ਰੀਅਲ ਡਰੀਮਜ਼ ਅਕੈਡਮੀ ਵਿਖੇ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ
ਜ਼ੀਰਾ, 5 ਸਤੰਬਰ (ਪ੍ਰਤਾਪ ਸਿੰਘ ਹੀਰਾ)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਜ਼ੀਰਾ ਦੀ ਰੀਅਲ ਡਰੀਮਜ਼ ਅਕੈਡਮੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
ਰ
ਰੀਅਲ ਡਰੀਮਜ਼ ਅਕੈਡਮੀ ਵਿਖੇ ਅਧਿਆਪਕ ਦਿਵਸ ਮਨਾਉਂਦੇ ਹੋਏ ਵਿਦਿਆਰਥੀ ਅਤੇ ਅਧਿਆਪਕ। ਤਸਵੀਰ- ਪ੍ਰਤਾਪ ਸਿੰਘ ਹੀਰਾ
06-09-2026
ਜ਼ੀਰਾ, 5 ਸਤੰਬਰ (ਪ੍ਰਤਾਪ ਸਿੰਘ ਹੀਰਾ)- ਦੇਸ਼ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਜ਼ੀਰਾ ਦੀ ਰੀਅਲ ਡਰੀਮਜ਼ ਅਕੈਡਮੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਚ ਅਕੈਡਮੀ ਦੀ ਵਿਦਿਆਰਥਣ ਹਰਸ਼ਪ੍ਰੀਤ ਕੌਰ ਨੇ ਡਾ. ਰਾਧਾ ਕ੍ਰਿਸ਼ਨਨ ਦੇ ਜੀਵਨ ਅਤੇ ਫ਼ਲਸਫ਼ੇ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਡਾ. ਰਾਧਾਕ੍ਰਿਸ਼ਨਨ ਇਕ ਮਹਾਨ ਅਧਿਆਪਕ ਹੋਣ ਦੇ ਨਾਲ-ਨਾਲ ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਤੇ ਸਾਲ 1962 ਵਿਚ ਦੂਜੇ ਰਾਸ਼ਟਰਪਤੀ ਬਣੇ। ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਪਾਏ ਵਡਮੁੱਲੇ ਯੋਗਦਾਨ ਸਦਕਾ ਹੀ ਉਨ੍ਹਾਂ ਦਾ ਜਨਮ ਦਿਨ ਪੂਰੇ ਦੇਸ਼ ਵਿਚ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਤਿਕਾਰ ਵਿਚ ਰੰਗਾਰੰਗ ਪੇਸ਼ਕਾਰੀਆਂ ਦਿੱਤੀਆਂ ਗਈਆਂ। ਵਿਦਿਆਰਥਣ ਬਲਵਿੰਦਰ ਕੌਰ ਨੇ ‘ਪਿਆਰੇ ਅਧਿਆਪਕ’, ਸਨੇਹਇੰਦਰ ਸਿੰਘ ਨੇ ਉਹ ਮੇਰਾ ਅਧਿਆਪਕ ਹੋਵੇ ਅਤੇ ਜਸਪ੍ਰੀਤ ਕੌਰ ਨੇ ‘ਪਿਆਰੇ ਅਧਿਆਪਕ’ ਵਿਸ਼ੇ ‘ਤੇ ਭਾਵਪੂਰਤ ਕਵਿਤਾਵਾਂ ਪੇਸ਼ ਕਰਕੇ ਖ਼ੂਬ ਵਾਹ-ਵਾਹੀ ਖੱਟੀ। ਸਮਾਗਮ ਦੌਰਾਨ ਅਕੈਡਮੀ ਦੇ ਮੁੱਖ ਅਧਿਆਪਕ ਮਨਦੀਪ ਸਿੰਘ ਅਤੇ ਕੁਲਵਿੰਦਰ ਸਿੰਘ ਨੇ ਡਾ. ਰਾਧਾਕ੍ਰਿਸ਼ਨਨ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਇਕ ਅਧਿਆਪਕ ਦੀ ਮਹੱਤਤਾ ਸਮਝਾਈ। ਉਨ੍ਹਾਂ ਬੱਚਿਆਂ ਨੂੰ ਪੜ੍ਹਾਈ ਵਿਚ ਮੱਲਾਂ ਮਾਰ ਕੇ ਸਰਕਾਰੀ ਨੌਕਰੀਆਂ ਅਤੇ ਹੋਰ ਖੇਤਰਾਂ ਵਿਚ ਮੁਕਾਮ ਹਾਸਲ ਕਰਨ ਦੇ ਨਾਲ-ਨਾਲ ਨੈਤਿਕ ਕਦਰਾਂ-ਕੀਮਤਾਂ ਅਪਣਾਉਣ, ਵੱਡਿਆਂ ਦਾ ਆਦਰ ਕਰਨ ਅਤੇ ਇਕ ਚੰਗੇ ਨਾਗਰਿਕ ਬਣ ਕੇ ਸਮਾਜ ਵਿਚ ਵਿਚਰਨ ਦਾ ਸੱਦਾ ਦਿੱਤਾ। ਇਸ ਮੌਕੇ ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਸਿਮਰਨਜੀਤ ਕੌਰ, ਮਨਦੀਪ ਸਿੰਘ, ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।