ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ
ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ )- ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵੱਡੀ ਗਿਣਤੀ ’ਚ ਸੰਗਤਾਂ ਨੇ ਮੰਦਰ ’ਚ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਸ
ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਨੂੰ ਸਨਮਾਨਿਤ ਕਰਨ ਸਮੇਂ ਪੰਡਿਤ ਮਨੋਜ ਸ਼ਰਮਾ। ਅਜੀਤ ਤਸਵੀਰ
06-09-2026
ਮੱਖੂ, 5 ਸਤੰਬਰ (ਵਰਿੰਦਰ ਮਨਚੰਦਾ, ਕੁਲਵਿੰਦਰ ਸਿੰਘ )- ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਵੱਡੀ ਗਿਣਤੀ ’ਚ ਸੰਗਤਾਂ ਨੇ ਮੰਦਰ ’ਚ ਪਹੁੰਚ ਕੇ ਮੱਥਾ ਟੇਕਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਰ ਮੱਖੂ ਵਿਖੇ ਜੈਕਾਰੇ ਗੂੰਜਦੇ ਰਹੇ। ਗਾਇਕ ਕਲਾਕਾਰ ਵਿਨੈ ਸ਼ਰਮਾ ਵਲੋਂ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਸਮਾਜ ਸੇਵਕ, ਵਿਜੇ ਕਾਲੜਾ ਪ੍ਰਧਾਨ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਪੰਜਾਬ, ਸ਼ੰਕਰ ਕਟਾਰੀਆ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਫ਼ਿਰੋਜ਼ਪੁਰ, ਵਰਿੰਦਰ ਠੁਕਰਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸੀਨੀਅਰ ਆਗੂ ਨਰਿੰਦਰ ਕਟਾਰੀਆ, ਮਨਜਿੰਦਰ ਸਿੰਘ ਮਿੰਟੂ ਕੌਸਲਰ, ਸ਼ਿਵ ਸਾਗਰ ਸ਼ਰਮਾ ਬਲਾਕ ਸ਼ਹਿਰੀ ਪ੍ਰਧਾਨ ਕਾਂਗਰਸ ਕਮੇਟੀ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਸਮਾਜ ਸੇਵਕ ਗੁਰਪ੍ਰੀਤ ਸਿੰਘ ਸੇਖੋਂ ਨੇ ਸੰਗਤ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਗੁਰਪ੍ਰੀਤ ਸਿੰਘ ਸੇਖੋਂ ਨੇ ਆਪਣੀ ਕਮਾਈ ਵਿਚੋਂ 51 ਹਜ਼ਾਰ ਰੁਪਏ ਦੀ ਰਾਸ਼ੀ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਰ ਮੱਖੂ ਦੇ ਪ੍ਰਬੰਧਕਾਂ ਨੂੰ ਸੌਂਪੀ। ਇਸ ਤੋਂ ਬਾਅਦ ਗੁਰਪ੍ਰੀਤ ਸਿੰਘ ਸੇਖੋਂ ਨੇ ਕਾਲੀ ਮਾਤਾ ਮੰਦਰ ਜਾ ਕੇ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੇ ਪ੍ਰਬੰਧਕਾਂ ਨੂੰ 11 ਹਜ਼ਾਰ ਰੁਪਏ ਦੀ ਰਾਸ਼ੀ ਭੇਟ ਕੀਤੀ। ਮੰਦਰ ਦੇ ਪੁਜਾਰੀ ਪੰਡਿਤ ਮਨੋਜ ਸ਼ਰਮਾ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਜੱਜ ਸਾਬਕਾ ਪ੍ਰਧਾਨ ਨਗਰ ਪੰਚਾਇਤ ਜ਼ੀਰਾ, ਡਾ. ਸਤੀਸ਼ ਠੁਕਰਾਲ ਸੋਨੀ, ਭਰਤ ਛਾਬੜਾ, ਸ੍ਰੀ ਸਨਾਤਨ ਧਰਮ ਸਭਾ ਮੱਖੂ ਦੇ ਸਰਪ੍ਰਸਤ ਸੰਜੀਵ ਆਹੂਜਾ, ਪ੍ਰਧਾਨ ਰਾਕੇਸ਼ ਕਾਲੜਾ, ਖਜ਼ਾਨਚੀ ਲੱਕੀ ਗਰੋਵਰ, ਸੂਚਨਾ ਮੰਤਰੀ ਮੋਹਨ ਗਰੋਵਰ, ਰਾਜੀਵ ਕੁੰਦਰਾ, ਮਨੋਹਰ ਲਾਲ ਗਰੋਵਰ, ਰਮੇਸ਼ ਬਜਾਜ, ਡਾ. ਪ੍ਰੇਮ ਜਲੰਧਰੀ, ਮਿੰਕਾ ਛਾਬੜਾ, ਬੋਬੀ ਗਰੋਵਰ, ਮਨਦੀਪ ਕਾਲੜਾ, ਬਲਦੇਵ ਕਪੂਰ, ਸ਼ਾਮ ਲਾਲ ਛਾਬੜਾ, ਸਾਜਨ ਸਿਕਰੀ, ਵਿੱਕੀ ਗਰੋਵਰ ਆਦਿ ਨੇ ਸੇਵਾ ਨਿਭਾਈ।