05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਾਤਾ ਸਾਹਿਬ ਕੌਰ ਸਕੂਲ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ

ਗੁਰੂਹਰਸਹਾਏ, 5 ਸਤੰਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ ਜਿਸ ਤੋਂ ਬਾਅਦ ਸਕੂਲ ਦੇ ਮਿਡਲ ਗਰਾਊਂਡ ਵਿਚ ਵੱਖ-ਵੱਖ ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਗੁਰੂਹਰਸਹਾਏ, 5 ਸਤੰਬਰ (ਕਪਿਲ ਕੰਧਾਰੀ)- ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਤੇ ਖ਼ੁਸ਼ੀ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਸ਼ੇਸ਼ ਪ੍ਰਾਰਥਨਾ ਸਭਾ ਨਾਲ ਹੋਈ ਜਿਸ ਤੋਂ ਬਾਅਦ ਸਕੂਲ ਦੇ ਮਿਡਲ ਗਰਾਊਂਡ ਵਿਚ ਵੱਖ-ਵੱਖ ਸਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਰੋਹ ਦਾ ਮੁੱਖ ਆਕਰਸ਼ਨ ਮਟਕੀ ਤੋੜ ਮੁਕਾਬਲਾ ਰਿਹਾ। ਇਸ ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼, ਅਨੁਸ਼ਾਸਨ ਤੇ ਟੀਮ ਭਾਵਨਾ ਨਾਲ ਭਾਗ ਲਿਆ। ਹਰ ਹਾਊਸ ਦੇ 25 ਵਿਦਿਆਰਥੀਆਂ ਨੇ ਭਗਵਾਨ ਸ਼੍ਰੀ ਕ੍ਰਿਸ਼ਨ ਦੀਆਂ ਬਾਲ ਲੀਲਾਵਾਂ ਨੂੰ ਖ਼ੂਬਸੂਰਤੀ ਨਾਲ ਪੇਸ਼ ਕੀਤਾ। ਸਮਾਰੋਹ ਦਾ ਸਭ ਤੋਂ ਮਨਮੋਹਕ ਤੇ ਯਾਦਗਾਰ ਪਲ ਉਸ ਵੇਲੇ ਦੇਖਣ ਨੂੰ ਮਿਲਿਆ, ਜਦੋਂ ਨਰਸਰੀ ਤੋਂ ਪਹਿਲੀ ਜਮਾਤ ਤੱਕ ਦੇ ਨੰਨ੍ਹੇ-ਮੁੰਨੇ ਵਿਦਿਆਰਥੀ ਕਾਨ੍ਹਾ ਦੇ ਰੂਪ ਵਿਚ ਸਜ-ਧਜ ਕੇ ਮਟਕੀ ਤੋੜ ਗਤੀਵਿਧੀ ’ਚ ਸ਼ਾਮਲ ਹੋਏ। ਨੰਨ੍ਹੇ ਸ਼੍ਰੀ ਕ੍ਰਿਸ਼ਨ ਦੀ ਮਨਮੋਹਕ ਵੇਸ਼ਭੂਸ਼ਾ, ਮਾਸੂਮ ਮੁਸਕਾਨ ਤੇ ਉਤਸ਼ਾਹ ਨੇ ਸਮਾਗਮ ਵਿਚ ਰੌਣਕ ਭਰ ਦਿੱਤੀ ਤੇ ਸਾਰਿਆਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਵੰਦਨਾ ਧਵਨ, ਚੇਅਰਮੈਨ ਮਹੀਂਪਾਲ ਸਿੰਘ, ਮੈਨੇਜਰ ਹਰਬੀਰ ਸਿੰਘ ਤੇ ਮੈਨੇਜਰ ਕਮਲਪਾਲ ਸਿੰਘ ਨੇ ਵੀ ਵਿਦਿਆਰਥੀਆਂ, ਅਧਿਆਪਕਾਂ ਤੇ ਸਮੂਹ ਸਟਾਫ਼ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ‘ ਇਕ ਸਟੇਸ਼ਨ ਇਕ ਉਤਪਾਦ’ ਯੋਜਨਾ ਤਹਿਤ ਫਿਰੋਜ਼ਪੁਰ ਮੰਡਲ ਦੇ 7 ਰੇਲਵੇ ਸਟੇਸ਼ਨਾਂ ਲਈ ਅਰਜ਼ੀਆਂ ਮੰਗੀਆਂ ਅਗਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ’ਚ ਸ਼੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ
Ad Position 24