09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਨਾਲ ਐੱਸ.ਐੱਲ.ਆਰ. ਲੀਜ਼ਿੰਗ ਠੇਕਾ ਅਲਾਟ ਕੀਤਾ

ਫ਼ਿਰੋਜ਼ਪੁਰ, 8 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਦੇ ਮਾਧਿਅਮ ਨਾਲ ਟਰੇਨ ਨੰਬਰ 12716 (ਸੱਚਖੰਡ ਐਕਸਪੈ੍ੱਸ) ਵਿਚ ਐੱਸ. ਐੱਲ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਿਰੋਜ਼ਪੁਰ, 8 ਸਤੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਿਚ ਈ-ਟੈਂਡਰਿੰਗ ਦੇ ਮਾਧਿਅਮ ਨਾਲ ਟਰੇਨ ਨੰਬਰ 12716 (ਸੱਚਖੰਡ ਐਕਸਪੈ੍ੱਸ) ਵਿਚ ਐੱਸ.ਐੱਲ.ਆਰ. ਲੀਜ਼ਿੰਗ ਠੇਕਾ ਸਫਲਤਾਪੂਰਵਕ ਅਲਾਟ ਕੀਤਾ ਗਿਆ ਹੈ। ਇਸ ਦੇ ਸ਼ੁਰੂ ਹੋਣ ਨਾਲ ਯਾਤਰੀਆਂ ਨੂੰ ਸੁਵਿਧਾ ਮਿਲੇਗੀ ਅਤੇ ਰੇਲਵੇ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਇਸ ਟਰੇਨ ਵਿਚ ਤਿੰਨ ਸਾਲਾਂ ਦੇ ਠੇਕੇ ਤੋਂ ਰੇਲਵੇ ਨੂੰ 4.72 ਕਰੋੜ ਦਾ ਮਾਲੀਆ ਪ੍ਰਾਪਤ ਹੋਵੇਗਾ। ਸੱਚਖੰਡ ਐਕਸਪੈ੍ੱਸ ਵਿਚ ਐੱਸ.ਐੱਲ.ਆਰ. ਲੀਜ਼ਿੰਗ ਦੇ ਮਾਧਿਅਮ ਨਾਲ ਮੰਡਲ ਨੂੰ ਪਿਛਲੀ ਸਾਲਾਨਾ ਲਾਇਸੰਸ ਫ਼ੀਸ ਦੀ ਤੁਲਨਾ ਵਿਚ 46 ਪ੍ਰਤੀਸ਼ਤ ਤੋਂ ਵੱਧ ਲਾਇਸੰਸ ਫ਼ੀਸ ਪ੍ਰਾਪਤ ਹੋਵੇਗੀ। ਐੱਸ.ਐੱਲ.ਆਰ. ਲੀਜ਼ਿੰਗ ਵਿਵਸਥਾ ਨਾਲ ਰੇਲਵੇ ਨੂੰ ਵਾਧੂ ਮਾਲੀਆ ਪ੍ਰਾਪਤ ਹੁੰਦਾ ਹੈ ਅਤੇ ਟਰੇਨਾਂ ਵਿਚ ਉਪਲਬਧ ਜਗ੍ਹਾ ਦੀ ਬਿਹਤਰ ਵਰਤੋਂ ਯਕੀਨੀ ਹੁੰਦੀ ਹੈ। ਇਸ ਦੇ ਨਾਲ ਹੀ ਵਪਾਰੀਆਂ ਨੂੰ ਆਪਣੇ ਸਾਮਾਨ ਨੂੰ ਤੇਜ਼ੀ ਅਤੇ ਸੁਰੱਖਿਅਤ ਤਰੀਕੇ ਨਾਲ ਇਕ ਜਗ੍ਹਾ ਤੋਂ ਦੂਜੀ ਜਗ੍ਹਾ ਭੇਜਣ ਦੀ ਸੁਵਿਧਾ ਮਿਲਦੀ ਹੈ। ਇਹ ਵਿਵਸਥਾ ਰੇਲਵੇ ਅਤੇ ਵਪਾਰੀ ਦੋਵਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ, ਜਿਸ ਨਾਲ ਸਮੇਂ ਅਤੇ ਲਾਗਤ ਦੋਵਾਂ ਦੀ ਬੱਚਤ ਹੋ ਰਹੀ ਹੈ। ਈ-ਟੈਂਡਰਿੰਗ ਦੇ ਮਾਧਿਅਮ ਨਾਲ ਪਾਰਦਰਸ਼ੀ ਤਰੀਕੇ ਨਾਲ ਠੇਕੇ ਅਲਾਟ ਕੀਤੇ ਜਾਣ ਨਾਲ ਰੇਲਵੇ ਦੀ ਆਮਦਨ ਵਿਚ ਵਾਧਾ ਹੋ ਰਿਹਾ ਹੈ ਅਤੇ ਯਾਤਰੀਆਂ ਨੂੰ ਬਿਹਤਰ ਸੁਵਿਧਾ ਮਿਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਮੁਲਜ਼ਮ ਕਾਬੂ, ਮਾਮਲਾ ਦਰਜ ਅਗਲੀ ਖ਼ਬਰ ਏ.ਐਨ.ਟੀ.ਐਫ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
Ad Position 24