ਜ਼ੋਨ ਮੱਖੂ ਦੇ ਕਿਸਾਨਾਂ ਤੇ ਮਜ਼ਦੂਰਾਂ ਨੇ ਜ਼ੀਰਾ ਦਾਣਾ ਮੰਡੀ ’ਚ ਭਗਵੰਤ ਮਾਨ ਦੀ ਆਮਦ ’ਤੇ ਕੀਤਾ ਰੋਸ ਪ੍ਰਦਰਸ਼ਨ
ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਖੂ ਦੀਆਂ ਵੱਖ-ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ-54 ਬਠਿੰਡਾ-ਅੰਮ੍ਰਿਤਸਰ ਤੇ ਮੱਖੂ ਸ਼ਹਿਰ ਵਿਖੇ ਮੱਲਾਂਵਾਲਾ ਰੋਡ ਤਿਕੌਣੀ ’ਤੇ ਇਕੱਠ ਕਰਕੇ ਭਗਵੰਤ ਮਾਨ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਹਰ ਫ਼ਰੰਟ ’ਤੇ ਬਿਲਕੁਲ ਹੀ ਫ਼ੇਲ੍ਹ ਹੋ ਚੁੱਕੀ ਹੈ ਤੇ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀ ਹੈ।
ਮੱਖੂ, 6 ਸਤੰਬਰ (ਕੁਲਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਖੂ ਦੀਆਂ ਵੱਖ-ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵਲੋਂ ਜ਼ੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ-54 ਬਠਿੰਡਾ-ਅੰਮ੍ਰਿਤਸਰ ਤੇ ਮੱਖੂ ਸ਼ਹਿਰ ਵਿਖੇ ਮੱਲਾਂਵਾਲਾ ਰੋਡ ਤਿਕੌਣੀ ’ਤੇ ਇਕੱਠ ਕਰਕੇ ਭਗਵੰਤ ਮਾਨ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜ਼ੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਹਰ ਫ਼ਰੰਟ ’ਤੇ ਬਿਲਕੁਲ ਹੀ ਫ਼ੇਲ੍ਹ ਹੋ ਚੁੱਕੀ ਹੈ ਤੇ ਆਪਣੇ ਹੱਕਾਂ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀ ਹੈ। ਸੱਤਾ ਦੇ ਲਾਲਚ ਵਿਚ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕਾ ਹੈ। ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਸਾਹਿਬ ਸਿੰਘ ਤਲਵੰਡੀ, ਪਿਆਰਾ ਸਿੰਘ ਘੁੱਦੂਵਾਲਾ, ਸੁਖਚੈਨ ਸਿੰਘ, ਗੁਰਮੀਤ ਸਿੰਘ, ਰੇਸ਼ਮ ਸਿੰਘ ਸ਼ੀਹਾਂਪਾੜੀ, ਜੋਗਾ ਫੇਮੀਵਾਲਾ, ਜਗਰੂਪ ਸਿੰਘ ਟਿੱਬੀ ਅਰਾਈਆ, ਪ੍ਰਗਟ ਸਿੰਘ, ਹਰਦਿਆਲ ਸਿੰਘ ਨਿਜਾਮਦੀਨ ਵਾਲਾ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ ਤਲਵੰਡੀ ਨਿਪਾਲਾਂ, ਆਕਾਸ਼ਦੀਪ ਸਿੰਘ ਘੁੱਦੂ ਵਾਲਾ, ਸੁਰਜੀਤ ਸਿੰਘ ਬਾਹਰਵਾਲੀ ਆਦਿ ਹਾਜ਼ਰ ਸਨ।