ਪਿੰਡ ਖੁੰਦਰ ਉਤਾੜ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਨਮ ਅਸ਼ਟਮੀ
ਮਮਦੋਟ, 5 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਨਜ਼ਦੀਕੀ ਪਿੰਡ ਖੁੰਦਰ ਉਤਾੜ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜਾਗਰਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਜਨ-ਕੀਰਤਨ ਦਾ ਆਨੰਦ ਮਾਣਿਆ।
ਮਮਦੋਟ, 5 ਸਤੰਬਰ (ਰਾਜਿੰਦਰ ਸਿੰਘ ਹਾਂਡਾ, ਸੁਖਦੇਵ ਸਿੰਘ ਸੰਗਮ)- ਨਜ਼ਦੀਕੀ ਪਿੰਡ ਖੁੰਦਰ ਉਤਾੜ ਵਿਖੇ ਭਗਵਾਨ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜਾਗਰਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਭਜਨ-ਕੀਰਤਨ ਦਾ ਆਨੰਦ ਮਾਣਿਆ। ਸਮਾਗਮ ਦੌਰਾਨ ਭਜਨ ਗਾਇਨ ਕਰਨ ਲਈ ਲੁਧਿਆਣਾ ਤੋਂ ਵਿਸ਼ੇਸ਼ ਤੌਰ ’ਤੇ ਪਹੁੰਚੀਆਂ ਹਰਮਨ ਅਤੇ ਜਰਮਨ ਭੈਣਾਂ ਨੇ ਸ਼੍ਰੀ ਕ੍ਰਿਸ਼ਨ ਜੀ ਦੀ ਮਹਿਮਾ ਨਾਲ ਸਬੰਧਿਤ ਭਜਨ ਪੇਸ਼ ਕਰਕੇ ਸੰਗਤਾਂ ਨੂੰ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਉਨ੍ਹਾਂ ਦੇ ਭਜਨਾਂ ਦੌਰਾਨ ਸੰਗਤਾਂ ਨੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸ ਧਾਰਮਿਕ ਸਮਾਗਮ ਦਾ ਸਮੁੱਚਾ ਪ੍ਰਬੰਧ ਪਿੰਡ ਦੀ ਨੌਜਵਾਨ ਸਭਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਗਿਆ। ਜਾਗਰਨ ’ਚ ਹਾਜ਼ਰੀ ਭਰਨ ਲਈ ਆਈਆਂ ਹੋਈਆਂ ਸੰਗਤਾਂ ਲਈ ਅਤੁੱਟ ਲੰਗਰ ਵੀ ਵਰਤਾਇਆ ਗਿਆ।