05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲੋਕ ਮਿਲਣੀ ਦੌਰਾਨ ਵਿਧਾਇਕ ਦਹੀਯਾ ਨੇ ਪਿੰਡ ਦੁਲੇਵਾਲਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ

ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਪਿੰਡ ਦੁਲੇਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਵਿਧਾਇਕ ਦਹੀਯਾ ਨੇ ਪੰਚਾਇਤ ਨੂੰ ਰਕਮ ਦਾ ਚੈੱਕ ਸੌਂਪਿਆ।

Ad Position 21
repet_subhas-goyals [Copy P29]
ਪਿੰਡ ਦੁਲੇਵਾਲਾ ਵਿਖੇ ਲੋਕ ਮਿਲਣੀ ਦੌਰਾਨ ਮੁਸ਼ਕਲਾਂ ਸੁਣਨ ਸਮੇਂ ਵਿਧਾਇਕ ਦਹੀਯਾ ਅਤੇ ‘ਆਪ’ ਦੇ ਸੀਨੀਅਰ ਆਗੂ ਅਤੇ ਵਰਕਰ। ਅਜੀਤ ਤਸਵੀਰ 06-09-2026
ਫ਼ਿਰੋਜ਼ਪੁਰ, 5 ਸਤੰਬਰ (ਕੁਲਬੀਰ ਸਿੰਘ ਸੋਢੀ)-ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਯਾ ਦੀ ਅਗਵਾਈ ਵਿਚ ਪਿੰਡ ਦੁਲੇਵਾਲਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਦਿਆਂ ਵਿਧਾਇਕ ਦਹੀਯਾ ਨੇ ਪੰਚਾਇਤ ਨੂੰ ਰਕਮ ਦਾ ਚੈੱਕ ਸੌਂਪਿਆ। ਲੋਕ ਮਿਲਣੀ ਦੌਰਾਨ ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਿਤ ਅਧਿਕਾਰੀਆਂ ਨੂੰ ਜਲਦ ਹੱਲ ਕਰਨ ਲਈ ਹਦਾਇਤਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਵਿਧਾਇਕ ਦਹੀਯਾ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਹਲਕੇ ਦੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਹੈ ਤੇ ਇਸ ਲਈ ਕਿਸੇ ਵੀ ਪਿੰਡ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਹਾਜ਼ਰ ਬਲਾਕ ਸਮਿਤੀ ਮੈਂਬਰ ਪਰਮਪਾਲ ਸਿੰਘ ਗਿੱਲ ਨੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਕਾਰਜ ਸਿੰਘ ਸਰਪੰਚ, ਮਨਦੀਪ ਸਿੰਘ ਸਰਪੰਚ ਪਿਆਰੇਆਣਾ, ਗੁਰਵਿੰਦਰ ਸਿੰਘ ਤੂਤ, ਰੰਗਾ ਸਿੰਘ ਭੁੱਲਰ ਬਲਾਕ ਸਮਿਤੀ ਮੈਂਬਰ ਅਤੇ ਡਾ.ਪਵਨ ਕੁਮਾਰ ਪੀ.ਏ. ਵਿਧਾਇਕ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਬਾ ਹਜ਼ਾਰਾ ਸਿੰਘ ਦੀ 12ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਅਗਲੀ ਖ਼ਬਰ ਪ੍ਰਾਚੀਨ ਸ੍ਰੀ ਕ੍ਰਿਸ਼ਨਾ ਮੰਦਰ ਵਿਖੇ ਧੂਮਧਾਮ ਨਾਲ ਮਨਾਇਆ ਸ੍ਰੀ ਕ੍ਰਿਸ਼ਨ ਅਸ਼ਟਮੀ ਦਾ ਤਿਉਹਾਰ
Ad Position 24