ਅਧਿਆਪਕ ਦਿਵਸ ਮੌਕੇ ਈ.ਟੀ.ਟੀ. ਅਧਿਆਪਕ ਰਾਜਦੀਪ ਸੋਢੀ ਰਾਜ ਪੁਰਸਕਾਰ ਨਾਲ ਸਨਮਾਨਿਤ
ਗੁਰੂਹਰਸਹਾਏ, 6 ਸਤੰਬਰ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੇ ਮਿਹਨਤੀ, ਸਮਰਪਿਤ ਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਈ. ਟੀ.
ਗੁਰੂਹਰਸਹਾਏ, 6 ਸਤੰਬਰ (ਕਪਿਲ ਕੰਧਾਰੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਸੂਬੇ ਦੇ ਮਿਹਨਤੀ, ਸਮਰਪਿਤ ਤੇ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਕਰਵਾਏ ਗਏ ਸਮਾਗਮ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਈ.ਟੀ.ਟੀ ਅਧਿਆਪਕ ਰਾਜਦੀਪ ਸੋਢੀ ਨੂੰ ਸਾਲ 2026 ਦੇ ਸਟੇਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਦਾਨ ਕੀਤਾ ਗਿਆ। ਰਾਜ ਪੁਰਸਕਾਰ ਪ੍ਰਾਪਤ ਕਰਨ ਉਪਰੰਤ ਅਧਿਆਪਕ ਰਾਜਦੀਪ ਸੋਢੀ ਨੂੰ ਵੱਖ-ਵੱਖ ਅਧਿਆਪਕ ਜਥੇਬੰਦੀਆਂ, ਸਹਿਕਰਮੀਆਂ ਅਤੇ ਇਲਾਕਾ ਵਾਸੀਆਂ ਵਲੋਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਨਾਲ ਸਬੰਧਿਤ ਜਸਪਾਲ ਸਿੰਘ, ਹਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਸੰਪੂਰਨ ਵਿਰਕ, ਸਤਨਾਮ ਚਾਂਦੀ, ਜਤਿਨ ਕੁਮਾਰ, ਦੀਪਕ ਬਿੰਦਰਾ, ਲਖਵਿੰਦਰ ਸ਼ਰਮਾ, ਗੁਰਮੇਲ ਸਿੰਘ, ਕੁਲਵੰਤ ਸਿੰਘ ਅਤੇ ਵਿਪਨ ਲੋਟਾ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ ਸਮੇਤ ਹੋਰਨਾਂ ਨੇ ਰਾਜਦੀਪ ਸੋਢੀ ਨੂੰ ਇਸ ਪ੍ਰਾਪਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਨਮਾਨ ਸਮਾਰੋਹ ਦੌਰਾਨ ਸਮੂਹ ਅਧਿਆਪਕ ਆਗੂਆਂ ਵਲੋਂ ਰਾਜਦੀਪ ਸੋਢੀ ਦੇ ਘਰ ਜਾ ਕੇ ਪੂਰੇ ਪਰਿਵਾਰ ਨੂੰ ਵੀ ਵਧਾਈ ਦਿੱਤੀ ਗਈ।