ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਨੇ ਕਰਵਾਈ ਪਾਰਕਾਂ ਦੀ ਸਫ਼ਾਈ
ਫ਼ਿਰੋਜ਼ਪੁਰ, 9 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਡਾ. ਅਮਨਦੀਪ ਕੌਰ ਵਲੋਂ ਹੋਈਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦੀ ਸਫ਼ਾਈ ਕਰਵਾਈ ਗਈ।
ਫ਼ਿਰੋਜ਼ਪੁਰ, 9 ਸਤੰਬਰ (ਰਾਕੇਸ਼ ਚਾਵਲਾ)-ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਮਿਸ਼ਨ ਕਲੀਨ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਡਾ.ਅਮਨਦੀਪ ਕੌਰ ਵਲੋਂ ਹੋਈਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਵੱਖ-ਵੱਖ ਪਾਰਕਾਂ ਦੀ ਸਫ਼ਾਈ ਕਰਵਾਈ ਗਈ। ਕਾਰਜ ਸਾਧਕ ਅਫ਼ਸਰ ਨਰਿੰਦਰ ਕੁਮਾਰ ਅਤੇ ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਵਲੋਂ ਸਾਂਝੀ ਤੌਰ ’ਤੇ ਦੱਸਿਆ ਕਿ ਇਕ ਵਿਸ਼ੇਸ਼ ਸ਼ਡਿਊਲ ਅਨੁਸਾਰ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਸ਼ਹਿਰ ਦੇ ਵੱਖ-ਵੱਖ ਥਾਵਾਂ ਦੀ ਸਫ਼ਾਈ ਕਰਵਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ, ਮਿਉਂਸੀਪਲ ਪਾਰਕ ਮਾਲ ਰੋਡ, ਕਮਲ ਸ਼ਰਮਾ ਪਾਰਕ, ਇੱਛੇ ਵਾਲਾ ਰੋਡ ਆਦਿ ਪਾਰਕਾਂ ਨੂੰ ਮੁਕੰਮਲ ਰੂਪ ਵਿਚ ਸਾਫ਼ ਕਰਵਾਇਆ ਗਿਆ। ਸੁਪਰਡੈਂਟ ਸੈਨੀਟੇਸ਼ਨ ਸੁਖਪਾਲ ਸਿੰਘ ਵਲੋਂ ਦੱਸਿਆ ਗਿਆ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਕਿ ਉਸ ਵਿਸ਼ੇਸ਼ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਨੂੰ ਆਪਣਾ ਸਹਿਯੋਗ ਦੇਣ ਆਪਣੇ ਆਲੇ ਦੁਆਲੇ ਸਾਫ਼ ਸਫ਼ਾਈ ਰੱਖਣ। ਇਸ ਮੌਕੇ ਸੈਂਨਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ, ਸੰਬੰਧਿਤ ਸੈਕਟਰੀ ਮੇਟ ਤੋਂ ਇਲਾਵਾ ਪ੍ਰੋਗਰਾਮ ਕੋਆਰਡੀਨੇਟਰ ਅਤੇ ਮੋਟੀਵੇਟਰ ਮੌਜੂਦ ਸਨ।