09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਅਣਲੋੜੀਂਦੀ ਚੇਨ ਪੁਲਿੰਗ ਕਰਨ ਵਾਲਿਆਂ ’ਤੇ ਆਰ.ਪੀ.ਐੱਫ. ਦੀ ਤਿੱਖੀ ਨਜ਼ਰ ਅਗਸਤ ਮਹੀਨੇ ਵਿਚ 155 ਮਾਮਲਿਆਂ ’ਚ ਕਾਰਵਾਈ

ਫ਼ਿਰੋਜ਼ਪੁਰ, 9 ਸਤੰਬਰ (ਰਾਕੇਸ਼ ਚਾਵਲਾ)-ਭਾਰਤੀ ਰੇਲਵੇ ਦੇਸ਼ ਦੀ ਜੀਵਨ ਰੇਖਾ ਹੈ, ਜੋ ਰੋਜ਼ਾਨਾ ਲੱਖਾਂ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਸੁਰੱਖਿਅਤ ਅਤੇ ਸਮੇਂ ਸਿਰ ਯਾਤਰਾ ਦੀ ਸੁਵਿਧਾ ਪ੍ਰਦਾਨ ਕਰਦੀ ਹੈ। ਯਾਤਰੀਆਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਰੇਲ ਕੋਚ ਵਿਚ ਅਲਾਰਮ ਚੇਨ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦੀ ਵਰਤੋਂ ਕੇਵਲ ਅਸਲ ਐਮਰਜੈਂਸੀ ਦੀਆਂ ਸਥਿਤੀਆਂ ਵਿਚ ਹੀ ਕੀਤੀ ਜਾਣੀ ਚਾਹੀਦੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਫ਼ਿਰੋਜ਼ਪੁਰ, 9 ਸਤੰਬਰ (ਰਾਕੇਸ਼ ਚਾਵਲਾ)-ਭਾਰਤੀ ਰੇਲਵੇ ਦੇਸ਼ ਦੀ ਜੀਵਨ ਰੇਖਾ ਹੈ, ਜੋ ਰੋਜ਼ਾਨਾ ਲੱਖਾਂ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਸੁਰੱਖਿਅਤ ਅਤੇ ਸਮੇਂ ਸਿਰ ਯਾਤਰਾ ਦੀ ਸੁਵਿਧਾ ਪ੍ਰਦਾਨ ਕਰਦੀ ਹੈ। ਯਾਤਰੀਆਂ ਦੀ ਸੁਰੱਖਿਆ ਅਤੇ ਸੰਭਾਲ ਨੂੰ ਧਿਆਨ ਵਿਚ ਰੱਖਦੇ ਹੋਏ ਹਰੇਕ ਰੇਲ ਕੋਚ ਵਿਚ ਅਲਾਰਮ ਚੇਨ ਦੀ ਵਿਵਸਥਾ ਕੀਤੀ ਗਈ ਹੈ, ਜਿਸ ਦੀ ਵਰਤੋਂ ਕੇਵਲ ਅਸਲ ਐਮਰਜੈਂਸੀ ਦੀਆਂ ਸਥਿਤੀਆਂ ਵਿਚ ਹੀ ਕੀਤੀ ਜਾਣੀ ਚਾਹੀਦੀ ਹੈ। ਫ਼ਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਅਲਾਰਮ ਚੇਨ ਦੀ ਸਹੀ ਵਰਤੋਂ ਅਤੇ ਇਸ ਦੀ ਦੁਰਵਰਤੋਂ ਤੋਂ ਹੋਣ ਵਾਲੇ ਮਾੜੇ ਨਤੀਜਿਆਂ ਪ੍ਰਤੀ ਜਾਗਰੂਕ ਕਰਨ ਲਈ ਰੇਲਵੇ ਸਟੇਸ਼ਨਾਂ, ਟਰੇਨਾਂ ਅਤੇ ਜਨਤਕ ਅਨਾਊਂਸਮੈਂਟ ਸਿਸਟਮ ਰਾਹੀਂ ਲਗਾਤਾਰ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ। ਅਣਲੋੜੀਂਦੀ ਚੇਨ ਪੁਲਿੰਗ ਕਾਰਨ ਟਰੇਨਾਂ ਦਾ ਸੰਚਾਲਨ ਪ੍ਰਭਾਵਿਤ ਹੁੰਦਾ ਹੈ, ਸਮੇਂ ਦੀ ਪਾਬੰਦੀ ਵਿਚ ਵਿਘਨ ਪੈਂਦਾ ਹੈ ਅਤੇ ਹਜ਼ਾਰਾਂ ਯਾਤਰੀਆਂ ਨੂੰ ਅਣਲੋੜੀਂਦੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਨਾਲ ਹੀ ਇਸ ਨਾਲ ਰੇਲਵੇ ਨੂੰ ਆਰਥਿਕ ਨੁਕਸਾਨ ਵੀ ਹੁੰਦਾ ਹੈ। ਰੇਲ ਅਧਿਨਿਯਮ, 1989 ਦੀ ਧਾਰਾ 141 ਦੇ ਤਹਿਤ ਬਿਨਾਂ ਕਿਸੇ ਢੁਕਵੇਂ ਅਤੇ ਪੁਖ਼ਤਾ ਕਾਰਨ ਦੇ ਅਲਾਰਮ ਚੇਨ ਖਿੱਚਣਾ ਇਕ ਦੰਡਯੋਗ ਅਪਰਾਧ ਹੈ, ਜਿਸ ਲਈ ਜੁਰਮਾਨਾ, ਕੈਦ ਜਾਂ ਦੋਵੇਂ ਸਜ਼ਾਵਾਂ ਦੇਣ ਦਾ ਪ੍ਰਬੰਧ ਹੈ। ਅਗਸਤ ਮਹੀਨੇ ਦੌਰਾਨ ਰੇਲ ਅਧਿਨਿਯਮ ਦੀ ਧਾਰਾ 141 ਦੇ ਤਹਿਤ 155 ਮਾਮਲੇ ਦਰਜ ਕਰਕੇ 117 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 24,900 ਰੁਪਏ ਜੁਰਮਾਨੇ ਵਜੋਂ ਵਸੂਲ ਕੀਤੇ ਗਏ। ਫ਼ਿਰੋਜ਼ਪੁਰ ਮੰਡਲ ਸਾਰੇ ਰੇਲ ਯਾਤਰੀਆਂ ਨੂੰ ਅਪੀਲ ਕਰਦਾ ਹੈ ਕਿ ਅਲਾਰਮ ਚੇਨ ਦੀ ਵਰਤੋਂ ਕੇਵਲ ਅਸਲ ਐਮਰਜੈਂਸੀ ਦੀਆਂ ਸਥਿਤੀਆਂ ਵਿਚ ਹੀ ਕਰਨ। ਅਣਲੋੜੀਂਦੀ ਚੇਨ ਪੁਲਿੰਗ ਨਾ ਸਿਰਫ਼ ਕਾਨੂੰਨ ਦੀ ਉਲੰਘਣਾ ਹੈ, ਸਗੋਂ ਇਸ ਨਾਲ ਹਜ਼ਾਰਾਂ ਯਾਤਰੀਆਂ ਦੀ ਯਾਤਰਾ ਪ੍ਰਭਾਵਿਤ ਹੁੰਦੀ ਹੈ ਅਤੇ ਰੇਲ ਸੇਵਾਵਾਂ ਦੇ ਸੁਚਾਰੂ ਸੰਚਾਲਨ ਵਿਚ ਰੁਕਾਵਟ ਪੈਦਾ ਹੁੰਦੀ ਹੈ। ਫ਼ਿਰੋਜ਼ਪੁਰ ਮੰਡਲ ਯਾਤਰੀਆਂ ਦੀ ਸੁਰੱਖਿਆ, ਸੰਭਾਲ ਅਤੇ ਨਿਰਵਿਘਨ ਰੇਲ ਸੰਚਾਲਨ ਯਕੀਨੀ ਬਣਾਉਣ ਲਈ ਸਦਾ ਤਤਪਰ ਅਤੇ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ’ਚ ਦੇਵ ਸਮਾਜ ਕਾਲਜ ਫਾਰ ਵਿਮਨ ਦੀਆਂ ਖਿਡਾਰਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਚੰਡੀਗੜ੍ਹ ਮੋਰਚੇ ’ਚ ਜਿੱਤ ਪ੍ਰਾਪਤ ਕਰ ਕੇ ਵਾਪਿਸ ਆਏ ਭਾਕਿਯੂ ਲੱਖੋਵਾਲ ਦੇ ਅਹੁਦੇਦਾਰ ਤੇ ਮੈਂਬਰ ਸਨਮਾਨਿਤ
Ad Position 24