09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮੁਲਾਜ਼ਮ ਮਾਰੂ ਨੀਤੀਆਂ ਦੇ ਰੋਸ ਕਰਕੇ ਬਿਜਲੀ ਕਰਮਚਾਰੀਆਂ ਨੇ ਕੀਤੀ ਗੇਟ ਰੈਲੀ

ਫ਼ਿਰੋਜ਼ਪੁਰ 8 ਸਤੰਬਰ (ਕੁਲਬੀਰ ਸਿੰਘ ਸੋਢੀ)-ਪੀ. ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਫ਼ਿਰੋਜ਼ਪੁਰ 8 ਸਤੰਬਰ (ਕੁਲਬੀਰ ਸਿੰਘ ਸੋਢੀ)-ਪੀ.ਐੱਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਅਗਵਾਈ ਵਿਚ ਬਿਜਲੀ ਕਰਮਚਾਰੀਆਂ ਵਲੋਂ ਜ਼ਿਲ੍ਹਾ ਦਫ਼ਤਰ ਫ਼ਿਰੋਜ਼ਪੁਰ ਵਿਖੇ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਰਾਕੇਸ਼ ਸੈਣੀ, ਬਲਵੰਤ ਸਿੰਘ ਬਿੱਟੂ ਡਵੀਜ਼ਨ ਸਕੱਤਰ, ਸਾਹਿਲ ਅਹੂਜਾ, ਮੋਨੂੰ, ਅਸ਼ਵਨੀ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਉਲਟਾ ਮੁਲਾਜ਼ਮਾਂ ਦੀਆਂ ਬਦਲੀਆਂ ਅਤੇ ਕਾਰਨ ਦੱਸੋ ਨੋਟਿਸ ਕੱਢਕੇ ਦੂਰ ਦੁਰਾਡੇ ਬਦਲੀਆਂ ਕਰ ਰਹੀ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਸਰਕਾਰ ਤੋਂ ਮੁਲਾਜ਼ਮ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮ ਮਾਰੂ ਹਰਕਤਾਂ ਨੂੰ ਛੱਡ ਕੇ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਜਲਦੀ ਤੋਂ ਜਲਦੀ ਮੀਟਿੰਗ ਦੇ ਕੇ ਨਿਪਟਾਰਾ ਕੀਤਾ ਜਾਵੇ। ਰਾਕੇਸ਼ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨਿਸਟਰੀਅਲ ਕਾਮਿਆਂ ਦੀ ਹਮਾਇਤ ’ਤੇ ਪੂਰੇ ਪੰਜਾਬ ਅੰਦਰ ਬਿਜਲੀ ਮੁਲਜ਼ਮ ਆਪਣੇ ਆਪਣੇ ਦਫ਼ਤਰਾਂ ਅੱਗੇ ਰੋਸ ਰੈਲੀਆਂ ਕਰ ਰਹੇ ਹਨ। ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ 18 ਪ੍ਰਤੀਸ਼ਤ ਡੀ.ਏ ਬਹਾਲ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, 17 ਜੁਲਾਈ 2020 ਦਾ ਪੱਤਰ ਰੱਦ ਕੀਤਾ ਜਾਵੇ, 15-1-15 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਕੱਚੇ ਕਾਮੇ ਪੱਕੇ ਕੀਤੇ ਜਾਣ। ਮੁਲਾਜ਼ਮ ਆਗੂਆਂ ਚਿਤਾਵਨੀ ਦਿੱਤੀ ਕਿ ਜਿਨ੍ਹਾਂ ਸਮਾਂ ਪੰਜਾਬ ਸਰਕਾਰ ਮੰਗਾਂ ਨਹੀਂ ਮੰਨਦੀ ਅਤੇ ਸਾਡੇ ਸਾਥੀਆਂ ਦੀਆਂ ਕੀਤੀਆਂ ਨਾਜਾਇਜ਼ ਬਦਲੀਆਂ ਰੱਦ ਨਹੀਂ ਕਰਦੀ ਉਨ੍ਹਾਂ ਸਮਾਂ ਮੁਲਾਜ਼ਮ ਸੰਘਰਸ਼ ਕਰਨਗੇ। ਇਸ ਮੌਕੇ ਵੱਡੀ ਸੰਖਿਆ ਵਿਚ ਜਥੇਬੰਦੀ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਜਿਸਟਰੀ ਕਰਨ ਬਦਲੇ ਪੈਸੇ ਮੰਗਣ ਵਾਲੇ ਤਹਿਸੀਲਦਾਰ ਦੀ ਈ.ਡੀ. ਨੂੰ ਸ਼ਿਕਾਇਤ ਅਗਲੀ ਖ਼ਬਰ ਸੜਕ ’ਤੇ ਚੱਕਰ ਖਾ ਕੇ ਡਿੱਗੇ ਬਜ਼ੁਰਗ ਦੀ ਮਦਦ ਲਈ ਖੁਦ ਅੱਗੇ ਆਏ ਸਾਬਕਾ ਵਿਧਾਇਕ ਪਿੰਕੀ
Ad Position 24