10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਡੇਰਾ ਸ਼੍ਰੀ ਭਜਨਗੜ੍ਹ ਸਾਹਿਬ ਵਿਖੇ ਪਿੰਡ ਵਾਸੀਆਂ ਨੇ ਕੀਤੀ ਮੀਟਿੰਗ

ਗੋਲੂ ਕਾ ਮੋੜ, 9 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪਿੰਡ ਵਿਚ ਪਿਛਲੇ ਕੁੱਝ ਦਿਨਾਂ ਤੋਂ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪਿੰਡ ਵਾਸੀਆਂ ’ਚ ਚਿੰਤਾ ਦਾ ਮਾਹੌਲ ਹੈ। ਇਸ ਸਬੰਧੀ ਸਮੂਹ ਪਿੰਡ ਵਾਸੀਆਂ ਵਲੋਂ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪੰਚਾਇਤ ਤੇ ਪਿੰਡ ਵਾਸੀਆਂ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੋਲੂ ਕਾ ਮੋੜ, 9 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਪਿੰਡ ਵਿਚ ਪਿਛਲੇ ਕੁੱਝ ਦਿਨਾਂ ਤੋਂ ਵਾਪਰ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਪਿੰਡ ਵਾਸੀਆਂ ’ਚ ਚਿੰਤਾ ਦਾ ਮਾਹੌਲ ਹੈ। ਇਸ ਸਬੰਧੀ ਸਮੂਹ ਪਿੰਡ ਵਾਸੀਆਂ ਵਲੋਂ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਪੰਚਾਇਤ ਤੇ ਪਿੰਡ ਵਾਸੀਆਂ ਸਮੇਤ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੌਰਾਨ ਪਿੰਡ ਵਿਚ ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਵਿਚ ਚੋਰੀ ਦੀਆਂ ਵਾਰਦਾਤਾਂ ਕਾਰਨ ਘਰਾਂ ਤੇ ਕੀਮਤੀ ਸਾਮਾਨ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ । ਉਨ੍ਹਾਂ ਕਿਹਾ ਕਿ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਪਿੰਡ ਪੱਧਰ ’ਤੇ ਸਾਂਝੇ ਤੌਰ ’ਤੇ ਉਪਰਾਲੇ ਕਰਨ ਦੇ ਨਾਲ-ਨਾਲ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਇਸ ਮੌਕੇ ਪਿੰਡ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੀਕਰੀ ਪਹਿਰਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ। ਪਿੰਡ ਵਾਸੀਆਂ ਵਲੋਂ ਰਾਤ ਸਮੇਂ ਵੱਖ-ਵੱਖ ਥਾਵਾਂ ’ਤੇ ਪਹਿਰਾ ਦੇਣ ਲਈ ਪੱਕੇ ਤੌਰ ’ਤੇ ਵਾਰੀਆਂ ਬਣਾਈਆਂ ਗਈਆਂ ਹਨ। ਇਸ ਪਹਿਰੇ ਵਿਚ ਨੌਜਵਾਨਾਂ ਸਮੇਤ ਪਿੰਡ ਵਾਸੀ ਆਪੋ-ਆਪਣੀ ਵਾਰੀ ਅਨੁਸਾਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡ ਦੀ ਸੁਰੱਖਿਆ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਤੇ ਨੌਜਵਾਨਾਂ ਦੀ ਇਸ ਵਿਚ ਅਹਿਮ ਭੂਮਿਕਾ ਰਹੇਗੀ। ਮੀਟਿੰਗ ਵਿਚ ਬਲਦੇਵ ਰਾਜ ਨੰਬਰਦਾਰ, ਤਿਲਕ ਰਾਜ ਸਾਬਕਾ ਸਰਪੰਚ, ਬਲਬੀਰ ਚੰਦ ਸਾਬਕਾ ਸਰਪੰਚ, ਸੁਖਵਿੰਦਰ ਪਾਲ (ਸੁੱਖੂ), ਸੁਖਵਿੰਦਰ ਸੁੱਖਾ ਸਰਪੰਚ, ਹਰਭਜਨ ਲਾਲ, ਬਚਨ ਲਾਲ, ਜਰਨੈਲ ਥਿੰਦ, ਸੁਖਚੈਨ ਲਾਲ, ਡਾ. ਜਗਦੀਸ਼ ਲਾਲ, ਛਿੰਦੂ ਥਿੰਦ, ਪ੍ਰਸ਼ੋਤਮ ਥਿੰਦ, ਅਵਿਨਾਸ਼ ਚੰਦਰ, ਸ਼ਾਮ ਸੁੰਦਰ ਪਟਵਾਰੀ, ਮੱਖਣ ਸੰਧਾ, ਰਾਜ ਕੁਮਾਰ, ਦਲੀਪ ਚੰਦ, ਸੋਨੂੰ ਹਲਵਾਈ, ਵਜ਼ੀਰ ਮਰੋਕ, ਸੁੰਦਰ ਲਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਕੈਂਪ 1 ਤੋਂ 13 ਤੱਕ ਅਗਲੀ ਖ਼ਬਰ ਮੁੱਖ ਮੰਤਰੀ ਦੀ ਜ਼ੀਰਾ ਰੈਲੀ ’ਚ ਜ਼ਿਲ੍ਹੇ ਦੇ ਤਿੰਨ ਵਿਧਾਇਕਾਂ ਦੀ ਗੈਰ-ਹਾਜ਼ਰੀ ਨੇ ਖੜ੍ਹੇ ਕੀਤੇ ਵੱਡੇ ਸਿਆਸੀ ਸਵਾਲ
Ad Position 24