ਗਸ਼ਤ ਦੌਰਾਨ 3 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਕਾਬੂ
ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.
ਫ਼ਿਰੋਜ਼ਪੁਰ, 8 ਸਤੰਬਰ (ਗੁਰਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਥਿਤ ਤੌਰ ’ਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ । ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਜਾਣਕਾਰੀ ਦਿੰਦਿਆਂ ਐੱਸ.ਆਈ. ਵਿਨੋਦ ਕੁਮਾਰ ਨੇ ਦੱਸਿਆ ਕਿ ਬੀਤੇ ਦਿਨ ਸਮੇਤ ਪੁਲਿਸ ਕਰਮਚਾਰੀ ਇਲਾਕੇ ਵਿਚ ਗਸ਼ਤ ਕਰ ਰਹੇ ਸਨ। ਇਸ ਦੌਰਾਨ ਅਨਮੋਲ ਸਿੰਘ ਉਰਫ਼ ਗੋਰੀ ਪੁੱਤਰ ਗਗਨਦੀਪ ਸਿੰਘ ਵਾਸੀ ਬਸਤੀ ਜਲਾਲਾਬਾਦ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿਚ ਲੈ ਕੇ ਇਸ ਸਬੰਧੀ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਧਾਰਾ 21/61/85 ਐੱਨ.ਡੀ.ਪੀ.ਐੱਸ. ਐਕਟ (ਨਾਨ-ਕਮਰਸ਼ੀਅਲ ਮਾਤਰਾ) ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।