10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਜ਼ੀਰਾ ਦੀ ਵਿਸ਼ੇਸ਼ ਮੀਟਿੰਗ ਹੋਈ

ਜ਼ੀਰਾ,10 ਸਤੰਬਰ (ਰਜਨੀਸ਼ ਕਥੂਰੀਆ)- ਪੀ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਜ਼ੀਰਾ,10 ਸਤੰਬਰ (ਰਜਨੀਸ਼ ਕਥੂਰੀਆ)- ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਜ਼ੀਰਾ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਬੱਗੀ ਪਤਨੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਸਿਰਫ ਧਰਨਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ ਕਿਉਂਕਿ ਇਹ ਸਰਕਾਰ ਪੰਜਾਬ ਦੇ ਲੋਕਾਂ ਨਾਲ ਜਿਹੜੇ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਉਹ ਵਾਅਦੇ ਪੂਰੇ ਕੀਤੇ ਵੀ ਨਜ਼ਰ ਨਹੀਂ ਆ ਰਹੇ। ਉਹਨਾ ਕਿਹਾ ਕਿ ਪੰਜਾਬ ਸਰਕਾਰ ਨੇ ਕੱਚੇ ਕਰਮਚਾਰੀ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਨਸ਼ਾ ਖਤਮ ਕਰਨ, ਧਰਨੇ ਮੁਜ਼ਾਹਰੇ ਲਗਾਉਣ ਦੀ ਲੋੜ ਨਹੀਂ ਪਵੇਗੀ ਕਹਿ ਕੇ ਸੱਤਾ ਵਿਚ ਆਈ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਗਏ ਹਨ ਪਰ ‘ਪਰਨਾਲਾ ਉੱਥੇ ਦਾ ਉੱਥੇ’ ਹੈ। ਉਹਨਾਂ ਕਿਹਾ ਕਿ ਅੱਜ ਸੜਕਾਂ ’ਤੇ ਜਾਮ ਲੱਗ ਰਹੇ ਹਨ ਅਤੇ ਸਾਰੇ ਪਾਸੇ ਹਾਹਾਕਾਰ ਮਚੀ ਹੋਈ ਹੈ। ਇਸ ਲਈ ਮੁਲਾਜ਼ਮ ਤੇ ਪੈਨਸ਼ਨਰ 2027 ਦੀਆਂ ਚੋਣਾਂ ਲਈ ਪੂਰੀ ਤਿਆਰੀ ਵੱਟੀ ਬੈਠੇ ਹਨ ਕਿ ਇਸ ਨਿਕੰਮੀ ਸਰਕਾਰ ਨੂੰ ਸਬਕ ਜ਼ਰੂਰ ਸਿਖਾਵਾਂਗੇ। ਇਸ ਸਮੇਂ ਮਨਦੀਪ ਕੁਮਾਰ ਸਹਾਇਕ ਲਾਈਨਮੈਨ ਦੀ ਬਦਲੀ ਜ਼ੀਰੇ ਤੋਂ ਜਲਾਲਾਬਾਦ ਦੀ ਹੋਣ ’ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਬੱਗੀ ਪਤਨੀ, ਸਕੱਤਰ ਮਨਿੰਦਰ ਸਿੰਘ ਸੁੱਖੇਵਾਲਾ, ਬਲਕਾਰ ਸਿੰਘ ਭੁੱਲਰ, ਸਰਵਨ ਸਿੰਘ ਜੇ.ਈ., ਪਰਮਿੰਦਰ ਸਿੰਘ ਚੀਮਾ ਜੇ.ਈ., ਸੁਰਜੀਤ ਸਿੰਘ, ਮੋਹਨ ਸਿੰਘ ਗਾਦੜੀਵਾਲਾ ਅਤੇ ਸ਼ਮਸ਼ੇਰ ਸਿੰਘ ਲੱਡੂ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਵਿਖੇ ‘ਕ੍ਰਾਫਟਿੰਗ ਹਿਸਟਰੀ’ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਤੀਜੇ ਦਿਨ ਸ਼ਾਟ ਪੁੱਟ, ਲੰਬੀ ਛਾਲ ਦੇ ਕਰਵਾਏ ਬਲਾਕ ਪੱਧਰੀ ਮੁਕਾਬਲੇ
Ad Position 24