ਹੈਰੋਇਨ ਸਮੇਤ ਦੋ ਕਾਬੂ
ਫ਼ਿਰੋਜ਼ਪੁਰ , 6 ਸਤੰਬਰ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਸ਼ੱਕ ਦੀ ਬਿਨਾਅ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਸੀ.
ਫ਼ਿਰੋਜ਼ਪੁਰ , 6 ਸਤੰਬਰ (ਗੁਰਿੰਦਰ ਸਿੰਘ)-ਨਸ਼ੇੜੀਆਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਸ਼ੱਕ ਦੀ ਬਿਨਾਅ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਸੀ.ਆਰ.ਪੀ.ਐਫ. ਗਰਾਉਂਡ ਫ਼ਿਰੋਜ਼ਪੁਰ ਵਿਖੇ ਮੌਜੂਦ ਸੀ ਤਾਂ ਪੁਲਿਸ ਪਾਰਟੀ ਵਲੋਂ ਸ਼ੱਕ ਦੀ ਬਿਨਾਅ ’ਤੇ ਯੂਨਸ ਪੁੱਤਰ ਪੱਪੂ ਵਾਸੀ ਬੁਰਜ ਮੱਖਣ ਸਿੰਘ ਵਾਲਾ ਥਾਣਾ ਲੱਖੋਂ ਕੇ ਬਹਿਰਾਮ ਹਾਲ ਬਸਤੀ ਖਾਨੂਵਾਲਾ, ਬਸਤੀ ਨਿਜਾਮਦੀਨ ਵਾਲੀ ਰੋਡ ਫ਼ਿਰੋਜਪੁਰ ਸ਼ਹਿਰ ਤੇ ਵਿਸ਼ਾਲ ਪੁੱਤਰ ਕਿਸ਼ਨ ਵਾਸੀ ਹੀਰਾ ਨਗਰ ਫ਼ਿਰੋਜਪੁਰ ਸ਼ਹਿਰ ਨੂੰ ਗ੍ਰਿਫ਼ਤਾਰ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਪਾਸੋਂ 4.62 ਗ੍ਰਾਮ ਹੈਰੋਇਨ ਬਰਾਮਦ ਹੋਈ ਜਿਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।