09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣਾ ਸ਼ਲਾਘਾਯੋਗ- ਸਰਬਜੀਤ ਕੌਰ ਬਰਾੜ

ਮੁੱਦਕੀ, 9 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਹਾਈਕਮਾਂਡ ਵਲੋਂ ਮਿਸ਼ਨ 2027 ਦੇ ਤਹਿਤ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ ਤਜਰਬੇਕਾਰ ਲੀਡਰ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣਾ ਸ਼ਲਾਘਾਯੋਗ ਹੈ। ਇਸ ਨਿਯੁਕਤੀ ’ਤੇ ਕਾਂਗਰਸ ਦੇ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਹਰ ਵਰਗ ਦੇ ਮਨਪਸੰਦ ਲੀਡਰ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਮੁੱਦਕੀ, 9 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਕਾਂਗਰਸ ਹਾਈਕਮਾਂਡ ਵਲੋਂ ਮਿਸ਼ਨ 2027 ਦੇ ਤਹਿਤ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੂੰ ਸੂਬੇ ਅੰਦਰ ਹੋਰ ਮਜ਼ਬੂਤ ਕਰਨ ਲਈ ਤਜਰਬੇਕਾਰ ਲੀਡਰ ਸਚਿਨ ਪਾਇਲਟ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣਾ ਸ਼ਲਾਘਾਯੋਗ ਹੈ। ਇਸ ਨਿਯੁਕਤੀ ’ਤੇ ਕਾਂਗਰਸ ਦੇ ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਿਨ ਪਾਇਲਟ ਹਰ ਵਰਗ ਦੇ ਮਨਪਸੰਦ ਲੀਡਰ ਹੈ। ਇਸ ਲਈ ਉਨ੍ਹਾਂ ਦੀ ਪੰਜਾਬ ਮਾਮਲਿਆਂ ਦੇ ਇੰਚਾਰਜ ਵਜੋਂ ਨਿਯੁਕਤੀ ਨਾਲ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਗਰਮੀ ਤੇ ਸੰਗਠਨਾਤਮਿਕ ਤਾਕਤ ਨੂੰ ਹੋਰ ਬਲ ਮਿਲੇਗਾ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਇਕ ਤਜਰਬੇਕਾਰ, ਨੌਜਵਾਨ ਤੇ ਮਿਹਨਤੀ ਆਗੂ ਹਨ ਜਿੰਨਾਂ ਨੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ। ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਪੰਜਾਬ ਵਰਗੇ ਮਹੱਤਵਪੂਰਨ ਸੂਬੇ ਦੀ ਜ਼ਿੰਮੇਵਾਰੀ ਸਚਿਨ ਪਾਇਲਟ ਨੂੰ ਦਿੱਤੇ ਜਾਣ ਨਾਲ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਤੇ ਕਾਂਗਰਸ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ੀ ਮਿਲੇਗੀ। ਉਨ੍ਹਾਂ ਕਿਹਾ ਕਿ ਆਗਾਮੀ ਚੋਣਾਂ ਨੂੰ ਲੈ ਕੇ ਪਾਰਟੀ ਦੇ ਆਗੂ ਤੇ ਵਰਕਰ ਲਗਾਤਾਰ ਲੋਕਾਂ ਨਾਲ ਸੰਪਰਕ ਕਰ ਰਹੇ ਹਨ ਤੇ ਪਿੰਡਾਂ ਤੇ ਸ਼ਹਿਰਾਂ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਬਰਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਮਕਸਦ ਸਿਰਫ਼ ਚੋਣਾਂ ਲੜਨਾ ਨਹੀਂ, ਸਗੋਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਪੰਜਾਬ ਨੂੰ ਇਕ ਮਜ਼ਬੂਤ ਤੇ ਖੁਸ਼ਹਾਲ ਸੂਬਾ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਅਗਲੀ ਖ਼ਬਰ ਬਾਬਾ ਸਾਹਿਬ ਦੀ ਪ੍ਰਤਿਮਾ ਨਾਲ ਛੇੜਖਾਨੀ ਖ਼ਿਲਾਫ਼ ਰਾਵਣ ਸੈਨਾ ਵਲੋਂ ਉਧਮ ਸਿੰਘ ਚੌਕ ’ਚ ਰੋਸ ਪ੍ਰਦਰਸ਼ਨ
Ad Position 24