਕੂਲ, ਗੁਰੂਹਰਸਹਾਏ ਦੇ ਮੈਨੇਜਿੰਗ ਡਾਇਰੈਕਟਰ ਸਤਪਾਲ ਅਰੋੜਾ ਨੇ ਦੇਸ਼ ਅਤੇ ਸਮਾਜ ਦੇ ਨਿਰਮਾਣ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸਮੂਹ ਅਧਿਆਪਕਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨ੍ਹਾਂ ਦੀ ਸੇਵਾ ਨੂੰ ਸਲਾਮ ਕੀਤਾ। ਸਤਪਾਲ ਅਰੋੜਾ ਨੇ ਕਿਹਾ ਕਿ ਗੁਰੂ-ਚੇਲਾ ਪਰੰਪਰਾ ਪੁਰਾਤਨ ਸਮੇਂ ਤੋਂ ਹੀ ਭਾਰਤੀ ਸਭਿਆਚਾਰ ਦਾ ਅਹਿਮ ਹਿੱਸਾ ਰਹੀ ਹੈ। ਪੁਰਾਤਨ ਗ੍ਰੰਥਾਂ ਵਿਚ ਵੀ ਗੁਰੂ ਦੀ ਮਹਿਮਾ ਦਾ ਵਿਸ਼ੇਸ਼ ਵਰਣਨ ਮਿਲਦਾ ਹੈ। ਮਾਤਾ-ਪਿਤਾ ਸਾਡੇ ਜੀਵਨ ਵਿਚ ਸਭ ਤੋਂ ਉੱਚਾ ਸਥਾਨ ਰੱਖਦੇ ਹਨ ਕਿਉਂਕਿ ਉਹ ਸਾਨੂੰ ਇਸ ਸੰਸਾਰ ਵਿਚ ਲਿਆਉਂਦੇ ਹਨ ਪਰ ਅਧਿਆਪਕ ਸਾਡੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਾਡੀ ਸ਼ਖ਼ਸੀਅਤ ਨੂੰ ਨਿਖਾਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਨ ਸਿਰਫ਼ ਇਕ ਪੇਸ਼ਾ ਨਹੀਂ, ਸਗੋਂ ਇਕ ਸਾਧਨਾ ਹੈ। ਇਕ ਚੰਗਾ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਜਾਂ ਹੁਨਰ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਨੂੰ ਸਹੀ ਅਤੇ ਗਲਤ ਵਿਚਕਾਰ ਫ਼ਰਕ ਸਮਝਾਉਂਦਾ ਹੋਇਆ ਜ਼ਿੰਦਗੀ ਦੇ ਸਹੀ ਰਸਤੇ ’ਤੇ ਚੱਲਣ ਤੇ ਇਕ ਨੇਕ ਇਨਸਾਨ ਬਣਨ ਲਈ ਵੀ ਪ੍ਰੇਰਿਤ ਕਰਦਾ ਹੈ। ਸੱਤਪਾਲ ਅਰੋੜਾ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਵਿਚ ਚੰਗੇ ਚਰਿੱਤਰ ਦਾ ਨਿਰਮਾਣ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ ਅਤੇ ਜਨੂੰਨ ਨੂੰ ਵੀ ਜਗਾਉਂਦੇ ਹਨ। ਉਹ ਵਿਦਿਆਰਥੀਆਂ ਨੂੰ ਆਪਣੇ ਸੁਪਨੇ ਪਛਾਣਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਮਿਹਨਤ ਕਰਨ ਦੀ ਪੇ੍ਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕ ਇਮਾਨਦਾਰੀ, ਨਿਸਵਾਰਥ ਭਾਵਨਾ, ਸਮਰਪਣ ਅਤੇ ਦ੍ਰਿੜ ਇਰਾਦੇ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ, ਉਹ ਸੱਚਮੁੱਚ ਸਨਮਾਨ ਦੇ ਹੱਕਦਾਰ ਹਨ। ਉਨ੍ਹਾਂ ਅਜਿਹੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਦਿਲੋਂ ਵਧਾਈਆਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਅਧਿਆਪਕ ਇਸੇ ਤਰ੍ਹਾਂ ਦੇਸ਼ ਦੇ ਭਵਿੱਖ ਨੂੰ ਸੰਵਾਰਨ ਤੇ ਇਕ ਚੰਗੇ, ਸਿੱਖਿਅਤ ਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ’ਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ। 5 ਸਤੰਬਰ ਨੂੰ ਮਨਾਇਆ ਜਾਂਦਾ ਹੈ ਅਧਿਆਪਕ ਦਿਵਸ ਸਤਪਾਲ ਅਰੋੜਾ ਨੇ ਅਧਿਆਪਕ ਦਿਵਸ ਦੇ ਇਤਿਹਾਸ ਬਾਰੇ ਦੱਸਦਿਆਂ ਕਿਹਾ ਕਿ ਭਾਰਤ ਵਿਚ ਹਰ ਸਾਲ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ। ਇਹ ਦਿਨ ਭਾਰਤ ਦੇ ਮਹਾਨ ਦਾਰਸ਼ਨਿਕ, ਸਿੱਖਿਆ ਸ਼ਾਸਤਰੀ ਤੇ ਸਾਬਕਾ ਰਾਸ਼ਟਰਪਤੀ ਡਾ.ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਵਸ ਨਾਲ ਜੁੜਿਆ ਹੋਇਆ ਹੈ। ਜਦੋਂ ਡਾ.ਰਾਧਾਕ੍ਰਿਸ਼ਨਨ ਦੇ ਕੁੱਝ ਵਿਦਿਆਰਥੀਆਂ ਅਤੇ ਪ੍ਰਸ਼ੰਸਕਾਂ ਨੇ ਉਨ੍ਹਾਂ ਦਾ ਜਨਮ ਦਿਨ ਮਨਾਉਣ ਦੀ ਇੱਛਾ ਪ੍ਰਗਟ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਜਨਮ ਦਿਨ ਮਨਾਉਣ ਦੀ ਬਜਾਏ ਇਸ ਦਿਨ ਨੂੰ ਅਧਿਆਪਕਾਂ ਦੇ ਸਨਮਾਨ ਲਈ ਸਮਰਪਿਤ ਕੀਤਾ ਜਾਵੇ ਤਾਂ ਉਨ੍ਹਾਂ ਨੂੰ ਵਧੇਰੇ ਖ਼ੁਸ਼ੀ ਹੋਵੇਗੀ। ਇਸੇ ਵਿਚਾਰ ਤੋਂ ਪ੍ਰੇਰਿਤ ਹੋ ਕੇ ਭਾਰਤ ਵਿਚ 5 ਸਤੰਬਰ ਨੂੰ ਅਧਿਆਪਕ ਦਿਵਸ ਵਜੋਂ ਮਨਾਉਣ ਦੀ ਪਰੰਪਰਾ ਸ਼ੁਰੂ ਹੋਈ।
Ad Position 22
No active advertisement
ਪਿਛਲੀ ਖ਼ਬਰ ਅਣਦੇਖੀ ਦੇ ਚੱਲਦੇ ਕਮਲ ਸ਼ਰਮਾ ਯਾਦਗਾਰੀ ਪਾਰਕ ਦੀ ਹੋਈ ਦੁਰਦਸ਼ਾ ਪਸ਼ੂਆਂ ਦੀ ਚਰਾਗਾਹ ਬਣਿਆ ਪਾਰਕ, ਜੰਗਲੀ ਬੂਟੀ ਤੇ ਮਿੱਟੀ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਲੈ ਕੇ ਫ਼ਿਰੋਜ਼ਪੁਰ ’ਚ ਸਰਗਰਮੀਆਂ ਤੇਜ਼
Ad Position 24