05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ- ਦੇਵ ਸਮਾਜ ਕਾਲਜ ਦੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੁਲਬੀਰ ਸਿੰਘ ਵਲੋਂ ਸਮਰਥਨ ਦੀ ਅਪੀਲ

ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ-2026 ਲਈ ਸੰਬੰਧਤ ਕਾਲਜ ਅਧਿਆਪਕ ਹਲਕੇ ਤੋਂ ਚੋਣ ਲੜ ਰਹੇ ਦੇਵ ਸਮਾਜ ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੁਲਬੀਰ ਸਿੰਘ (ਸੀਰੀਅਲ ਨੰਬਰ 9) ਨੇ ਪੰਜਾਬ ਤੇ ਚੰਡੀਗੜ੍ਹ ਦੇ ਸੰਬੰਧਤ ਕਾਲਜਾਂ ਦੇ ਅਧਿਆਪਕਾਂ ਤੋਂ ਸਮਰਥਨ ਦੀ ਅਪੀਲ ਕੀਤੀ ਹੈ।

Ad Position 21
repet_subhas-goyals [Copy P29]
ਡਾ: ਕੁਲਬੀਰ ਸਿੰਘ 06-09-2026
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ-2026 ਲਈ ਸੰਬੰਧਤ ਕਾਲਜ ਅਧਿਆਪਕ ਹਲਕੇ ਤੋਂ ਚੋਣ ਲੜ ਰਹੇ ਦੇਵ ਸਮਾਜ ਕਾਲਜ ਫਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੇ ਸਰੀਰਕ ਸਿੱਖਿਆ ਤੇ ਖੇਡ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੁਲਬੀਰ ਸਿੰਘ (ਸੀਰੀਅਲ ਨੰਬਰ 9) ਨੇ ਪੰਜਾਬ ਤੇ ਚੰਡੀਗੜ੍ਹ ਦੇ ਸੰਬੰਧਤ ਕਾਲਜਾਂ ਦੇ ਅਧਿਆਪਕਾਂ ਤੋਂ ਸਮਰਥਨ ਦੀ ਅਪੀਲ ਕੀਤੀ ਹੈ। ਗੱਲਬਾਤ ਕਰਦਿਆਂ ਡਾ. ਕੁਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਉਮੀਦਵਾਰੀ ਕਿਸੇ ਇਕ ਵਿਅਕਤੀ ਦੀ ਚੋਣ ਨਹੀਂ, ਸਗੋਂ ਸੰਬੰਧਤ ਕਾਲਜ ਅਧਿਆਪਕਾਂ ਦੇ ਹੱਕਾਂ, ਹਿੱਤਾਂ ਅਤੇ ਸਨਮਾਨ ਦੀ ਮਜ਼ਬੂਤ ਨੁਮਾਇੰਦਗੀ ਲਈ ਸਾਂਝੀ ਮੁਹਿੰਮ ਹੈ। ਉਨ੍ਹਾਂ ਕਿਹਾ ਕਿ ਚੁਣੇ ਜਾਣ ’ਤੇ ਉਹ ਸੈਨੇਟ ਵਿਚ ਅਧਿਆਪਕਾਂ ਦੀ ਆਵਾਜ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰਨਗੇ। ਉਨ੍ਹਾਂ ਆਪਣੀਆਂ ਮੁੱਖ ਤਰਜੀਹਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਹਾਇਤਾ ਪ੍ਰਾਪਤ ਕਾਲਜਾਂ ਲਈ ਗ੍ਰਾਂਟ-ਇਨ-ਏਡ ਨੂੰ 75 ਫੀਸਦੀ ਤੋਂ ਵਧਾ ਕੇ ਮੁੜ 95 ਫੀਸਦੀ ਕਰਵਾਉਣਾ, ਨਵੇਂ ਨਿਯੁਕਤ ਅਧਿਆਪਕਾਂ ਸਮੇਤ ਮਨਜ਼ੂਰਸ਼ੁਦਾ ਅਸਾਮੀਆਂ ਦੀ ਸੁਰੱਖਿਆ ਅਤੇ ਸੰਸਥਾਵਾਂ ਦੀ ਵਿੱਤੀ ਸਥਿਰਤਾ ਯਕੀਨੀ ਬਣਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਇਸ ਤੋਂ ਇਲਾਵਾ ਸਹਾਇਤਾ ਪ੍ਰਾਪਤ ਕਾਲਜਾਂ ਦੇ ਸਟਾਫ਼ ਲਈ ਪਾਰਦਰਸ਼ੀ ਈ-ਤਨਖ਼ਾਹ ਪ੍ਰਣਾਲੀ ਲਾਗੂ ਕਰਵਾਉਣਾ, ਸਰਕਾਰੀ ਨਿਯਮਾਂ ਅਨੁਸਾਰ ਪ੍ਰੋਵੀਡੈਂਟ ਫੰਡ ਦੀ ਸਹੂਲਤ ਯਕੀਨੀ ਬਣਾਉਣਾ ਅਤੇ ਤਨਖ਼ਾਹਾਂ ਦੀ ਸਮੇਂ ਸਿਰ ਅਦਾਇਗੀ ਉਨ੍ਹਾਂ ਦੇ ਏਜੰਡੇ ਵਿਚ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਲੰਬੇ ਸਮੇਂ ਦੀ ਸਮਾਜਿਕ ਸੁਰੱਖਿਆ ਅਤੇ ਵਿੱਤੀ ਸਥਿਰਤਾ ਨਾਲ ਹੀ ਉੱਚ ਸਿੱਖਿਆ ਪ੍ਰਣਾਲੀ ਮਜ਼ਬੂਤ ਹੋ ਸਕਦੀ ਹੈ। ਡਾ. ਕੁਲਬੀਰ ਸਿੰਘ ਨੇ ਪੰਜਾਬ ਦੇ ਕਾਲਜਾਂ ਵਿਚ ਚੰਡੀਗੜ੍ਹ ਦੇ ਕਾਲਜਾਂ ਦੀ ਤਰਜ਼ ’ਤੇ ਅਧਿਆਪਕਾਂ ਦੀ ਰਿਟਾਇਰਮੈਂਟ ਉਮਰ 60 ਤੋਂ ਵਧਾ ਕੇ 65 ਸਾਲ ਕਰਵਾਉਣ, ਪ੍ਰੀ-ਪੀ.ਐੱਚ.ਡੀ. ਕੋਰਸਵਰਕ ਲਈ ਤਨਖ਼ਾਹ ਸਮੇਤ ਛੁੱਟੀ ਦੇਣ ਤੇ ਪੰਜਾਬ ਤੇ ਚੰਡੀਗੜ੍ਹ ਦੇ ਕਾਲਜ ਅਧਿਆਪਕਾਂ ਲਈ ਯੂ.ਜੀ.ਸੀ. ਦੇ ਨਿਯਮਾਂ ’ਤੇ ਤਨਖ਼ਾਹ ਸਕੇਲਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਵਾਉਣ ਨੂੰ ਵੀ ਅਹਿਮ ਤਰਜੀਹ ਦੱਸਿਆ। ਉਨ੍ਹਾਂ ਕਰੀਅਰ ਐਡਵਾਂਸਮੈਂਟ ਸਕੀਮ (ਸੀ.ਏ.ਐੱਸ.) ਅਧੀਨ ਯੋਗ ਅਧਿਆਪਕਾਂ ਦੀਆਂ ਤਰੱਕੀਆਂ ਨੂੰ ਸਮੇਂ-ਬੱਧ ਮਨਜ਼ੂਰੀ ਦੇਣ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਤਰੱਕੀਆਂ ਵਿਚ ਬੇਲੋੜੀ ਦੇਰੀ ਅਧਿਆਪਕਾਂ ਦੇ ਮਨੋਬਲ ਤੇ ਪੇਸ਼ੇਵਰ ਵਿਕਾਸ ਨੂੰ ਪ੍ਰਭਾਵਿਤ ਕਰਦੀ ਹੈ। ਡਾ. ਕੁਲਬੀਰ ਸਿੰਘ ਨੇ ਕਿਹਾ ਕਿ ‘ਮੇਰਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਸੰਬੰਧਤ ਕਾਲਜ ਅਧਿਆਪਕਾਂ ਦੀ ਆਵਾਜ਼ ਸੈਨੇਟ ਤੇ ਸਰਕਾਰ ਤੱਕ ਮਜ਼ਬੂਤੀ ਨਾਲ ਪਹੁੰਚੇ। ਸਰਕਾਰ ਤੇ ਸੈਨੇਟ ਦੇ ਸਹਿਯੋਗ ਨਾਲ ਹੀ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਕਾਲਜ ਅਧਿਆਪਕਾਂ ਨੂੰ 20 ਸਤੰਬਰ ਨੂੰ ਸੀਰੀਅਲ ਨੰਬਰ 9 ’ਤੇ ਵੋਟ ਦੇ ਕੇ ਮਜ਼ਬੂਤ ਨੁਮਾਇੰਦਗੀ ਦਾ ਮੌਕਾ ਦੇਣ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਮਨਾਈ ਅਗਲੀ ਖ਼ਬਰ ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸਰਬਸੰਮਤੀ ਨਾਲ ਨਵੀਂ ਜ਼ਿਲ੍ਹਾ ਟੀਮ ਦਾ ਗਠਨ
Ad Position 24