ਰਾਜ ਪੁਰਸਕਾਰ ਨਾਲ ਸਨਮਾਨਿਤ ਪੂਜਾ ਅਰੋੜਾ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦੀ ਸੈਂਟਰ ਮੁੱਖ ਅਧਿਆਪਕਾ ਪੂਜਾ ਅਰੋੜਾ ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਉਪਰੰਤ ਸਕੂਲ ਪਹੁੰਚਣ ’ਤੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਪੂਜਾ ਅਰੋੜਾ ਦਾ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ।
ਖ਼
ਖ਼ੁਸ਼ੀ ਪ੍ਰਗਟ ਕਰਦੀ ਰਾਜ ਪੁਰਸਕਾਰ ਨਾਲ ਸਨਮਾਨਿਤ ਪੂਜਾ ਅਰੋੜਾ। ਅਜੀਤ ਤਸਵੀਰ
11-09-2026
ਫ਼ਿਰੋਜ਼ਪੁਰ, 10 ਸਤੰਬਰ (ਗੁਰਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦੀ ਸੈਂਟਰ ਮੁੱਖ ਅਧਿਆਪਕਾ ਪੂਜਾ ਅਰੋੜਾ ਨੂੰ ਅਧਿਆਪਕ ਦਿਵਸ ਮੌਕੇ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਲਈ ਅਧਿਆਪਕ ਰਾਜ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਉਪਰੰਤ ਸਕੂਲ ਪਹੁੰਚਣ ’ਤੇ ਸਮੂਹ ਸਟਾਫ਼, ਵਿਦਿਆਰਥੀਆਂ ਤੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਭਰਵਾਂ ਅਤੇ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਪਹੁੰਚਣ ’ਤੇ ਪੂਜਾ ਅਰੋੜਾ ਦਾ ਫੁੱਲਾਂ ਦੇ ਹਾਰ ਪਾ ਕੇ ਸਨਮਾਨ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾਉਂਦਿਆਂ ਉਨ੍ਹਾਂ ਦੀ ਇਸ ਮਾਣਮੱਤੀ ਪ੍ਰਾਪਤੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ। ਵਿਦਿਆਰਥੀਆਂ ਤੇ ਸਟਾਫ਼ ਨੇ ਉਨ੍ਹਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜ ਪੱਧਰ ’ਤੇ ਮਿਲਿਆ ਇਹ ਸਨਮਾਨ ਸਕੂਲ ਤੇ ਸਮੁੱਚੇ ਪਿੰਡ ਲਈ ਮਾਣ ਵਾਲੀ ਗੱਲ ਹੈ। ਜ਼ਿਕਰਯੋਗ ਹੈ ਕਿ ਪੂਜਾ ਅਰੋੜਾ ਨੂੰ 5 ਸਤੰਬਰ 2026 ਨੂੰ ਅਧਿਆਪਕ ਦਿਵਸ ਮੌਕੇ ਵਿਦਿਆਰਥੀਆਂ ਦੇ ਸਿੱਖਣ ਨਤੀਜਿਆਂ ਵਿਚ ਸੁਧਾਰ, ਸਕੂਲ ਦੇ ਸਰਵਪੱਖੀ ਵਿਕਾਸ ਤੇ ਸਿੱਖਿਆ ਪ੍ਰਤੀ ਸਮਰਪਿਤ ਸੇਵਾਵਾਂ ਲਈ ਇਹ ਸਨਮਾਨ ਪ੍ਰਦਾਨ ਕੀਤਾ ਗਿਆ ਸੀ। ਉਨ੍ਹਾਂ ਵਲੋਂ ਗਤੀਵਿਧੀ-ਅਧਾਰਿਤ ਸਿੱਖਿਆ, ਨਵੀਆਂ ਅਧਿਆਪਨ ਵਿਧੀਆਂ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਲਈ ਪ੍ਰਭਾਵਸ਼ਾਲੀ ਸਿੱਖਣ ਮਾਹੌਲ ਸਿਰਜਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ, ਮਾਪਿਆਂ ਤੇ ਸਕੂਲ ਸਟਾਫ਼ ਨੇ ਪੂਜਾ ਅਰੋੜਾ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰਾਪਤੀ ਹੋਰਨਾਂ ਅਧਿਆਪਕਾਂ ਲਈ ਪ੍ਰੇਰਨਾ ਦਾ ਸਰੋਤ ਹੈ। ਪੂਜਾ ਅਰੋੜਾ ਨੇ ਮਿਲੇ ਸਨਮਾਨ ਤੇ ਪਿਆਰ ਲਈ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਸਮਰਪਣ ਨਾਲ ਸਿੱਖਿਆ ਦੇ ਖੇਤਰ ਵਿਚ ਕੰਮ ਕਰਨ ਲਈ ਪ੍ਰੇਰਿਤ ਕਰੇਗਾ।