ਹਲਕਾ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ’ਚ ‘ਆਪ’ ਨੂੰ ਮਿਲਿਆ ਵੱਡਾ ਬਲ
ਮਮਦੋਟ, 5 ਸਤੰਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਨੂੰ ਹਲਕਾ ਫਿਰੋਜ਼ਪੁਰ ਦਿਹਾਤੀ ਵਿਚ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ਹੇਠ ਬਲਾਕ ਮਮਦੋਟ ਦੇ ਪਿੰਡ ਬਸਤੀ ਕਚੂਰਿਆਂ ਵਾਲੀ ਨਾਲ ਸਬੰਧਿਤ ਤਕਰੀਬਨ ਡੇਢ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੁੰਦੇ ਹੋਏ ਭਰੋਸਾ ਪ੍ਰਗਟ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਆਉਣ ਵਾਲੇ ਹਰੇਕ ਪਰਿਵਾਰ ਨੂੰ ਪਾਰਟੀ ਵਲੋਂ ਬਣਦਾ ਮਾਣ-ਸਨਮਾਨ ਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਮਮਦੋਟ, 5 ਸਤੰਬਰ (ਸੁਖਦੇਵ ਸਿੰਘ ਸੰਗਮ)- ਆਮ ਆਦਮੀ ਪਾਰਟੀ ਨੂੰ ਹਲਕਾ ਫਿਰੋਜ਼ਪੁਰ ਦਿਹਾਤੀ ਵਿਚ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ ਜਦੋਂ ਹਲਕਾ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ਹੇਠ ਬਲਾਕ ਮਮਦੋਟ ਦੇ ਪਿੰਡ ਬਸਤੀ ਕਚੂਰਿਆਂ ਵਾਲੀ ਨਾਲ ਸਬੰਧਿਤ ਤਕਰੀਬਨ ਡੇਢ ਦਰਜਨ ਪਰਿਵਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੁੰਦੇ ਹੋਏ ਭਰੋਸਾ ਪ੍ਰਗਟ ਕੀਤਾ। ਇਸ ਮੌਕੇ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਆਉਣ ਵਾਲੇ ਹਰੇਕ ਪਰਿਵਾਰ ਨੂੰ ਪਾਰਟੀ ਵਲੋਂ ਬਣਦਾ ਮਾਣ-ਸਨਮਾਨ ਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਧ ਰਿਹਾ ਭਰੋਸਾ ਇਸ ਗੱਲ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਸਿਆਸੀ ਪਾਰਟੀਆਂ ਦੀ ਬਜਾਏ ਬਦਲਾਅ ਅਤੇ ਲੋਕ-ਹਿੱਤ ਦੀ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਨਾਲ ਲੈ ਕੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਦਰਸ਼ਨ ਸਿੰਘ ਸੰਧੂ, ਸਰਬਜੀਤ ਸਿੰਘ ਔਲਖ, ਲਾਹੌਰ ਸਿੰਘ, ਕੱਕਾ ਸਿੰਘ, ਬਲਕਾਰ ਸਿੰਘ, ਗੁਰਨਾਮ ਸਿੰਘ, ਕਸ਼ਮੀਰ ਸਿੰਘ ਆਦਿ ਮੁੱਖ ਸਨ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਪਾਰਟੀ ਦੀਆਂ ਨੀਤੀਆਂ ਅਤੇ ਵਿਧਾਇਕ ਰਜਨੀਸ਼ ਕੁਮਾਰ ਦਹੀਆ ਦੀ ਅਗਵਾਈ ’ਤੇ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਜ਼ਿਲ੍ਹਾ ਪਰਿਸ਼ਦ ਮੈਂਬਰ ਮੇਜਰ ਸਿੰਘ ਬੁਰਜੀ, ਰਜਵੰਤ ਸਿੰਘ ਸੋਢੀ ਸਰਪੰਚ ਰਹੀਮੇ ਕੇ ਉਤਾੜ, ਅਜਮੇਰ ਸਿੰਘ ਸਰਪੰਚ ਮੁਰਕ ਵਾਲਾ, ਰਣਜੀਤ ਸਿੰਘ ਸਰਪੰਚ ਪਿੰਡ ਤਰਾਂ ਵਾਲਾ, ਸੁਖਵਿੰਦਰ ਸਿੰਘ ਸਰਪੰਚ ਬਸਤੀ ਕਚੂਰਿਆਂ ਵਾਲੀ, ਹਰਮੇਲ ਸਿੰਘ ਮੈਂਬਰ ਬਲਾਕ ਸੰਮਤੀ, ਪ੍ਰੇਮ ਸਿੰਘ ਸਰਪੰਚ ਪੋਜੋ ਕੇ, ਡਾਕਟਰ ਪਵਨ ਸੋਲੰਕੀ ਨਿੱਜੀ ਸਕੱਤਰ ਹਲਕਾ ਵਿਧਾਇਕ ਮੋਜੂਦ ਸਨ।