10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਫਿਰੋਜ਼ਪੁਰ ’ਚ ਬਲਾਕ ਪੱਧਰੀ ਮੁਕਾਬਲੇ ਜਾਰੀ, ਖਿਡਾਰੀਆਂ ’ਚ ਉਤਸ਼ਾਹ

ਫ਼ਿਰੋਜ਼ਪੁਰ, 9 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿਚ ਇਨ੍ਹਾਂ ਖੇਡਾਂ ਦੀ ਸ਼ੁਰੂਆਤ 7 ਸਤੰਬਰ ਤੋਂ ਹੋ ਚੁੱਕੀ ਹੈ।

Ad Position 21
repet_subhas-goyals [Copy P29]
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਏ.ਡੀ.ਸੀ. ਵਿਕਾਸ ਕ੍ਰਿਸ਼ਨਾ ਪਾਲ ਰਾਜਪੂਤ। ਅਜੀਤ ਤਸਵੀਰ 10-09-2026
ਫ਼ਿਰੋਜ਼ਪੁਰ, 9 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜ਼ਨ-4 ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜ਼ਿਲ੍ਹੇ ਵਿਚ ਇਨ੍ਹਾਂ ਖੇਡਾਂ ਦੀ ਸ਼ੁਰੂਆਤ 7 ਸਤੰਬਰ ਤੋਂ ਹੋ ਚੁੱਕੀ ਹੈ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਖਿਡਾਰੀ 21 ਤੋਂ 26 ਸਤੰਬਰ ਤੱਕ ਕਰਵਾਈਆਂ ਜਾਣ ਵਾਲੀਆਂ ਜ਼ਿਲ੍ਹਾ ਪੱਧਰੀ ਖੇਡਾਂ ’ਚ ਭਾਗ ਲੈਣ ਦੇ ਯੋਗ ਹੋਣਗੇ। ਉਨ੍ਹਾਂ ਦੱਸਿਆ ਕਿ ਬਲਾਕ ਪੱਧਰ ’ਤੇ ਖੋ-ਖੋ, ਫੁੱਟਬਾਲ, ਕਬੱਡੀ (ਸਰਕਲ), ਐਥਲੈਟਿਕਸ, ਵਾਲੀਬਾਲ (ਸਮੈਸ਼ਿੰਗ) ਤੇ ਵਾਲੀਬਾਲ (ਸ਼ੂਟਿੰਗ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਬਲਾਕ ਗੁਰੂਹਰਸਹਾਏ ਵਿਚ ਅੰਡਰ-14, ਅੰਡਰ-17 ਤੇ ਅੰਡਰ-21 ਲੜਕਿਆਂ-ਲੜਕੀਆਂ ਦੇ ਮੁਕਾਬਲੇ 10 ਤੇ 11 ਸਤੰਬਰ ਨੂੰ ਅਤੇ ਵੱਖ-ਵੱਖ ਉਮਰ ਵਰਗਾਂ ਦੇ ਪੁਰਸ਼ਾਂ ਤੇ ਔਰਤਾਂ ਦੇ ਮੁਕਾਬਲੇ 12 ਸਤੰਬਰ ਨੂੰ ਸ੍ਰੀ ਗੁਰੂ ਰਾਮਦਾਸ ਖੇਡ ਸਟੇਡੀਅਮ ਵਿਖੇ ਹੋਣਗੇ। ਇਸੇ ਤਰ੍ਹਾਂ ਬਲਾਕ ਜ਼ੀਰਾ ਦੇ ਮੁਕਾਬਲੇ 10 ਤੋਂ 12 ਸਤੰਬਰ ਤੱਕ ਪਿੰਡ ਲੋਹਕੇ ਕਲਾਂ ਦੇ ਖੇਡ ਮੈਦਾਨ, ਜਦਕਿ ਬਲਾਕ ਮੱਖੂ ਤੇ ਘੱਲ ਖੁਰਦ ਦੇ ਮੁਕਾਬਲੇ ਕ੍ਰਮਵਾਰ 14 ਤੋਂ 16 ਸਤੰਬਰ ਤੱਕ ਪਿੰਡ ਬੂਟੇ ਵਾਲਾ ਤੇ ਪਿੰਡ ਚੰਦੜ ਦੇ ਖੇਡ ਮੈਦਾਨਾਂ ਵਿਚ ਕਰਵਾਏ ਜਾਣਗੇ।ਏ.ਡੀ.ਸੀ. ਨੇ ਦੱਸਿਆ ਕਿ ਸੂਬਾ ਪੱਧਰੀ ਖੇਡਾਂ ਵਿਚ 14 ਤੋਂ 40 ਸਾਲ ਉਮਰ ਵਰਗ ਦੇ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਕ੍ਰਮਵਾਰ 10,000, 7,000 ਤੇ 5,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਖਿਡਾਰੀਆਂ ਨੂੰ sports.punjab.gov.in ’ ਤੇ ਰਜਿਸਟ੍ਰੇਸ਼ਨ ਕਰਵਾ ਕੇ ਵੱਧ ਤੋਂ ਵੱਧ ਗਿਣਤੀ ਵਿਚ ਭਾਗ ਲੈਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਖਿਡਾਰੀ ਮੌਕੇ ’ਤੇ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿਚ ਜੇਤੂ ਖਿਡਾਰੀਆਂ ਦੀ ਗ੍ਰੇਡੇਸ਼ਨ ਵੀ ਕੀਤੀ ਜਾਵੇਗੀ, ਜੋ ਭਵਿੱਖ ਵਿਚ ਸਰਕਾਰੀ ਨੌਕਰੀ ਲਈ ਅਪਲਾਈ ਕਰਨ ਸਮੇਂ ਲਾਹੇਵੰਦ ਹੋ ਸਕਦੀ ਹੈ। ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਬੱਚਿਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿਚ ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਸਿੰਘ, ਪਲੇਸਮੈਂਟ ਅਫ਼ਸਰ ਗੁਰਜੰਟ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਥਾਣਾ ਕੁੱਲਗੜ੍ਹੀ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਮੁਹਿੰਮ ਕੀਤੀ ਤੇਜ਼ ਅਗਲੀ ਖ਼ਬਰ -ਮਾਮਲਾ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦਾ- ਫੈਡਰੇਸ਼ਨ ਮਹਿਤਾ ਵਲੋਂ ਧਰਨੇ ਦੇ ਕੀਤੇ ਐਲਾਨ ਮਗਰੋਂ ਪੁਲਿਸ ਪ੍ਰਸ਼ਾਸਨ ਨੇ...
Ad Position 24