12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਾਬਾ ਫਰੀਦ ਗਰੁੱਪ ਵਲੋਂ ਅਮਬਰੋਜ਼ੀਅਲ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਸਨਮਾਨਿਤ

ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ੀਰਾ ਦੇ ਆਵਾਨ ਰੋਡ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਤੇ ਫ਼ਾਊਂਡੇਸ਼ਨਲ ਸਟੇਜ ਕੋਆਰਡੀਨੇਟਰ ਸ੍ਰੀਮਤੀ ਰੀਨਾ ਠਾਕੁਰ ਨੂੰ ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਇਹ ਸਨਮਾਨ ਬਾਬਾ ਫ਼ਰੀਦ ਗਰੁੱਪ ਵਿਖੇ ਉੱਚ ਸਿੱਖਿਆ ਹਾਸਲ ਕਰ ਰਹੇ ਐਮਬਰੋਜ਼ੀਅਲ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮੁੱਖ ਰੱਖ ਕੇ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 11-09-2026
ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਦੀ ਨਾਮਵਰ ਸਿੱਖਿਆ ਸੰਸਥਾ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬਠਿੰਡਾ ਵਲੋਂ ਅਧਿਆਪਕ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਜ਼ੀਰਾ ਦੇ ਆਵਾਨ ਰੋਡ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਦੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਤੇ ਫ਼ਾਊਂਡੇਸ਼ਨਲ ਸਟੇਜ ਕੋਆਰਡੀਨੇਟਰ ਸ੍ਰੀਮਤੀ ਰੀਨਾ ਠਾਕੁਰ ਨੂੰ ਸਿੱਖਿਆ ਦੇ ਖੇਤਰ ਵਿਚ ਵਧੀਆ ਸੇਵਾਵਾਂ ਨਿਭਾਉਣ ਬਦਲੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਨੇ ਦੱਸਿਆ ਕਿ ਇਹ ਸਨਮਾਨ ਬਾਬਾ ਫ਼ਰੀਦ ਗਰੁੱਪ ਵਿਖੇ ਉੱਚ ਸਿੱਖਿਆ ਹਾਸਲ ਕਰ ਰਹੇ ਐਮਬਰੋਜ਼ੀਅਲ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਮੁੱਖ ਰੱਖ ਕੇ ਦਿੱਤਾ ਗਿਆ ਹੈ। ਇਹ ਸਨਮਾਨ ਬਾਬਾ ਫ਼ਰੀਦ ਗਰੁੱਪ ਦੇ ਚੇਅਰਮੈਨ ਗੁਰਮੀਤ ਸਿੰਘ ਧਾਲੀਵਾਲ, ਡਾਇਰੈਕਟਰ ਐਮ.ਪੀ. ਪੂਨੀਆ ਤੇ ਡਿਪਟੀ ਡਾਇਰੈਕਟਰ ਆਰ.ਐਸ. ਸ਼ਰਮਾ ਵਲੋਂ ਸਾਂਝੇ ਤੌਰ ’ਤੇ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਪਹੁੰਚਣ ’ਤੇ ਸਮੂਹ ਸਟਾਫ਼ ਵਲੋਂ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਤੇ ਸ਼੍ਰੀਮਤੀ ਰੀਨਾ ਠਾਕੁਰ ਦਾ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਿਰਧਨ ਨਿਕੇਤਨ ਮੰਦਿਰ ਵਿਖੇ ਹੋਏ ਧਾਰਮਿਕ ਸਮਾਗਮ ’ਚ ਵਿਧਾਇਕ ਭੁੱਲਰ ਨੇ ਸਾਥੀਆਂ ਸਮੇਤ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਆਂਗਣਵਾੜੀ ਕੇਂਦਰਾਂ ’ਚ ਪੋਸ਼ਣ ਸਬੰਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
Ad Position 24