ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਵਿਖੇ ਕੈਂਪ 1 ਤੋਂ 13 ਤੱਕ
ਫ਼ਿਰੋਜ਼ਪੁਰ, 9 ਸਤੰਬਰ (ਗੁਰਿੰਦਰ ਸਿੰਘ)- ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਫਿਰੋਜ਼ਪੁਰ ਵਿਖੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਆਯੁਰਵੇਦਿਕ ਇਲਾਜ ਪ੍ਰਣਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ 11, 12 ਅ 13 ਸਤੰਬਰ ਨੂੰ ਤਿੰਨ ਰੋਜ਼ਾ ‘ਦਰਦ ਮੁਕਤ, ਦਵਾ ਮੁਕਤ’ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਅਨਦੇਸ਼ਵਰਨੰਦ ਗਿਰੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।
ਚ
ਚੇਅਰਮੈਨ ਧਰਮਪਾਲ ਬਾਂਸਲ
10-09-2026
ਫ਼ਿਰੋਜ਼ਪੁਰ, 9 ਸਤੰਬਰ (ਗੁਰਿੰਦਰ ਸਿੰਘ)- ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਐਂਡ ਹਸਪਤਾਲ ਫਿਰੋਜ਼ਪੁਰ ਵਿਖੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਤੇ ਆਯੁਰਵੇਦਿਕ ਇਲਾਜ ਪ੍ਰਣਾਲੀ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਦੇ ਉਦੇਸ਼ ਨਾਲ 11, 12 ਅ 13 ਸਤੰਬਰ ਨੂੰ ਤਿੰਨ ਰੋਜ਼ਾ ‘ਦਰਦ ਮੁਕਤ, ਦਵਾ ਮੁਕਤ’ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਅਨਦੇਸ਼ਵਰਨੰਦ ਗਿਰੀ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਕੈਂਪ ਦਾ ਮੁੱਖ ਉਦੇਸ਼ ਲੋਕਾਂ ਨੂੰ ਆਯੁਰਵੇਦ ਦੇ ਪ੍ਰਾਚੀਨ ਤੇ ਕੁਦਰਤੀ ਇਲਾਜ ਸਿਧਾਂਤਾਂ ਨਾਲ ਜੋੜਨ ਦੇ ਨਾਲ-ਨਾਲ ਸਿਹਤ ਸਮੱਸਿਆਵਾਂ ਪ੍ਰਤੀ ਜਾਗਰੂਕ ਕਰਨਾ ਤੇ ਤੰਦਰੁਸਤ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਕੈਂਪ ਦੌਰਾਨ ਆਉਣ ਵਾਲੇ ਲੋਕਾਂ ਦੀ ਸਿਹਤ ਜਾਂਚ ਕੀਤੀ ਜਾਵੇਗੀ ਤੇ ਉਨ੍ਹਾਂ ਦੀਆਂ ਸਿਹਤ ਸਮੱਸਿਆਵਾਂ ਦੇ ਅਨੁਸਾਰ ਉਚਿਤ ਸਲਾਹ ਤੇ ਆਯੁਰਵੇਦਿਕ ਇਲਾਜ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਸੰਸਥਾ ਵਲੋਂ ਲੋਕਾਂ ਨੂੰ ਆਪਣੀ ਜੀਵਨਸ਼ੈਲੀ, ਖੁਰਾਕ ਅਤੇ ਰੋਜ਼ਾਨਾ ਦੀਆਂ ਸਿਹਤਮੰਦ ਆਦਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਚੇਅਰਮੈਨ ਧਰਮਪਾਲ ਬਾਂਸਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਹਤ ਕੈਂਪ ਸਮਾਜ ਦੇ ਹਰ ਵਰਗ ਤੱਕ ਸਿਹਤ ਸੇਵਾਵਾਂ ਅਤੇ ਸਿਹਤ ਜਾਗਰੂਕਤਾ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਪ੍ਰਬੰਧਕਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 1 ਤੋਂ 13 ਸਤੰਬਰ ਤੱਕ ਲਗਾਏ ਜਾ ਰਹੇ ਇਸ ਮੁਫ਼ਤ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।