06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਅਧਿਆਪਕ ਦਿਵਸ ’ਤੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਘੇਰੀ ਪੰਜਾਬ ਸਰਕਾਰ

ਫ਼ਿਰੋਜ਼ਪੁਰ, 5 ਸਤੰਬਰ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਲਾਸਰੂਮ ਵਿਚ ਪੜ੍ਹਾਉਣ ਵਾਲਾ ਵਿਅਕਤੀ ਨਹੀਂ ਹੁੰਦਾ, ਸਗੋਂ ਉਹ ਇਕ ਪੂਰੀ ਪੀੜ੍ਹੀ ਦਾ ਨਿਰਮਾਤਾ ਹੁੰਦਾ ਹੈ। ਉਹ ਬੱਚਿਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਣਾ ਦਿੰਦਾ ਹੈ।

Ad Position 21
repet_subhas-goyals [Copy P29]
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ 06-09-2026
ਫ਼ਿਰੋਜ਼ਪੁਰ, 5 ਸਤੰਬਰ (ਸੁਖਵਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਸਿਰਫ਼ ਕਲਾਸਰੂਮ ਵਿਚ ਪੜ੍ਹਾਉਣ ਵਾਲਾ ਵਿਅਕਤੀ ਨਹੀਂ ਹੁੰਦਾ, ਸਗੋਂ ਉਹ ਇਕ ਪੂਰੀ ਪੀੜ੍ਹੀ ਦਾ ਨਿਰਮਾਤਾ ਹੁੰਦਾ ਹੈ। ਉਹ ਬੱਚਿਆਂ ਨੂੰ ਗਿਆਨ ਦੇਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਜ਼ਿੰਦਗੀ ਵਿਚ ਅੱਗੇ ਵਧਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਅਧਿਆਪਕਾਂ ਨਾਲ ਜੁੜੇ ਲੰਬੇ ਸਮੇਂ ਤੋਂ ਚੱਲ ਰਹੇ ਮਸਲਿਆਂ ਦਾ ਹੱਲ ਕਦੋਂ ਹੋਵੇਗਾ। ਸ. ਬਾਠ ਨੇ ਸਵਾਲ ਕੀਤਾ ਕਿ 8,736 ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਐਲਾਨ ਤੋਂ ਬਾਅਦ ਵੀ ਪੂਰੇ ਤਨਖ਼ਾਹ ਸਕੇਲ, ਸੇਵਾ ਨਿਯਮ ਤੇ ਹੋਰ ਹੱਕਾਂ ਲਈ ਸੰਘਰਸ਼ ਕਿਉਂ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਪੱਕੇ ਮੁਲਾਜ਼ਮਾਂ ਵਾਲੇ ਸਾਰੇ ਸੇਵਾ ਲਾਭ ਕਿਉਂ ਨਹੀਂ ਦਿੱਤੇ ਜਾ ਰਹੇ। ਉਨ੍ਹਾਂ ਅਧਿਆਪਕਾਂ ਦੇ ਪ੍ਰਦਰਸ਼ਨਾਂ ਦੌਰਾਨ ਪੁਲਿਸ ਕਾਰਵਾਈ ਦਾ ਮੁੱਦਾ ਵੀ ਉਠਾਉਂਦਿਆਂ ਕਿਹਾ ਕਿ ਆਪਣੇ ਹੱਕਾਂ ਲਈ ਆਵਾਜ਼ ਉਠਾਉਣ ਵਾਲੇ ਅਧਿਆਪਕਾਂ ਨਾਲ ਲਾਠੀਚਾਰਜ ਦੀ ਨੌਬਤ ਕਿਉਂ ਆਉਂਦੀ ਹੈ। ਉਨ੍ਹਾਂ ਤਨਖ਼ਾਹਾਂ ਵਿੱਚ ਦੇਰੀ, ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ ਦੀਆਂ ਕਥਿਤ ਬਕਾਇਆ ਤਨਖ਼ਾਹਾਂ, ਕੰਪਿਊਟਰ ਅਧਿਆਪਕਾਂ ਦੇ ਸੇਵਾ ਲਾਭ, ਛੇਵੇਂ ਤਨਖ਼ਾਹ ਕਮਿਸ਼ਨ ਤੇ ਸਿੱਖਿਆ ਵਿਭਾਗ ਵਿਚ ਰਲੇਵੇਂ ਵਰਗੇ ਮਸਲਿਆਂ ’ਤੇ ਵੀ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ। ਬਾਠ ਨੇ ਕਿਹਾ ਕਿ ਮਹਿੰਗਾਈ ਭੱਤਾ, ਪੁਰਾਣੀ ਪੈਨਸ਼ਨ, 37 ਭੱਤੇ, ਤਰੱਕੀਆਂ ਤੇ ਖਾਲੀ ਅਸਾਮੀਆਂ ਭਰਨ ਸਮੇਤ ਕਈ ਮੰਗਾਂ ਅਜੇ ਵੀ ਅਧਿਆਪਕਾਂ ਲਈ ਵੱਡਾ ਮੁੱਦਾ ਬਣੀਆਂ ਹੋਈਆਂ ਹਨ। ਉਨ੍ਹਾਂ 4161 ਮਾਸਟਰ ਕੈਡਰ ਅਤੇ 6635 ਈ.ਟੀ.ਟੀ. ਅਧਿਆਪਕਾਂ ਨਾਲ ਸਬੰਧਤ ਨੌਕਰੀ ਦੀ ਸੁਰੱਖਿਆ ਦੇ ਮਸਲੇ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਅਧਿਆਪਕਾਂ ਨੂੰ ਪੜ੍ਹਾਉਣ ਦਾ ਕੰਮ ਦਿੱਤਾ ਜਾਣਾ ਚਾਹੀਦਾ ਹੈ ਨਾ ਕਿ ਵਾਧੂ ਦਫ਼ਤਰੀ ਅਤੇ ਪ੍ਰਸ਼ਾਸਨਿਕ ਕੰਮਾਂ ਵਿਚ ਉਲਝਾਇਆ ਜਾਣਾ ਚਾਹੀਦਾ ਹੈ। ਬਾਠ ਨੇ ਕਿਹਾ ਕਿ ਜਦੋਂ ਅਧਿਆਪਕ ਤਨਖ਼ਾਹਾਂ, ਪੱਕੇ ਸੇਵਾ ਹੱਕਾਂ, ਪੈਨਸ਼ਨ, ਤਰੱਕੀਆਂ ਤੇ ਨੌਕਰੀ ਦੀ ਸੁਰੱਖਿਆ ਵਰਗੀਆਂ ਮੰਗਾਂ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣ ਤਾਂ ਸਰਕਾਰ ਵਲੋਂ ਕੀਤੇ ਜਾ ਰਹੇ ‘ਸਿੱਖਿਆ ਕ੍ਰਾਂਤੀ’ ਦੇ ਦਾਅਵਿਆਂ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਉਨ੍ਹਾਂ ਨੂੰ ਸਨਮਾਨਜਨਕ ਤੇ ਸੁਰੱਖਿਅਤ ਸੇਵਾ ਮਾਹੌਲ ਮੁਹੱਈਆ ਕਰਵਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਕੌਰ ਐੱਸ.ਸੀ. ਵਿਭਾਗ ਦੇ ਵਾਈਸ ਚੇਅਰਮੈਨ ਅਤੇ ਗੁਰਤੇਜ ਸਿੰਘ ਸੈਕਟਰੀ ਨਿਯੁਕਤ ਅਗਲੀ ਖ਼ਬਰ ਮੇਜਰ ਹਰਮਿੰਦਰ ਸਿੰਘ ਭੁੱਲਰ ਨੇ ਸਾਥੀਆਂ ਸਮੇਤ ਸ਼ਹਿਰ ਦੇ ਮੰਦਰਾਂ ’ਚ ਟੇਕਿਆ ਮੱਥਾ
Ad Position 24