07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਫ਼ਿਰੋਜ਼ਪੁਰ ਵਿਚ ਬਲਾਕ ਪੱਧਰੀ ਮੁਕਾਬਲੇ ਸ਼ੁਰੂ

ਫ਼ਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਇਸ ਤਹਿਤ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਬਲਾਕ ਫ਼ਿਰੋਜ਼ਪੁਰ ਦੇ ਮੁਕਾਬਲੇ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਫ਼ਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋ ਗਈ। ਇਸ ਤਹਿਤ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਬਲਾਕ ਫ਼ਿਰੋਜ਼ਪੁਰ ਦੇ ਮੁਕਾਬਲੇ ਕਰਵਾਏ ਗਏ। ਬਲਾਕ ਫ਼ਿਰੋਜ਼ਪੁਰ ਵਿਖੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਖੇਡ ਮੁਕਾਬਲਿਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਅਥਲੈਟਿਕਸ ਦੇ ਵੱਖ ਵੱਖ ਈਵੈਂਟ ਦੇ ਕਰਵਾਏ ਮੁਕਾਬਲਿਆਂ ਵਿਚ ਅੰਡਰ-14 ਐਥਲੈਟਿਕਸ 600 ਮੀਟਰ ਦੌੜ ਵਿਚ ਜਸਮੀਤ ਕੌਰ ਨੇ ਪਹਿਲਾ, ਰੀਧਿਮਾ ਨੇ ਦੂਜਾ ਅਤੇ ਗੁਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਰਗ ਦੇ 800 ਮੀਟਰ ਵਿਚ ਅੰਮ੍ਰਿਤਪਾਲ ਕੌਰ ਪਹਿਲੇ, ਜਸ਼ਨਦੀਪ ਕੌਰ ਦੂਜੇ ਅਤੇ ਮੋਨਿਕਾ ਤੀਜੇ ਸਥਾਨ ’ਤੇ ਰਹੀ। ਇਸੇ ਤਰ੍ਹਾਂ ਅੰਡਰ-21 ਵਰਗ ਦੇ 800 ਮੀਟਰ ਮੁਕਾਬਲੇ ਵਿਚ ਅਲੀਸ਼ਾ ਰਾਣੀ ਨੇ ਪਹਿਲਾ ਅਤੇ ਪ੍ਰਨੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਖੇਡ ਵਿਭਾਗ ਫ਼ਿਰੋਜ਼ਪੁਰ ਦੇ ਕੋਚ, ਸਿੱਖਿਆ ਵਿਭਾਗ ਦੇ ਡੀ.ਪੀ.ਈ./ਪੀ.ਟੀ.ਆਈ., ਸਿਹਤ ਵਿਭਾਗ ਦੀ ਟੀਮ, ਸੁਰੱਖਿਆ ਕਰਮਚਾਰੀ, ਪਿੰਡ ਪੰਚਾਇਤ ਮੈਂਬਰਾਂ ਤੋਂ ਇਲਾਵਾ ਖੇਡ ਪ੍ਰੇਮੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਫ਼ਾਜ਼ਿਲਕਾ ਦੇ 2 ਸਕਾਊਟ ਮਾਸਟਰਾਂ ਨੇ ਰਾਸ਼ਟਰੀ ਐਡਵੈਂਚਰ ਪ੍ਰੋਗਰਾਮ ’ਚ ਪੰਜਾਬ ਦਾ ਮਾਣ ਵਧਾਇਆ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਅਗਸਤ ’ਚ ਮਾਲ ਢੁਆਈ ਤੋਂ 124.72 ਕਰੋੜ ਰੁਪਏ ਕਮਾਏ, ਟੀਚੇ ਤੋਂ 28 ਫ਼ੀਸਦੀ ਵੱਧ ਰਿਹਾ ਮਾਲ ਲੋਡਿੰਗ ਦ...
Ad Position 24