5 ਗ੍ਰਾਮ ਹੈਰੋਇਨ ਬਰਾਮਦ
ਮੱਲਾਂਵਾਲਾ, 9 ਸਤੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੇ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਗਸ਼ਤ ਦੇ ਸਬੰਧ ’ਚ ਰਵਾਨਾ ਸੀ ਤਾਂ ਮੱਲਾਂਵਾਲਾ ਤੋਂ ਆਸਿਫ਼ ਵਾਲਾ ਨੂੰ ਜਾਂਦਿਆਂ ਅੱਗੋਂ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਤਾਂ ਪੁਲਿਸ ਪਾਰਟੀ ਵਲੋਂ ਉਸ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਕਰਨਵੀਰ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਮੱਲੂਵਾਲੀਏ ਵਾਲਾ ਵਜੋਂ ਹੋਈ ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ।
ਅਜੀਤ ਡੈਸਕ
10-09-2026