07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

2027 ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਜੰਗੀ ਪੱਧਰ ’ਤੇ ਕਰਵਾਇਆ ਜਾਵੇਗਾ ਗੁਰੂਹਰਸਹਾਏ ਦਾ ਵਿਕਾਸ- ਦੀਪਕ ਸ਼ਰਮਾ

ਗੁਰੂਹਰਸਹਾਏ,6 ਸਤੰਬਰ (ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ 2027 ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਗੁਰੂਹਰਸਹਾਏ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਜੰਗੀ ਪੱਧਰ ’ਤੇ ਅੱਗੇ ਵਧਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਦੀਪਕ ਸ਼ਰਮਾ ਨੇ ਆਪਣੇ ਫਾਰਮ ਹਾਊਸ ਵਿਖੇ ਗੱਲਬਾਤ ਕਰਦੇ ਹੋਏ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਗੁਰੂਹਰਸਹਾਏ,6 ਸਤੰਬਰ (ਕਪਿਲ ਕੰਧਾਰੀ)-ਵਿਧਾਨ ਸਭਾ ਚੋਣਾਂ 2027 ਵਿਚ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਗੁਰੂਹਰਸਹਾਏ ਹਲਕੇ ਦੇ ਸਰਬਪੱਖੀ ਵਿਕਾਸ ਨੂੰ ਜੰਗੀ ਪੱਧਰ ’ਤੇ ਅੱਗੇ ਵਧਾਇਆ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਆਗੂ ਦੀਪਕ ਸ਼ਰਮਾ ਨੇ ਆਪਣੇ ਫਾਰਮ ਹਾਊਸ ਵਿਖੇ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਗੁਰੂਹਰਸਹਾਏ ਸ਼ਹਿਰ ਤੇ ਪੇਂਡੂ ਖੇਤਰਾਂ ਵਿਚ ਲੰਬੇ ਸਮੇਂ ਤੋਂ ਚੱਲ ਰਹੀਆਂ ਬੁਨਿਆਦੀ ਸਮੱਸਿਆਵਾਂ ਦੇ ਹੱਲ ਲਈ ਠੋਸ ਅਤੇ ਲੰਬੇ ਸਮੇਂ ਦੀ ਯੋਜਨਾਬੰਦੀ ਦੀ ਲੋੜ ਹੈ। ਦੀਪਕ ਸ਼ਰਮਾ ਨੇ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਵਿਚ ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਪਾਣੀ ਦੀ ਸਪਲਾਈ, ਸਫ਼ਾਈ, ਗਲੀਆਂ-ਨਾਲੀਆਂ, ਸੜਕਾਂ ਤੇ ਠੋਸ ਕੂੜਾ ਪ੍ਰਬੰਧਨ ਵਰਗੇ ਮੁੱਦੇ ਲੋਕਾਂ ਲਈ ਵੱਡੀ ਪ੍ਰੇਸ਼ਾਨੀ ਦਾ ਕਾਰਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਸਿਰਫ਼ ਆਰਜ਼ੀ ਤੌਰ ’ਤੇ ਹੱਲ ਕਰਨ ਦੀ ਬਜਾਏ ਪੱਕੇ ਹੱਲ ਲਈ ਵਿਗਿਆਨਕ ਢੰਗ ਨਾਲ ਪ੍ਰਾਜੈਕਟ ਤਿਆਰ ਕਰਕੇ ਲਾਗੂ ਕਰਨ ਦੀ ਲੋੜ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੀਵਰੇਜ ਪ੍ਰਬੰਧਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਦੇ ਪ੍ਰਭਾਵਿਤ ਵਾਰਡਾਂ ਵਿਚ ਸੀਵਰੇਜ ਦੀ ਸਮੱਸਿਆ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦੇ ਨਾਲ-ਨਾਲ ਸੀਵਰੇਜ ਟਰੀਟਮੈਂਟ ਤੇ ਠੋਸ ਕੂੜਾ ਪ੍ਰਬੰਧਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਤੇ ਬੁਨਿਆਦੀ ਸਹੂਲਤਾਂ ਹਰ ਨਾਗਰਿਕ ਦਾ ਹੱਕ ਹਨ। ਭਾਜਪਾ ਆਗੂ ਨੇ ਕਿਹਾ ਕਿ ਗੁਰੂਹਰਸਹਾਏ ਨੂੰ ਵਿਕਾਸ ਪੱਖੋਂ ਇਕ ਮਜ਼ਬੂਤ ਤੇ ਸੁਵਿਧਾਜਨਕ ਸ਼ਹਿਰ ਬਣਾਉਣ ਲਈ ਸੜਕਾਂ ਦੀ ਮੁਰੰਮਤ, ਸਟਰੀਟ ਲਾਈਟਾਂ, ਪਾਰਕਾਂ ਦੀ ਸੰਭਾਲ, ਪੀਣ ਵਾਲੇ ਪਾਣੀ ਦੀ ਸਮੱਸਿਆ, ਸਫ਼ਾਈ ਪ੍ਰਬੰਧ ਅਤੇ ਟ੍ਰੈਫ਼ਿਕ ਨਾਲ ਸਬੰਧਿਤ ਮੁੱਦਿਆਂ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦਾ ਲਾਭ ਸਿਰਫ਼ ਸ਼ਹਿਰ ਤੱਕ ਸੀਮਤ ਨਹੀਂ ਰਹੇਗਾ, ਸਗੋਂ ਗੁਰੂਹਰਸਹਾਏ ਹਲਕੇ ਦੇ ਪਿੰਡਾਂ ਵਿਚ ਵੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਪਿੰਡਾਂ ਦੀਆਂ ਸੜਕਾਂ, ਗਲੀਆਂ, ਪਾਣੀ, ਸਫ਼ਾਈ, ਸਿਹਤ ਤੇ ਹੋਰ ਜ਼ਰੂਰੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਦੀ ਲੋੜ ਹੈ। ਦੀਪਕ ਸ਼ਰਮਾ ਨੇ ਕਿਹਾ ਕਿ ਭਾਜਪਾ ਵਿਕਾਸ ਦੀ ਰਾਜਨੀਤੀ ਵਿਚ ਵਿਸ਼ਵਾਸ ਰੱਖਦੀ ਹੈ ਤੇ ਸੱਤਾ ਮਿਲਣ ’ਤੇ ਗੁਰੂਹਰਸਹਾਏ ਦੇ ਵਿਕਾਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਹਲਕੇ ਦੇ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਤੇ ਉਨ੍ਹਾਂ ਦੇ ਹੱਲ ਲਈ ਉਹ ਲਗਾਤਾਰ ਆਵਾਜ਼ ਉਠਾਉਂਦੇ ਰਹਿਣਗੇ। ਉਨ੍ਹਾਂ ਗੁਰੂਹਰਸਹਾਏ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਹਲਕੇ ਦੇ ਵਿਕਾਸ, ਬੁਨਿਆਦੀ ਸਹੂਲਤਾਂ ਤੇ ਲੋਕ ਹੀਤ ਦੇ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਵਲੋਂ ਸਰਗਰਮੀਆਂ ਹੋਰ ਤੇਜ਼ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਗੁਰਪ੍ਰੀਤ ਸਿੰਘ ਸੇਖੋਂ ਨੇ ਜ਼ੀਰਾ ਰੈਲੀ ਨੂੰ ਸਫਲ ਬਣਾਉਣ ਲਈ ਸਮਰਥਕਾਂਂ ਦਾ ਧੰਨਵਾਦ ਕੀਤਾ ਅਗਲੀ ਖ਼ਬਰ ਰੋਟਰੀ ਕਲੱਬ ਜਲਾਲਾਬਾਦ ਵਲੋਂ ਮੰਡੀ ਰੋੜਾਂਵਾਲੀ ’ਚ ਖ਼ੂਨਦਾਨ ਕੈਂਪ
Ad Position 24