05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ਿਲ੍ਹਾ ਸਾਈਕਲਿੰਗ ਚੈਂਪੀਅਨਸ਼ਿਪ ’ਚ ਜੱਬਲ ਭਰਾਵਾਂ ਦਾ ਸ਼ਾਨਦਾਰ ਪ੍ਰਦਰਸ਼ਨ, ਸੋਨੇ ਤੇ ਚਾਂਦੀ ਦੇ ਤਗਮੇ ਜਿੱਤੇ

ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਦੇ ਜੱਬਲ ਭਰਾਵਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਉਮਰ ਵਰਗ ਦੇ 5 ਕਿੱਲੋਮੀਟਰ ਸਾਈਕਲਿੰਗ ਮੁਕਾਬਲੇ ਵਿਚ ਵਿਦਿਆਰਥੀ ਖਿਡਾਰੀਆਂ ਦਿਲਸ਼ਾਨ ਦੀਪ ਸਿੰਘ ਜੱਬਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ, ਜਦਕਿ ਉਸ ਦੇ ਭਰਾ ਸਹਿਜਦੀਪ ਸਿੰਘ ਜੱਬਲ ਨੇ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ।

Ad Position 21
repet_subhas-goyals [Copy P29]
ਜ਼ਿਲ੍ਹਾ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਤਗਮੇ ਜੇਤੂ ਖਿਡਾਰੀ ਸਹਿਜ ਦੀਪ ਸਿੰਘ ਅਤੇ ਦਿਲਸ਼ਾਨ ਦੀਪ ਸਿੰਘ ਆਪਣੇ ਜਿੱਤੇ ਹੋਏ ਤਗਮਿਆਂ ਨਾਲ। ਤਸਵੀਰ : ਗੁਰਿੰਦਰ ਸਿੰਘ 06-09-2026
ਫ਼ਿਰੋਜ਼ਪੁਰ, 5 ਸਤੰਬਰ (ਗੁਰਿੰਦਰ ਸਿੰਘ)-ਪੰਜਾਬ ਸਕੂਲ ਖੇਡਾਂ ਤਹਿਤ ਦਿੱਲੀ ਪਬਲਿਕ ਸਕੂਲ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਸਾਈਕਲਿੰਗ ਚੈਂਪੀਅਨਸ਼ਿਪ ਵਿਚ ਡਿਸਕਵਰੀ ਵਰਲਡ ਕਾਨਵੈਂਟ ਸਕੂਲ ਮੱਲਾਂਵਾਲਾ ਦੇ ਜੱਬਲ ਭਰਾਵਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਅਤੇ ਚਾਂਦੀ ਦੇ ਤਗਮੇ ਜਿੱਤ ਕੇ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਅੰਡਰ-14 ਉਮਰ ਵਰਗ ਦੇ 5 ਕਿੱਲੋਮੀਟਰ ਸਾਈਕਲਿੰਗ ਮੁਕਾਬਲੇ ਵਿਚ ਵਿਦਿਆਰਥੀ ਖਿਡਾਰੀਆਂ ਦਿਲਸ਼ਾਨ ਦੀਪ ਸਿੰਘ ਜੱਬਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ ਕੀਤਾ, ਜਦਕਿ ਉਸ ਦੇ ਭਰਾ ਸਹਿਜਦੀਪ ਸਿੰਘ ਜੱਬਲ ਨੇ ਦੂਜਾ ਸਥਾਨ ਹਾਸਲ ਕਰਦਿਆਂ ਚਾਂਦੀ ਦਾ ਤਗਮਾ ਜਿੱਤਿਆ। ਦੋਵੇਂ ਹੋਣਹਾਰ ਸਾਈਕਲਿਸਟ ਹੁਣ ਰਾਜ ਪੱਧਰੀ ਸਾਈਕਲਿੰਗ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਨੁਮਾਇੰਦਗੀ ਕਰਨਗੇ। ਖਿਡਾਰੀਆਂ ਦੇ ਪਿਤਾ ਗੁਰਵਿੰਦਰ ਸਿੰਘ ਜੱਬਲ ਨੇ ਦੱਸਿਆ ਕਿ ਦੋਵੇਂ ਭਰਾ ਲੰਮੇ ਸਮੇਂ ਤੋਂ ਸਾਈਕਲਿੰਗ ਪ੍ਰਤੀ ਉਤਸ਼ਾਹਿਤ ਹਨ ਅਤੇ ਨਿਯਮਿਤ ਅਭਿਆਸ ਕਰ ਰਹੇ ਹਨ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਵੀ ਜੱਬਲ ਭਰਾਵਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਖੇਡ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ ਅਗਲੀ ਖ਼ਬਰ ਇਕਬਾਲ ਸਿੰਘ ਸੰਧੂ ਸਰਕਲ ਬਜ਼ੀਦਪੁਰ ਤੋਂ ਯੂਥ ਵਿੰਗ ਦੇ ਪ੍ਰਧਾਨ ਨਿਯੁਕਤ
Ad Position 24