ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਇਕਾਈ ਜ਼ੀਰਾ ਦੀ ਮਹੀਨੇ ਵਾਰ ਮੀਟਿੰਗ ਸਿਵਾਲਾ ਮੰਦਰ ਜ਼ੀਰਾ ਵਿਖੇ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਦੌਰਾਨ ਮਾਸਟਰ ਹਕੂਮਤ ਰਾਏ ਮਨਚੰਦਾ ਦੀ ਅਚਾਨਕ ਮੌਤ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਜ਼ੀਰਾ, 10 ਸਤੰਬਰ(ਪ੍ਰਤਾਪ ਸਿੰਘ ਹੀਰਾ)-ਪੰਜਾਬ ਪੈਨਸ਼ਨਰਜ਼ ਇਕਾਈ ਜ਼ੀਰਾ ਦੀ ਮਹੀਨੇ ਵਾਰ ਮੀਟਿੰਗ ਸਿਵਾਲਾ ਮੰਦਰ ਜ਼ੀਰਾ ਵਿਖੇ ਪ੍ਰਧਾਨ ਜੋਗਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਰਿਟਾਇਰਡ ਮੁਲਾਜ਼ਮਾਂ ਨੇ ਹਿੱਸਾ ਲਿਆ। ਮੀਟਿੰਗ ਦੀ ਸ਼ੁਰੂਆਤ ਦੌਰਾਨ ਮਾਸਟਰ ਹਕੂਮਤ ਰਾਏ ਮਨਚੰਦਾ ਦੀ ਅਚਾਨਕ ਮੌਤ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਦੋ ਮਿੰਟ ਦਾ ਮੌਨ ਰੱਖ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਸਤਪਾਲ ਸਹਿਗਲ ਨੇ ਰਿਟਾਇਰਡ ਮੁਲਾਜ਼ਮਾਂ ਨੂੰ ਆਉਂਦੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਮੀਟਿੰਗ ਦੌਰਾਨ ਮਾਨਯੋਗ ਹਾਈਕੋਰਟ ਵੱਲੋਂ ਮੁਲਾਜ਼ਮਾਂ ਦੇ ਹੱਕ ਵਿਚ ਦਿੱਤੇ ਗਏ ਫਤਵੇ ਨੂੰ ਪੰਜਾਬ ਸਰਕਾਰ ਵਲੋਂ ਲਾਗੂ ਨਾ ਕਰਨ ਦੀ ਨਿਖੇਦੀ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਮੰਗ ਕੀਤੀ ਕਿ 2.59 ਦਾ ਫਾਰਮੂਲਾ ਡੀਏ ਦੇ ਬਕਾਏ ਅਤੇ ਪੇ-ਕਮਿਸ਼ਨ ਦਾ ਬਕਾਇਆ ਜਲਦ ਤੋਂ ਜਲਦ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਦੇ ਵੱਡੇ ਅਫਸਰ ਸਰਕਾਰੀ ਖਜ਼ਾਨੇ ਵਿਚੋਂ 60% ਡੀਏ ਲੈ ਰਹੇ ਹਨ। ਜਦ ਕਿ ਮੁਲਾਜ਼ਮਾਂ ਨੂੰ ਦੇਣ ਲਈ ਸਰਕਾਰ ਤਰ੍ਹਾਂ ਦੇ ਬਹਾਨੇ ਬਣਾ ਰਹੀ ਹੈ। ਉਹਨਾਂ ਕਿਹਾ ਕਿ ਸੁਪਰੀਮ ਕੋਰਟ ਵਿਚ ਵੀ ਸਰਕਾਰ ਨੂੰ ਹਾਰ ਦਾ ਮੂੰਹ ਵੇਖਣਾ ਪਵੇਗਾ। ਇਸ ਮੌਕੇ ਮੀਟਿੰਗ ਵਿਚ ਨਛੱਤਰ ਸਿੰਘ ਜਰਨਲ ਸਕੱਤਰ, ਗੁਰਤੇਜ ਸਿੰਘ, ਪਿਆਰਾ ਸਿੰਘ ,ਸਲਵਿੰਦਰ ਸਿੰਘ, ਨਰੇਸ਼ ਕੁਮਾਰ, ਰਮੇਸ਼ ਭਾਟੀਆ ,ਅਮਰ ਸਿੰਘ, ਗੁਰਪਾਲ ਜੀਰਵੀ ,ਆਸਾ ਸਿੰਘ ,ਨਸੀਬ ਸ਼ਰਮਾ, ਰਣਜੀਤ ਸਿੰਘ ,ਹਰਭਜਨ ਚੰਦ, ਹਰਪਾਲ ਸਿੰਘ, ਸੰਪੂਰਨ ਸਿੰਘ ,ਗਿਆਨ ਚੰਦ, ਹਰਭਜਨ ਸਿੰਘ, ਗੁਰਦੀਪ ਸਿੰਘ, ਅਸ਼ਵਨੀ ਲੂੰਬਾ, ਹਰਦੀਦਾਰ ਸਿੰਘ ਆਦਿ ਰਿਟਾਇਰ ਮੁਲਾਜ਼ਮ ਹਾਜ਼ਰ ਸਨ।