ਲਾਵਾਰਿਸ ਕੁੱਤਿਆਂ ਦੇ ਵਧਦੇ ਕਹਿਰ ਖ਼ਿਲਾਫ਼ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ
ਫ਼ਿਰੋਜ਼ਪੁਰ, 9 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਖੇਤਰ ਅੰਦਰ ਆਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢਣ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੀਨੀਅਰ ਵਕੀਲ ਤੇ ਸਮਾਜ ਸੇਵੀ ਰੋਹਿਤ ਅਰੋੜਾ ਭਾਜਪਾ ਆਗੂ ਇੰਦਰ ਗੁਪਤਾ ਤੇ ਹੋਰ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪ ਕੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਫ਼ਿਰੋਜ਼ਪੁਰ ਨਿਵਾਸੀ ਆਮ ਜਨਤਾ ਬੇਹੱਦ ਸਹਿਮ ਤੇ ਡਰ ਦੇ ਮਾਹੌਲ ਵਿਚ ਜੀਵਨ ਬਤੀਤ ਕਰ ਰਹੀ ਹੈ।
ਲ
ਲਾਵਾਰਿਸ ਕੁੱਤਿਆਂ ਦੇ ਵਧਦੇ ਕਹਿਰ ਖ਼ਿਲਾਫ਼ ਡਿਪਟੀ ਕਮਿਸ਼ਨਰ ਨੂੰ ਸੀਨੀਅਰ ਵਕੀਲ ਅਤੇ ਸਮਾਜ ਸੇਵੀ ਰੋਹਿਤ ਅਰੋੜਾ, ਭਾਜਪਾ ਆਗੂ ਇੰਦਰ ਗੁਪਤਾ ਤੇ ਹੋਰ ਨੁਮਾਇੰਦੇ ਮੰਗ ਪੱਤਰ ਸੌਂਪਦੇ ਹੋਏ। ਅਜੀਤ ਤਸਵੀਰ
10-09-2026
ਫ਼ਿਰੋਜ਼ਪੁਰ, 9 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਸ਼ਹਿਰ ਤੇ ਛਾਉਣੀ ਖੇਤਰ ਅੰਦਰ ਆਵਾਰਾ ਕੁੱਤਿਆਂ ਵਲੋਂ ਲੋਕਾਂ ਨੂੰ ਵੱਢਣ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੀਨੀਅਰ ਵਕੀਲ ਤੇ ਸਮਾਜ ਸੇਵੀ ਰੋਹਿਤ ਅਰੋੜਾ ਭਾਜਪਾ ਆਗੂ ਇੰਦਰ ਗੁਪਤਾ ਤੇ ਹੋਰ ਨੁਮਾਇੰਦਿਆਂ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਮੰਗ ਪੱਤਰ ਸੌਂਪ ਕੇ ਇਸ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ। ਮੰਗ ਪੱਤਰ ਵਿਚ ਕਿਹਾ ਗਿਆ ਹੈ ਕਿ ਫ਼ਿਰੋਜ਼ਪੁਰ ਨਿਵਾਸੀ ਆਮ ਜਨਤਾ ਬੇਹੱਦ ਸਹਿਮ ਤੇ ਡਰ ਦੇ ਮਾਹੌਲ ਵਿਚ ਜੀਵਨ ਬਤੀਤ ਕਰ ਰਹੀ ਹੈ। ਫ਼ਿਰੋਜ਼ਪੁਰ ਸ਼ਹਿਰ, ਫ਼ਿਰੋਜ਼ਪੁਰ ਛਾਉਣੀ ਤੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਕੁੱਤਿਆਂ ਵਲੋਂ ਲੋਕਾਂ ਅਤੇ ਖ਼ਾਸ ਕਰਕੇ ਬੱਚਿਆਂ ਨੂੰ ਵੱਢਣ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਮੰਗ ਪੱਤਰ ਅਨੁਸਾਰ ਬੀਤੀ 8 ਸਤੰਬਰ ਨੂੰ ਫ਼ਿਰੋਜ਼ਪੁਰ ਛਾਉਣੀ ਵਿਚ ਇਕ 2 ਸਾਲਾ ਮਾਸੂਮ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਨੋਚ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ। ਇਸ ਘਟਨਾ ਨੇ ਇਲਾਕੇ ਦੇ ਲੋਕਾਂ ਵਿਚ ਭਾਰੀ ਰੋਸ ਤੇ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਨੁਮਾਇੰਦਿਆਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਵਾਰ ਆਵਾਰਾ ਕੁੱਤਿਆਂ ਦੀ ਦਹਿਸ਼ਤ ਤੇ ਲੋਕਾਂ ਨੂੰ ਵੱਢਣ ਦੀਆਂ ਘਟਨਾਵਾਂ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ ਸੀ ਪਰ ਇਸ ਦੇ ਬਾਵਜੂਦ ਸਮੱਸਿਆ ਦਾ ਕੋਈ ਪੱਕਾ ਤੇ ਪ੍ਰਭਾਵਸ਼ਾਲੀ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਮਸਲੇ ਵੱਲ ਧਿਆਨ ਦਿੱਤਾ ਜਾਂਦਾ ਤਾਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਸੀ। ਮੰਗ ਪੱਤਰ ਵਿਚ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਨੂੰ ਅਪੀਲ ਕੀਤੀ ਗਈ ਕਿ ਫ਼ਿਰੋਜ਼ਪੁਰ ਸ਼ਹਿਰ, ਫ਼ਿਰੋਜ਼ਪੁਰ ਛਾਉਣੀ ਤੇ ਆਸ-ਪਾਸ ਦੇ ਪਿੰਡਾਂ ਵਿਚ ਆਵਾਰਾ ਕੁੱਤਿਆਂ ਨੂੰ ਫੜਨ ਤੇ ਉਨ੍ਹਾਂ ਦੀ ਵੈਕਸੀਨੇਸ਼ਨ ਸਮੇਤ ਹੋਰ ਲੋੜੀਂਦੇ ਪ੍ਰਬੰਧ ਤੁਰੰਤ ਕੀਤੇ ਜਾਣ। ਇਸ ਮੌਕੇ ਵਕੀਲ ਰੋਹਿਤ ਅਰੋੜਾ ਅਤੇ ਭਾਜਪਾ ਆਗੂ ਇੰਦਰ ਗੁਪਤਾ ਸਮੇਤ ਹੋਰ ਨੁਮਾਇੰਦਿਆਂ ਮੌਜੂਦ ਹਨ।