05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪ੍ਰਾਚੀਨ ਸ਼ਿਵ ਮੰਦਰ ’ਚ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਮੁੱਦਕੀ, 5 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਮੁੱਦਕੀ, 5 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਸਥਾਨਕ ਪ੍ਰਾਚੀਨ ਸ਼ਿਵ ਮੰਦਰ ਮੁੱਦਕੀ ਵਿਖੇ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਚਰਨਾਂ ਵਿਚ ਨਤਮਸਤਕ ਹੁੰਦਿਆਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਮੰਦਰ ਨੂੰ ਲਾਈਟਾਂ ਲਗਾ ਕੇ ਰੁਸ਼ਨਾਇਆ ਗਿਆ। ਮੰਦਰ ’ਚ ਪਹੁੰਚੀਆਂ ਮਹਿਲਾਵਾਂ ਵਲੋਂ ਭਜਨ ਕੀਤਾ ਗਿਆ। ਇਸ ਦੌਰਾਨ ਮੰਦਰ ਦੇ ਪੁਜਾਰੀ ਵਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਅੱਗੇ ਸਰਬੱਤ ਦੇ ਭਲੇ, ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਗਈ। ਪੰਡਿਤ ਗੋਵਿੰਦ ਰਾਮ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜਨਮ ਸਬੰਧੀ ਵਿਸਥਾਰ ਪੂਰਵਕ ਚਾਨਣਾ ਪਾਇਆ। ਸੰਗਤਾਂ ਲਈ ਸ਼੍ਰੀ ਦੁਰਗਾ ਭਜਨ ਮੰਡਲੀ ਵਲੋਂ ਜਲਜ਼ੀਰਾ ਤੇ ਪ੍ਰਭਾਤ ਅਗਰਵਾਲ ਵਲੋਂ ਕੁਲਫ਼ੀਆਂ ਦਾ ਲੰਗਰ ਲਗਾਇਆ ਗਿਆ। ਇਸ ਮੌਕੇ ਜੋਗਿੰਦਰ ਪਾਲ ਬਿੱਲੂ, ਸ਼ੀਤਲ ਅਗਰਵਾਲ, ਫਕੀਰ ਚੰਦ ਅਗਰਵਾਲ, ਨਰੇਸ਼ ਅਗਰਵਾਲ, ਦੀਪਕ ਸ਼ਰਮਾ, ਸ਼ਿਵੀ ਅਗਰਵਾਲ, ਸਤੀਸ਼ ਅਗਰਵਾਲ, ਰਵਿੰਦਰ ਗਰਗ ਪ੍ਰਧਾਨ, ਰਾਮ ਕੁਮਾਰ ਆੜ੍ਹਤੀਆ, ਅਸ਼ੋਕ ਬਾਂਸਲ, ਨਰਿੰਦਰ ਕੁਮਾਰ ਗਰਗ, ਪ੍ਰਭਾਤ ਅਗਰਵਾਲ, ਵਿਨੂੰ ਬੁੱਕ ਡੀਪੂ ਵਾਲੇ, ਦਵਿੰਦਰ ਪਾਲ ਗਰਗ ਸਾਬਕਾ ਐੱਸ.ਸੀ. ਬਿਜਲੀ ਬੋਰਡ ਦੇ ਪਰਿਵਾਰ ਵਲੋਂ ਵਿਸ਼ੇਸ਼ ਤੌਰ ’ਤੇ ਲੰਗਰ ’ਚ ਯੋਗਦਾਨ ਪਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸ਼ਹਿਰ ਦੇ ਵੱਖ-ਵੱਖ ਮੰਦਰਾਂ ’ਚ ਮਨਾਈ
Ad Position 24