09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਬਹਿਲ ਡੇਅਰੀ ਨੇੜੇ ਗਲੀ ’ਚ ਲੱਗੇ ਕੂੜੇ ਦੇ ਢੇਰ, ਸੀਵਰੇਜ ਵੀ ਖ਼ਰਾਬ, ਲੋਕ ਪ੍ਰੇਸ਼ਾਨ

ਗੁਰੂਹਰਸਹਾਏ, 9 ਸਤੰਬਰ (ਕਪਿਲ ਕੰਧਾਰੀ)- ਸ਼ਹਿਰ ਦੇ ਬਹਿਲ ਡੇਅਰੀ ਦੇ ਨਾਲ ਵਾਲੀ ਗਲੀ ਵਿਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਕੂੜਾ ਪਿਆ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਕਰਮਚਾਰੀਆਂ ਦੀ ਹੜਤਾਲ ਤੋਂ ਵੀ ਪਹਿਲਾਂ ਦੀ ਹੈ ਪਰ ਅਜੇ ਤੱਕ ਇਸ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਗੁਰੂਹਰਸਹਾਏ, 9 ਸਤੰਬਰ (ਕਪਿਲ ਕੰਧਾਰੀ)- ਸ਼ਹਿਰ ਦੇ ਬਹਿਲ ਡੇਅਰੀ ਦੇ ਨਾਲ ਵਾਲੀ ਗਲੀ ਵਿਚ ਪਿਛਲੇ ਕਰੀਬ ਡੇਢ ਮਹੀਨੇ ਤੋਂ ਕੂੜਾ ਪਿਆ ਹੋਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹੱਲਾ ਵਾਸੀਆਂ ਦਾ ਕਹਿਣਾ ਹੈ ਕਿ ਇਹ ਸਮੱਸਿਆ ਕਰਮਚਾਰੀਆਂ ਦੀ ਹੜਤਾਲ ਤੋਂ ਵੀ ਪਹਿਲਾਂ ਦੀ ਹੈ ਪਰ ਅਜੇ ਤੱਕ ਇਸ ਵੱਲ ਕੋਈ ਢੁਕਵਾਂ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਈ ਵਾਰ ਉਨ੍ਹਾਂ ਵਲੋਂ ਨਗਰ ਕੌਂਸਲ ਕਰਮਚਾਰੀਆਂ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਪਰ ਕਿਸੇ ਵੀ ਕਰਮਚਾਰੀ ਨੇ ਗਲੀ ਵਿਚੋਂ ਕੂੜਾ ਨਹੀਂ ਚੁੱਕਿਆ ਲੋਕਾਂ ਅਨੁਸਾਰ ਗਲੀ ’ਚ ਪਿਆ ਕੂੜਾ ਨਾ ਚੁੱਕੇ ਜਾਣ ਕਾਰਨ ਗੰਦਗੀ ਫੈਲ ਰਹੀ ਹੈ ਤੇ ਬਦਬੂ ਕਾਰਨ ਇੱਥੋਂ ਲੰਘਣਾ ਵੀ ਮੁਸ਼ਕਲ ਹੋ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਸੀਵਰੇਜ ਦੀ ਸਮੱਸਿਆ ਵੀ ਬਣੀ ਹੋਈ ਹੈ ਜਿਸ ਕਾਰਨ ਗੰਦਾ ਪਾਣੀ ਤੇ ਗੰਦਗੀ ਦੀ ਸਥਿਤੀ ਹੋਰ ਗੰਭੀਰ ਹੋ ਰਹੀ ਹੈ। ਸੀਵਰੇਜ ਦਾ ਗੰਦਾ ਪਾਣੀ ਉਨ੍ਹਾਂ ਦੇ ਘਰਾਂ ਦੇ ਬਾਹਰ ਖੜਾ ਹੈ ਤੇ ਉਨ੍ਹਾਂ ਨੂੰ ਇਸ ਪਾਣੀ ’ਚੋਂ ਜਿੱਥੇ ਗੰਦੀ ਬਦਬੂ ਆ ਰਹੀ ਹੈ ਉੱਥੇ ਹੀ ਆਪਣੇ ਕੰਮ ਕਾਜ ਜਾਣ ਸਮੇਂ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਹੱਲਾ ਵਾਸੀਆਂ ਨੇ ਨਗਰ ਕੌਂਸਲ ਤੇ ਸਬੰਧਿਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਗਲੀ ’ਚੋਂ ਕੂੜਾ ਤੁਰੰਤ ਚੁਕਵਾਇਆ ਜਾਵੇ ਤੇ ਸੀਵਰੇਜ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਲਾਵਾਰਿਸ ਕੁੱਤਿਆਂ ਦੇ ਵਧਦੇ ਕਹਿਰ ਖ਼ਿਲਾਫ਼ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਸਰਕਾਰਾਂ ਜਨਤਾ ਨਾਲ ਉੱਨੇ ਹੀ ਵਾਅਦੇ ਕਰਨ ਜਿੰਨੇ ਉਹ ਪੂਰੇ ਕਰ ਸਕਣ - ਬੁੱਟਰ
Ad Position 24