10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਾਬਾ ਸਾਹਿਬ ਦੇ ਬੁੱਤ ਨਾਲ ਛੇੜਛਾੜ ਬਹੁਤ ਮੰਦਭਾਗੀ - ਵਿਧਾਇਕ ਦਹੀਯਾ

ਫ਼ਿਰੋਜ਼ਪੁਰ,9 ਸਤੰਬਰ (ਕੁਲਬੀਰ ਸਿੰਘ ਸੋਢੀ)- ਸ਼ਹਿਰ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨੂੰ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ ਨੇ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਕਰਾਰ ਦਿੱਤਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਿਰੋਜ਼ਪੁਰ,9 ਸਤੰਬਰ (ਕੁਲਬੀਰ ਸਿੰਘ ਸੋਢੀ)- ਸ਼ਹਿਰ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਨਾਲ ਛੇੜਛਾੜ ਦੀ ਘਟਨਾ ਨੂੰ ਹਲਕਾ ਦਿਹਾਤੀ ਤੋਂ ਵਿਧਾਇਕ ਰਜਨੀਸ਼ ਦਹੀਯਾ ਨੇ ਬਹੁਤ ਹੀ ਮੰਦਭਾਗਾ ਤੇ ਨਿੰਦਣਯੋਗ ਕਰਾਰ ਦਿੱਤਾ ਹੈ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਵਿਧਾਇਕ ਦਹੀਯਾ ਨੇ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੇ ਕੇ ਹਰ ਵਰਗ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ। ਅਜਿਹੀ ਮਹਾਨ ਸ਼ਖਸੀਅਤ ਦੇ ਬੁੱਤ ਨਾਲ ਛੇੜਛਾੜ ਕਰਨਾ ਸਮੁੱਚੀ ਮਾਨਵਤਾ ਦਾ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕੋਝੀਆਂ ਚਾਲਾਂ ਚੱਲਣ ਵਾਲੇ ਲੋਕ ਅਮਨ-ਚੈਨ ਦੇ ਦੁਸ਼ਮਣ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਘਿਨਾਉਣੀ ਹਰਕਤ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੀ ਤੁਰੰਤ ਪਛਾਣ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਮੱਲਾਂਵਾਲਾ ਦਿਹਾਤੀ-2 ਦੇ ਅਹੁਦੇਦਾਰਾਂ ਦੀ ਨਿਯੁਕਤੀ ਅਗਲੀ ਖ਼ਬਰ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕ੍ਰਿਕਟ ਟੂਰਨਾਮੈਂਟ ’ਚ ਜਿੱਤਿਆ ਸੋਨ ਤਗਮਾ
Ad Position 24