07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ’ਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਲਈ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰੋਗਰਾਮ ਵਿਚ ਮਨੋਰੰਜਨ ਭਰਪੂਰ ਸਰਗਰਮੀਆਂ ਕੀਤੀਆਂ ਗਈਆਂ ਜਿਨ੍ਹਾਂ ਦੀ ਅਧਿਆਪਕਾਂ ਵਲੋਂ ਸ਼ਲਾਘਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਸ੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ, ਸਤਿਕਾਰ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕਾਂ ਲਈ ਵਿਦਿਆਰਥੀਆਂ ਵਲੋਂ ਵਿਸ਼ੇਸ਼ ਪ੍ਰੋਗਰਾਮ ਵਿਚ ਮਨੋਰੰਜਨ ਭਰਪੂਰ ਸਰਗਰਮੀਆਂ ਕੀਤੀਆਂ ਗਈਆਂ ਜਿਨ੍ਹਾਂ ਦੀ ਅਧਿਆਪਕਾਂ ਵਲੋਂ ਸ਼ਲਾਘਾ ਕੀਤੀ ਗਈ।ਸਮਾਗਮ ਦੌਰਾਨ ਅਧਿਆਪਕਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਇਸ ਵਿਸ਼ੇਸ਼ ਦਿਨ ਨੂੰ ਯਾਦਗਾਰ ਬਣਾਇਆ। ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ, ਐਕਟਿਵ ਮੈਨੇਜਰ ਮੈਡਮ ਅਰਚਨਾ ਜੈਨ, ਪ੍ਰਿੰਸੀਪਲ ਮੈਡਮ ਕਿਰਨ ਅਗਰਵਾਲ ਅਤੇ ਪ੍ਰਿੰਸੀਪਲ ਡਾ. ਸ਼ਾਲੂ ਸੂਦ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਅਧਿਆਪਕਾਂ ਦੀ ਮਿਹਨਤ, ਸਮਰਪਣ, ਨਿਸ਼ਠਾ ਤੇ ਸਿੱਖਿਆ ਦੇ ਖੇਤਰ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਦੀ ਭਰਪੂਰ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਵਲੋਂ ਅਧਿਆਪਕਾਂ ਦੇ ਯੋਗਦਾਨ ਦੀ ਕਦਰ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਅਧਿਆਪਕ ਦਿਵਸ ਦਾ ਇਹ ਸਮਾਗਮ ਅਧਿਆਪਕਾਂ ਪ੍ਰਤੀ ਸਤਿਕਾਰ, ਪਿਆਰ ਅਤੇ ਸਨਮਾਨ ਦਾ ਪ੍ਰਤੀਕ ਬਣਿਆ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮੌਕੇ ਜ਼ੀਰਾ ਵਿਕਾਸ ਪ੍ਰੀਸ਼ਦ ਵਲੋਂ ਸਰਵਹਿਤਕਾਰੀ ਸਕੂਲ ਦੇ ਅਧਿਆਪਕ ਸਨਮਾਨਿਤ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪਿੰਡਾਂ ਵਿਚ ਐਲ.ਈ.ਡੀ. ਵੈਨ ਰਾਹੀਂ ਦਿਖਾਈ ਦਸਤਾਵੇਜ਼ੀ ਫ਼ਿਲਮ
Ad Position 24