09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਚੰਡੀਗੜ੍ਹ ਮੋਰਚੇ ’ਚ ਜਿੱਤ ਪ੍ਰਾਪਤ ਕਰ ਕੇ ਵਾਪਿਸ ਆਏ ਭਾਕਿਯੂ ਲੱਖੋਵਾਲ ਦੇ ਅਹੁਦੇਦਾਰ ਤੇ ਮੈਂਬਰ ਸਨਮਾਨਿਤ

ਜ਼ੀਰਾ, 9 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲਗਾਏ ਗਏ ਧਰਨੇ ਦੇ ਆਖਰੀ ਦਿਨ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਦੇ ਦਿੱਤੇ ਗਏ ਲਿਖਤੀ ਭਰੋਸੇ ਤੋਂ ਬਾਅਦ ਮੋਰਚੇ ਦੀ ਜਿੱਤ ਪ੍ਰਾਪਤ ਕਰਕੇ ਵਾਪਿਸ ਆਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਯੂਨੀਅਨ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ ਤੇ ਹਰਦਿਆਲ ਸਿੰਘ ਅਲੀਪੁਰ ਤੇ ਸੁਖਮੰਦਰ ਸਿੰਘ ਸ਼ੂਸ਼ਕ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਨੂੰ ਦਿੱਤੇ ਗਏ ਲਿਖਤੀ ਪ੍ਰਵਾਨਗੀ ਪੱਤਰ ਵਿਚ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਮੰਗਾਂ ਦੇ ਹੱਲ ਲਈ ਕਿਸਾਨ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਦੀ ਇਕ ਸਾਂਝੀ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਜ਼ੀਰਾ, 9 ਸਤੰਬਰ (ਰਜਨੀਸ਼ ਕਥੂਰੀਆ/ਪ੍ਰਤਾਪ ਸਿੰਘ ਹੀਰਾ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨੀ ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵਿਖੇ 1 ਤੋਂ 7 ਸਤੰਬਰ ਤੱਕ ਲਗਾਏ ਗਏ ਧਰਨੇ ਦੇ ਆਖਰੀ ਦਿਨ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਦੇ ਦਿੱਤੇ ਗਏ ਲਿਖਤੀ ਭਰੋਸੇ ਤੋਂ ਬਾਅਦ ਮੋਰਚੇ ਦੀ ਜਿੱਤ ਪ੍ਰਾਪਤ ਕਰਕੇ ਵਾਪਿਸ ਆਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜ਼ੀਰਾ ਵਿਖੇ ਯੂਨੀਅਨ ਦੇ ਆਗੂਆਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ਮੀਤ ਪ੍ਰਧਾਨ ਕਿਰਨਪਾਲ ਸਿੰਘ ਸੋਢੀਵਾਲਾ ਤੇ ਹਰਦਿਆਲ ਸਿੰਘ ਅਲੀਪੁਰ ਤੇ ਸੁਖਮੰਦਰ ਸਿੰਘ ਸ਼ੂਸ਼ਕ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਕਿਸਾਨਾਂ ਨੂੰ ਦਿੱਤੇ ਗਏ ਲਿਖਤੀ ਪ੍ਰਵਾਨਗੀ ਪੱਤਰ ਵਿਚ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਮੰਗਾਂ ਦੇ ਹੱਲ ਲਈ ਕਿਸਾਨ ਆਗੂਆਂ ਤੇ ਸਰਕਾਰੀ ਅਧਿਕਾਰੀਆਂ ਦੀ ਇਕ ਸਾਂਝੀ ਉੱਚ ਪੱਧਰੀ ਕਮੇਟੀ ਗਠਿਤ ਕਰਨ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਕਿਸਾਨੀ ਮੋਰਚੇ ਵਿਚ ਟਰਾਲੀਆਂ ਲਿਜਾਣ ਵਾਲੇ ਕਿਸਾਨ ਆਗੂਆਂ ਨੂੰ ਸ਼ੀਲਡਾਂ ਅਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ ਜਿਨਾਂ ਵਿਚ ਕਿਰਨਪਾਲ ਸਿੰਘ ਸੋਢੀਵਾਲਾ, ਹਰਦਿਆਲ ਸਿੰਘ ਅਲੀਪੁਰ, ਸੁਖਮੰਦਰ ਸਿੰਘ ਸ਼ੂਸ਼ਕ, ਜਲੌਰ ਸਿੰਘ ਮਣਕਿਆਂਵਾਲੀ, ਗੁਰਮੀਤ ਸਿੰਘ ਮੋਠਾਂਵਾਲਾ, ਸਵਰਨ ਸਿੰਘ ਹਾਮਦਵਾਲਾ, ਦਵਿੰਦਰ ਸਿੰਘ ਪੀਹੇਵਾਲਾ, ਬਲਵਿੰਦਰ ਸਿੰਘ ਬਹਿਕਾਂ, ਚਮਕੌਰ ਸਿੰਘ ਬਲ ਬਲਾਕ ਪ੍ਰਧਾਨ ਜ਼ੀਰਾ, ਹਰਜੀਤ ਸਿੰਘ ਤੇ ਦਲਜੀਤ ਸਿੰਘ ਬੁੱਟਰ ਸ਼ਾਮਿਲ ਹਨ। ਇਸ ਮੌਕੇ ਪਲਵਿੰਦਰ ਸਿੰਘ ਜ਼ਿਲਾ ਮੀਤ ਪ੍ਰਧਾਨ ਫਿਰੋਜ਼ਪੁਰ, ਬਲਵਿੰਦਰ ਸਿੰਘ ਜ਼ੀਰਾ ਪ੍ਰੈਸ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ, ਗੁਰਵਿੰਦਰ ਸਿੰਘ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਗੁਰਦੇਵ ਸਿੰਘ, ਜੋਗਿੰਦਰ ਸਿੰਘ, ਜਸਵਿੰਦਰ ਸਿੰਘ, ਗੁਰਮੇਲ ਸਿੰਘ ਪੀਹੇਵਾਲੀ, ਭਜਨ ਸਿੰਘ, ਨੈਬ ਸਿੰਘ ਸਨੇਰ, ਕੁਲਦੀਪ ਸਿੰਘ ਸਨੇਰ, ਦਰਸ਼ਨ ਸਿੰਘ ਸਨੇਰ, ਸੁਰਿੰਦਰ ਸਿੰਘ, ਬਲਜਿੰਦਰ ਸਿੰਘ, ਤੀਰਥ ਸਿੰਘ ਜ਼ੀਰਾ ਤੇ ਬਲਵਿੰਦਰ ਸਿੰਘ ਆਦਿ ਕਿਸਾਨ ਆਗੂ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਣਲੋੜੀਂਦੀ ਚੇਨ ਪੁਲਿੰਗ ਕਰਨ ਵਾਲਿਆਂ ’ਤੇ ਆਰ.ਪੀ.ਐੱਫ. ਦੀ ਤਿੱਖੀ ਨਜ਼ਰ ਅਗਸਤ ਮਹੀਨੇ ਵਿਚ 155 ਮਾਮਲਿਆਂ ’ਚ ਕਾਰਵਾਈ ਅਗਲੀ ਖ਼ਬਰ ਸਵੱਛ ਅਭਿਆਨ ਮਿਸ਼ਨ ਕਲੀਨ ਪੰਜਾਬ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਨੇ ਕਰਵਾਈ ਪਾਰਕਾਂ ਦੀ ਸਫ਼ਾਈ
Ad Position 24