06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਸ਼ਾ ਤਸਕਰ ਕਾਬੂ , ਮਾਮਲਾ ਦਰਜ

ਫ਼ਿਰੋਜ਼ਪੁਰ, 5 ਸਤੰਬਰ (ਸੁਖਵਿੰਦਰ ਸਿੰਘ)-ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ 3. 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਫ਼ਿਰੋਜ਼ਪੁਰ, 5 ਸਤੰਬਰ (ਸੁਖਵਿੰਦਰ ਸਿੰਘ)-ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ ਇਕ ਨੌਜਵਾਨ ਨੂੰ 3.30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਚ ਮਾਮਲਾ ਦਰਜ ਕੀਤਾ। ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਦੌਰਾਨ-ਏ-ਗਸ਼ਤ ਪੁਲਿਸ ਪਾਰਟੀ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕਿਰਪਾ ਸਿੰਘ ਪੁੱਤਰ ਬਿੱਲਾ ਸਿੰਘ ਵਾਸੀ ਪਿੰਡ ਪੱਧਰੀ, ਥਾਣਾ ਸਦਰ ਫ਼ਿਰੋਜ਼ਪੁਰ, ਕਥਿਤ ਤੌਰ ’ਤੇ ਹੈਰੋਇਨ ਵੇਚਣ ਦਾ ਆਦੀ ਹੈ ਅਤੇ ਇਸ ਸਮੇਂ ਗੈਂਡਵਿੱਲਾ ਪੈਲਸ ਦੇ ਨੇੜੇ ਝਾੜੀਆਂ ਵਿਚ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਅਨੁਸਾਰ ਸੂਚਨਾ ਦੇ ਆਧਾਰ ’ਤੇ ਤੁਰੰਤ ਕਾਰਵਾਈ ਕਰਦਿਆਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਉਸ ਕੋਲੋਂ 3.30 ਗ੍ਰਾਮ ਹੈਰੋਇਨ ਬਰਾਮਦ ਹੋਈ।ਪੁਲਿਸ ਨੇ ਮੁਲਜ਼ਮ ਨੂੰ ਹੈਰੋਇਨ ਸਮੇਤ ਕਾਬੂ ਕਰਕੇ ਸਿਟੀ ਥਾਣਾ ਫਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ’ਚ ‘ਆਪ’ ਨੂੰ ਮਿਲਿਆ ਵੱਡਾ ਬਲ ਅਗਲੀ ਖ਼ਬਰ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ
Ad Position 24