10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਜਿੱਤਿਆ ਸੋਨ ਤਗਮਾ

ਗੁਰੂਹਰਸਹਾਏ, 9 ਸਤੰਬਰ (ਕਪਿਲ ਕੰਧਾਰੀ)-ਪੌਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗਮਾ ਆਪਣੇ ਨਾਮ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰੂਹਰਸਹਾਏ, 9 ਸਤੰਬਰ (ਕਪਿਲ ਕੰਧਾਰੀ)-ਪੌਲੀਟੈਕਨਿਕ ਕਾਲਜ ਫ਼ਿਰੋਜ਼ਪੁਰ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ਵਿਚ ਲਿਟਲ ਫਲਾਵਰ ਕਾਨਵੈਂਟ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗਮਾ ਆਪਣੇ ਨਾਮ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਸਕੂਲ ਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਟੂਰਨਾਮੈਂਟ ਦੌਰਾਨ ਸਕੂਲ ਦੇ ਪੰਜ ਚੋਣਵੇਂ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਦਾ ਬਾਖ਼ੂਬੀ ਪ੍ਰਦਰਸ਼ਨ ਕਰਦਿਆਂ ਟੀਮ ਨੂੰ ਜਿੱਤ ਦਿਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਦੋ ਵਿਦਿਆਰਥੀਆਂ ਜਪਜੀਤ ਸੋਢੀ ਤੇ ਲਕਸ਼ ਦੀ ਚੋਣ ਆਗਾਮੀ ਰਾਜ ਪੱਧਰੀ ਕ੍ਰਿਕਟ ਮੁਕਾਬਲਿਆਂ ਲਈ ਕੀਤੀ ਗਈ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਵਲੋਂ ਖੇਡ ਕੋਚ ਦੀਪਕ ਦੀ ਅਣਥੱਕ ਮਿਹਨਤ, ਸੁਚੱਜੀ ਅਗਵਾਈ ਤੇ ਬਿਹਤਰੀਨ ਮਾਰਗ ਦਰਸ਼ਨ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਕੂਲ ਪ੍ਰਬੰਧਕਾਂ ਤੇ ਅਧਿਆਪਕਾਂ ਨੇ ਜੇਤੂ ਵਿਦਿਆਰਥੀਆਂ ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੰਦਿਆਂ ਸਟੇਟ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ ਦੋਵੇਂ ਖਿਡਾਰੀਆਂ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਸ਼ਾਸਨ ਨੇ ਕਿਹਾ ਕਿ ਵਿਦਿਆਰਥੀਆਂ ਦੀ ਮਿਹਨਤ ਤੇ ਖੇਡ ਪ੍ਰਤੀ ਜਜ਼ਬੇ ਦੇ ਨਾਲ-ਨਾਲ ਕੋਚ ਦੀ ਮਿਹਨਤ ਸਦਕਾ ਇਹ ਮਾਣਮੱਤੀ ਪ੍ਰਾਪਤੀ ਸੰਭਵ ਹੋਈ ਹੈ। ਸਕੂਲ ਪ੍ਰਬੰਧਕਾਂ ਨੇ ਭਵਿੱਖ ਵਿਚ ਵੀ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਬਹੁਤ ਮੰਦਭਾਗੀ - ਵਿਧਾਇਕ ਦਹੀਯਾ ਅਗਲੀ ਖ਼ਬਰ ਫੂਡ ਸੇਫ਼ਟੀ ਕਾਨੂੰਨਾਂ ਦੀ ਉਲੰਘਣਾ ਕਰਨ ਵਾਲੇ ਫੂਡ ਬਿਜ਼ਨਸ ਆਪ੍ਰੇਟਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਅਭਿਨਵ ਖੋਸਲਾ
Ad Position 24